Thursday, May 7
Shadow

Author: Harvinder Singh

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 4 ਫਰਵਰੀ:-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ। ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ। ਇਸ ਦੇ ਨਤੀ...
ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

Breaking News
ਚੰਡੀਗੜ੍ਹ: 4 ਫਰਵਰੀ:- ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, ਹਸਪਤਾਲ ਅਤੇ ਘਰ ਬਣਾਉਣ ਦੇ ਬਾਵਜੂਦ ਉਹ ਤੰਗੀਆਂ-ਤੁਰਸ਼ੀਆਂ ਅਤੇ ਗਰੀਬੀ ਦਾ ਜੀਵਨ ਬਿਤਾਉਂਦੇ ਰਹੇ। ਇਸ ਵਰਗ ਲਈ ਭਲਾਈ ਪ੍ਰਣਾਲੀ ਜ਼ਿਆਦਾਤਰ ਕਾਗਜ਼ਾਂ ਵਿੱਚ ਹੀ ਸੀ। ਪਰ, ਹਣ ਭਗਵੰਤ ਮਾਨ ਸਰਕਾਰ ਦੌਰਾਨ ਉਨ੍ਹਾਂ ਦੀ ਸਥਿਤੀ ਨਿਰਣਾਇਕ ਅਤੇ ਸਾਕਾਰਾਤਮਕ ਢੰਗ ਨਾਲ ਬਦਲਣੀ ਸ਼ੁਰੂ ਹੋ ਗਈ ਹੈ। ਸਪੱਸ਼ਟ ਤੌਰ ’ਤੇ ਇਸ ਤਬਦੀਲੀ ਦਾ ਮੁੱਖ ਕਾਰਨ ਸ਼ਾਸਨ ਵਿੱਚ ਆਇਆ ਬਦਲਾਅ ਹੈ। ਮਜ਼ਦੂਰਾਂ ਨੂੰ ਫਾਰਮ ਭਰਨ, ਦਫਤਰਾਂ ਦੇ ਗੇੜੇ ਕੱਢਣ ਅਤੇ ਬੇਲੋੜੀ ਦੇਰੀ ਕਾਰਨ ਖੱਜਲ-ਖੁਆਰ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਸਿਸਟਮ ਦਾ ਪੁਨਰਗਠਨ ਕੀਤਾ ਹੈ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀਓਸੀਡਬਲਿਊ), ਜੋ ਰਾਜ ਭਰ ਵਿੱਚ ਲਗਭਗ ਦੋ ਲੱਖ ਰਜਿਸਟਰਡ ਉਸਾਰੀ ਕਾਮਿਆਂ ਲਈ ਨੋਡਲ ਏਜੰਸੀ ਹੈ, ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤੇ ਗਏ ਹਨ ਤਾਂ ਜੋ ਕੰਮਕਾਜ ਵਿੱਚ ਤੇਜ਼ੀ, ਸੁਚੱਜਤਾ ਅਤੇ ਜਵਾਬਦੇਹੀ ਲਿਆਂਦੀ ਜਾ ਸਕੇ। ਅਣਗਹਿਲੀ ਤੋਂ ਜਵਾਬਦੇਹੀ ...
ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

Punjab News
ਮਾਨਸਾ, 4 ਫਰਵਰੀ:- ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।ਪਿੰਡ ਉੱਭਾ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਵਾਉਣ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

Punjab News
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ...
ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

Punjab News
ਮਾਲੇਰਕੋਟਲਾ, 04 ਫਰਵਰੀ –                    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ ਵੱਲੋਂ ਬਾਲ ਭਿੱਖਿਆ ਸਬੰਧੀ ਜਾਂਚ ਕੀਤੀ ਗਈ।                     ਇਸ ਚੈਕਿੰਗ ਦੌਰਾਨ ਦੋ ਬੱਚੇ ਬਜ਼ਾਰ ਵਿੱਚ ਭੀਖ ਮੰਗਦੇ ਪਾਏ ਗਏ। ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਚਾਇਲਡ ਵੈਲਫੇਅਰ ਕਮੇਟੀ (CWC) ਦੀ ਟੀਮ ਦੇ ਸਪੁਰਦ ਕੀਤਾ ਗਿਆ। ਜਿੱਥੇ ਮਾਹਿਰਾਂ ਵੱਲੋਂ ਬੱਚਿਆਂ ਦੀ ਕਾਉਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

Punjab News
ਖਡੂਰ ਸਾਹਿਬ, 04 ਫਰਵਰੀ (              )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ । ਸ੍ਰੀ ਕ੍ਰਿਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ, ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ...
ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

Punjab News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਚਿਰੋਕਣੀ ਮੰਗ ਲਈ ਆਖਰੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਐਲਾਨ ਕੀਤਾ, ਜਿਸ ਨਾਲ ਇਸ ਪ੍ਰੋਜੈਕਟ ਦੇ ਜਲਦ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਆਪਣੀ ਨਿੱਜੀ ਵਚਨਬੱਧਤਾ ਦੱਸਦਿਆਂ ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਸੁਰੱਖਿਆ, ਸੰਪਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਉਪਰੰਤ ਟੈਂਡਰਿੰਗ ਅਤੇ ਜ਼ਮੀਨੀ ਪੱਧਰ ‘ਤੇ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਹੋ ਜਾਵੇਗਾ। ਇੱਕ ਵੀਡੀਓ ਸੰਦੇਸ਼ ਵਿੱਚ, ਸ. ਬੈਂਸ ਨੇ ਦੱਸਿਆ ਕਿ ਜੁਲਾਈ 2022 ਵਿੱਚ ਕੀਤੇ ਵਿਆਪਕ ਸਰਵੇਖਣ ਨਾਲ ਪ੍ਰੋਜੈਕਟ ਦਾ ਮੁੱਢਲਾ ਕੰਮ ਸ਼ੁਰੂ ਹੋਇਆ ਸੀ। ਉਨ੍ਹਾਂ ਇਸ ਸੜਕ ਖਾਸ ਕਰ ਨੰਗਲ-ਗੰਗੂਵਾਲ ਟੋਟੇ ਨੂੰ ਤੁਰੰਤ ਅਪਗ੍ਰੇਡ ਕਰਨ ਦੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Breaking News
ਮੁੰਬਈ, 3 ਫਰਵਰੀ 2026:-ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ ਲਈ ਤਿਆਰ ਅਤੇ ਕਾਰੋਬਾਰ-ਅਨੁਕੂਲ ਸਥਾਨ ਵਜੋਂ ਪੇਸ਼ ਕਰਦਿਆਂ, ਮੁੱਖ ਮੰਤਰੀ ਨੇ ਸੂਬੇ ਦੇ ਵਿਕਸਤ ਹੋ ਰਹੇ ਉਦਯੋਗਿਕ ਖੇਤਰ, ਨੀਤੀਗਤ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕੀਤਾ, ਜਿਸ ਸਦਕਾ ਮਾਰਚ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਅਤੇ ਇਲੈਕਟ੍ਰਿਕ ਗਤੀਸ਼ੀਲਤਾ ਤੋਂ ਲੈ ਕੇ ਡਿਜੀਟਲ ਸੇਵਾਵਾਂ ਤੱਕ ਦੇ ਖੇਤਰਾਂ ਦੇ ਵਿਸਥਾਰ ਦਾ ਸਪਸ਼ਟ ਰੋਡਮੈਪ ਤਿਆਰ ਵਿੱਚ ਮਦਦ ਮਿਲੀ। ਮੀਟਿੰਗ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਵੇਸ਼ ਦੇ ਦ੍ਰਿਸ਼ਟੀਕੋਣ ਤੋਂ ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਸੂਬਾ ਹੈ ਕਿਉਂਕਿ ਇਥੇ ਬੁਨਿਆਦੀ ...
मुख्यमंत्री ने स्वास्थ्य सेवाओं के सुदृढ़ीकरण और अधोसंरचना निर्माण के दिए निर्देश  

मुख्यमंत्री ने स्वास्थ्य सेवाओं के सुदृढ़ीकरण और अधोसंरचना निर्माण के दिए निर्देश  

Himachal
मुख्यमंत्री ठाकुर सुखविन्द्र सिंह सुक्खू ने आज यहां स्वास्थ्य विभाग की समीक्षा बैठक की अध्यक्षता करते हुए कहा कि राज्य सरकार स्वास्थ्य सेवाओं के सुदृढ़ीकरण के लिए निरंतर प्रयासरत है। उन्होेंने कहा कि अप्रैल से राज्य के स्वास्थ्य संस्थानों में 3,000 करोड़ रुपये व्यय कर विश्वस्तरीय, अत्याधुनिक चिकित्सा उपकरणों की खरीद प्रक्रिया शुरू की जाएगी। सरकार नैदानिक सेवाओं को मजबूत कर रही है तथा पैरामेडिकल स्टाफ और चिकित्सकों की कमी को दूर करने के लिए ठोस कार्य किए गए हैं, ताकि मरीजों को बेहतर चिकित्सा सुविधाएं सुनिश्चित की जा सके। स्वास्थ्य संस्थानों में रिक्त पदों को भरने की प्रक्रिया जारी है और आवश्यकता अनुसार अतिरिक्त पद भी सृजित किए जाएंगे।उन्होंने कहा कि आईजीएमसी शिमला में भी जल्द ही पैट स्कैन और रोबोटिक सर्जरी की सुविधा शुरू की जाएगी। राज्य के सुपर स्पेशलिटी अस्पताल चमियाना और डॉ. राजेन्द्र प्र...
महिला विकास निगम की 52वीं निदेशक मंडल बैठक आयोजित

महिला विकास निगम की 52वीं निदेशक मंडल बैठक आयोजित

Himachal
सामाजिक न्याय एवं अधिकारिता मंत्री डॉ. (कर्नल) धनीराम शांडिल की अध्यक्षता में महिला विकास निगम की 52वीं निदेशक मंडल बैठक आयोजित की गई। बैठक में निगम द्वारा संचालित विभिन्न विभागीय योजनाओं एवं कार्यक्रमों की विस्तृत समीक्षा की गई तथा महिला सशक्तिकरण से जुड़े महत्त्वपूर्ण निर्णय लिए गए।बैठक में महिलाओं के सामाजिक एवं आर्थिक उत्थान के लिए प्रदेश सरकार द्वारा चलाए जा रहे कार्यों पर विस्तार से चर्चा की गई।महिला स्वरोज़गार को प्रोत्साहित करने के उद्देश्य से स्वरोज़गार ऋण की सीमा को एक लाख रुपये से बढ़ाकर तीन लाख रुपये करने का महत्त्वपूर्ण निर्णय लिया गया, ताकि अधिक से अधिक महिलाएं इस योजना से लाभान्वित होकर आत्मनिर्भर बन सकें।इसके अतिरिक्त महिला कल्याण, कौशल विकास, रोज़गार सृजन, प्रशिक्षण एवं जागरूकता कार्यक्रमों सहित अन्य विभागीय गतिविधियों की भी समीक्षा की गई। निदेशक मंडल ने यह सुनिश्चित करने ...