Thursday, May 7
Shadow

Author: Harvinder Singh

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

Punjab News
ਚੰਡੀਗੜ੍ਹ, 3 ਫਰਵਰੀ:-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ  ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

Breaking News
*ਚੰਡੀਗੜ੍ਹ, 3 ਫ਼ਰਵਰੀ:*-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ।   ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭ...
ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ 5, ਬਰਨਾਲਾ 1, ਬਠਿੰਡਾ 9, ਫਤਿਹਗੜ੍ਹ ਸਾਹਿਬ 4, ਫਿਰੋਜ਼ਪੁਰ 4, ਫਾਜ਼ਿਲਕਾ 18, ਫਰੀਦਕੋਟ 3, ਗੁਰਦਾਸਪੁਰ 8, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 3, ਕਪੂਰਥਲਾ 5, ਮਾਨਸਾ 8, ਮੋਗਾ 12, ਮੁਕਤਸਰ ਸਾਹਿਬ 5, ਪਟਿਆਲਾ 4, ਪਠਾਨਕੋਟ 2, ਰੋਪੜ 1, ਸ...
ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 3 ਫਰਵਰੀ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨ...
T-20 World Cup: ਭਾਰਤ ਨਾਲ ਨਹੀਂ ਖੇਡੇਗਾ ਪਾਕਿਸਤਾਨ, ਹਰ 10 ਸਕਿੰਟਾਂ ਵਿੱਚ ਹੋਵੇਗਾ 50 ਲੱਖ ਰੁਪਏ ਦਾ ਨੁਕਸਾਨ, ਜਾਣੋ ਕਿਵੇਂ ?…

T-20 World Cup: ਭਾਰਤ ਨਾਲ ਨਹੀਂ ਖੇਡੇਗਾ ਪਾਕਿਸਤਾਨ, ਹਰ 10 ਸਕਿੰਟਾਂ ਵਿੱਚ ਹੋਵੇਗਾ 50 ਲੱਖ ਰੁਪਏ ਦਾ ਨੁਕਸਾਨ, ਜਾਣੋ ਕਿਵੇਂ ?…

Sports
ਪਾਕਿਸਤਾਨ ਕ੍ਰਿਕਟ ਬੋਰਡ ਅਤੇ ਪਾਕਿਸਤਾਨ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ ਆਪਣੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਵਿੱਚ ਉਤਾਰਨਗੇ, ਪਰ 15 ਫਰਵਰੀ ਨੂੰ ਭਾਰਤ ਨਾਲ ਮੈਚ ਵਿੱਚ ਹਿੱਸਾ ਨਹੀਂ ਲੈਣਗੇ। ਪੂਰੀ ਦੁਨੀਆ ਜਾਣਦੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਕਿੰਨਾ ਹਾਈ-ਵੋਲਟੇਜ ਹੁੰਦਾ ਹੈ। ਖਾਸ ਕਰਕੇ ਜੇਕਰ ਇਹ ਵਿਸ਼ਵ ਕੱਪ ਦੌਰਾਨ ਹੋਵੇ ਤਾਂ ਇਹ ਦੁਨੀਆ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਮੈਚ ਬਣ ਜਾਂਦਾ ਹੈ। ਜੇਕਰ ਇੰਨੇ ਲੱਖ ਲੋਕ ਇੱਕੋ ਸਮੇਂ ਇੱਕ ਮੈਚ ਦੇਖ ਰਹੇ ਹਨ, ਤਾਂ ਇਹ ਸਪੱਸ਼ਟ ਹੈ ਕਿ ਇਸ਼ਤਿਹਾਰਬਾਜ਼ੀ ਦੀ ਲਾਗਤ ਕਾਫ਼ੀ ਹੋਵੇਗੀ। ਜ਼ਰਾ ਸੋਚੋ ਕਿ ਜੇਕਰ ਭਾਰਤ-ਪਾਕਿਸਤਾਨ ਮੈਚ ਟੀ-20 ਵਿਸ਼ਵ ਕੱਪ ਵਿੱਚ ਨਹੀਂ ਹੁੰਦਾ ਤਾਂ ਇਸ਼ਤਿਹਾਰਬਾਜ਼ੀ ਕੰਪਨੀਆਂ ਨੂੰ ਕਿੰਨਾ ਨੁਕਸਾਨ ਹੋਵੇਗਾ। ਭਾਰਤ-ਪਾਕਿਸਤਾਨ ਮੈਚ JioHotstar, ICC, ਅਤੇ ਮੈਚ ਸਪਾਂਸਰਾਂ ਵਰਗੇ ਪ੍ਰਸਾਰਕਾਂ ਲਈ ਕਾਫ਼ੀ ਮੁਨਾਫ਼ਾ ਕਮਾਉਂਦੇ ਹਨ। ਇਹ ਮੈਚ ਉਨ੍ਹਾਂ ਸਾਰਿਆਂ ਲਈ ਆਮਦਨ ਦਾ ਇੱਕ ਮਹੱਤਵਪੂਰਨ ਸਰੋਤ ਹਨ, ਪਰ ਪਾਕਿਸਤਾਨ ਵੱਲੋਂ ਭਾਰਤ ਨਾਲ ਖੇਡਣ ਤੋਂ ਆਖਰੀ ਸਮੇਂ ਇਨਕਾਰ ਕਰਨ ਨਾਲ ਕਾਫ਼ੀ ਵਿੱਤੀ ਨੁਕਸਾਨ ...
ਅਚਾਨਕ ਖੜ੍ਹੇ ਹੁੰਦਿਆਂ ਹੀ ਆਉਣ ਲੱਗ ਜਾਂਦਾ ਚੱਕਰ, ਹੋ ਸਕਦਾ ਇਸ ਬਿਮਾਰੀ ਦਾ ਲੱਛਣ

ਅਚਾਨਕ ਖੜ੍ਹੇ ਹੁੰਦਿਆਂ ਹੀ ਆਉਣ ਲੱਗ ਜਾਂਦਾ ਚੱਕਰ, ਹੋ ਸਕਦਾ ਇਸ ਬਿਮਾਰੀ ਦਾ ਲੱਛਣ

Health
Diabetes And Orthostatic Hypotension: ਜੇਕਰ ਤੁਹਾਨੂੰ ਅਚਾਨਕ ਕੁਰਸੀ ਤੋਂ ਉੱਠਦਿਆਂ ਹੀ ਚੱਕਰ ਆਉਂਦੇ, ਧੁੰਦਲੀ ਨਜ਼ਰ ਹੋਣੀ ਜਾਂ ਡਿੱਗਣ ਵਰਗਾ ਮਹਿਸੂਸ ਹੁੰਦਾ ਹੈ, ਤਾਂ ਇਸਨੂੰ ਨਜ਼ਰਅੰਦਾਜ਼ ਨਾ ਕਰੋ। ਹਾਲਾਂਕਿ ਇਹ ਇੱਕ ਆਮ ਸਮੱਸਿਆ ਹੈ, ਪਰ ਇਸ ਦੇ ਪਿੱਛੇ ਕੋਈ ਮੈਡੀਕਲ ਕਾਰਨ ਹੋ ਸਕਦਾ ਹੈ। ਇਸ ਸਥਿਤੀ ਨੂੰ ਆਰਥੋਸਟੈਟਿਕ ਹਾਈਪੋਟੈਂਸ਼ਨ ਜਾਂ ਪੋਸ਼ਚਰ ਹਾਈਪੋਟੈਂਸ਼ਨ ਕਿਹਾ ਜਾਂਦਾ ਹੈ। ਇਹ ਉਦੋਂ ਹੁੰਦਾ ਹੈ ਜਦੋਂ ਸਰੀਰ ਅਚਾਨਕ ਬੈਠਣ ਜਾਂ ਲੇਟਣ ਤੋਂ ਉੱਠਣ 'ਤੇ ਬਲੱਡ ਪ੍ਰੈਸ਼ਰ ਨੂੰ ਤੇਜ਼ੀ ਨਾਲ ਐਡਜਸਟ ਨਹੀਂ ਕਰ ਸਕਦਾ ਅਤੇ ਦਿਮਾਗ ਨੂੰ ਖੂਨ ਦੀ ਸਪਲਾਈ ਘੱਟ ਹੁੰਦੀ ਹੈ। ਇਹੀ ਕਾਰਨ ਹੈ ਕਿ ਤੁਹਾਨੂੰ ਚੱਕਰ ਆਉਣੇ, ਧੁੰਦਲੀ ਨਜ਼ਰ ਆਉਣੀ ਜਾਂ ਬੇਹੋਸ਼ੀ ਹੁੰਦੀ ਹੈ। ਕੀ ਕਹਿੰਦੇ ਮਾਹਰ? ਨਵੀਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਨਿਊਰੋਲੋਜਿਸਟ ਡਾ. ਅਭਿਸ਼ੇਕ ਕੁਮਾਰ ਦੇ ਅਨੁਸਾਰ, ਜਿਵੇਂ ਹੀ ਅਸੀਂ ਖੜ੍ਹੇ ਹੁੰਦੇ ਹਾਂ, ਗੁਰੂਤਾਕਰਸ਼ਣ ਕਾਰਨ ਖੂਨ ਲੱਤਾਂ ਵੱਲ ਤੇਜ਼ੀ ਨਾਲ ਜਾਂਦਾ ਹੈ। ਆਮ ਤੌਰ 'ਤੇ, ਸਰੀਰ ਦਾ ਆਟੋਨੋਮਿਕ ਨਰਵਸ ਸਿਸਟਮ ਤੁਰੰਤ ਨਸਾਂ ਨੂੰ ਸੰਕੁਚਿਤ ਕਰਕੇ ਅਤੇ ਦ...
ਰੋਹਿਤ ਸ਼ੈੱਟੀ ਦੇ ਘਰ ‘ਤੇ ਫਾਇਰਿੰਗ ਦਾ ਪੁਣੇ ਨਾਲ ਸਬੰਧ, ਇਸ ਮਾਮਲੇ ਵਿੱਚ ਚਾਰ ਮੁਲਜ਼ਮ ਗ੍ਰਿਫ਼ਤਾਰ

ਰੋਹਿਤ ਸ਼ੈੱਟੀ ਦੇ ਘਰ ‘ਤੇ ਫਾਇਰਿੰਗ ਦਾ ਪੁਣੇ ਨਾਲ ਸਬੰਧ, ਇਸ ਮਾਮਲੇ ਵਿੱਚ ਚਾਰ ਮੁਲਜ਼ਮ ਗ੍ਰਿਫ਼ਤਾਰ

Entertainment
ਰੋਹਿਤ ਸ਼ੈੱਟੀ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਸਾਰਿਆਂ ਨੂੰ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਬਾਲੀਵੁੱਡ ਹਲਕਿਆਂ ਨੂੰ ਕਾਫ਼ੀ ਰਾਹਤ ਮਿਲੀ ਹੈ। ਰੋਹਿਤ ਸ਼ੈੱਟੀ ਦਾ ਘਰ ਮੁੰਬਈ ਦੇ ਪਾਸ਼ ਜੁਹੂ ਇਲਾਕੇ ਵਿੱਚ ਸਥਿਤ ਹੈ, ਜਿਸਨੂੰ ਸ਼ੈੱਟੀ ਟਾਵਰਜ਼ ਵਜੋਂ ਜਾਣਿਆ ਜਾਂਦਾ ਹੈ। ਇਹ 10 ਮੰਜ਼ਿਲਾ ਇਮਾਰਤ ਕਈ ਪ੍ਰਮੁੱਖ ਬਾਲੀਵੁੱਡ ਸਿਤਾਰਿਆਂ ਦਾ ਘਰ ਹੈ। ਇਸ ਤੋਂ ਇਲਾਵਾ, ਕਈ ਬਾਲੀਵੁੱਡ ਸਿਤਾਰੇ ਵੀ ਨੇੜੇ ਰਹਿੰਦੇ ਹਨ। ਇਸ ਲਈ, ਸਖ਼ਤ ਸੁਰੱਖਿਆ ਪਹਿਲਾਂ ਹੀ ਹੈ। ਇਸ ਦੇ ਬਾਵਜੂਦ, ਬੀਤੀ ਦੇਰ ਰਾਤ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਚਾਰ ਦੌਰ ਦੀ ਗੋਲੀਬਾਰੀ ਨੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ 'ਤੇ, ਮੁੰਬਈ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਅਤੇ ਜਾਂਚ ਸ਼ੁਰੂ ਕਰਨ ਲਈ ਪੂਰੇ ਖੇਤਰ ਨੂੰ ਘੇਰ ਲਿਆ। ...
ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ – ਵਿਧਾਇਕ ਰਣਬੀਰ ਸਿੰਘ ਭੁੱਲਰ

ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ – ਵਿਧਾਇਕ ਰਣਬੀਰ ਸਿੰਘ ਭੁੱਲਰ

Punjab News
ਫ਼ਿਰੋਜ਼ਪੁਰ, 2 ਫਰਵਰੀ 2026. ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਥਾਨਿਕ ਸੰਧੂ ਬੱਚਿਆਂ ਦੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੋ ਰਹੇ ਇਲਾਜ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਮਿਲ ਰਹੀਆਂ ਸੁਵਿਧਾਵਾਂ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ।           ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ...
अंतर्राष्ट्रीय शिवरात्रि महोत्सव मंडी 2026 के लिए ऑडिशन शुरू, पहले दिन स्पेशल चाइल्ड हंट सहित दिव्यांगजनों के लिए आयोजित ऑडिशन में 27 कलाकारों ने लिया भाग

अंतर्राष्ट्रीय शिवरात्रि महोत्सव मंडी 2026 के लिए ऑडिशन शुरू, पहले दिन स्पेशल चाइल्ड हंट सहित दिव्यांगजनों के लिए आयोजित ऑडिशन में 27 कलाकारों ने लिया भाग

Himachal
मंडी, 2 फरवरी।अंतर्राष्ट्रीय शिवरात्रि महोत्सव मंडी 2026 के अंतर्गत विभिन्न सांस्कृतिक प्रतियोगिताओं एवं कार्यक्रमों के लिए ऑडिशन आज से आरंभ हो गए। पहले दिन स्पेशल चाइल्ड टेलेंट हंट एवं अन्य दिव्यांगजनों के लिए आयोजित ऑडिशन में कुल 27 कलाकारों ने भाग लिया। इन ऑडिशनों में विशेष योग्यता प्राप्त बच्चों के संस्थान (बालिका), सुंदरनगर सहित प्रदेश के विभिन्न क्षेत्रों से आए दिव्यांगजनों ने भाग लिया। प्रतिभागियों ने गायन एवं नृत्य जैसी सांस्कृतिक विधाओं में अपनी प्रभावशाली प्रस्तुतियां दीं, जिन्हें उपस्थित निर्णायक मंडल द्वारा बड़े ध्यानपूर्वक देखा गया। अतिरिक्त उपायुक्त गुरसिमर सिंह ने बताया कि आज पहले दिन केवल स्पेशल चाइल्ड हंट तथा अन्य दिव्यांगजनों के लिए ऑडिशन रखे गए थे, ताकि उन्हें महोत्सव के मंच पर अपनी प्रतिभा प्रस्तुत करने का अवसर मिल सके। उन्होंने बताया कि छोटी काशी अंतर्राष्ट्रीय शिवर...
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Punjab News
ਹੁਸ਼ਿਆਰਪੁਰ, 2 ਫਰਵਰੀ :      ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਜਨਤਕ ਸੁਣਵਾਈ ਦੌਰਾਨ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।      ਜਨਤਕ ਸੁਣਵਾਈ ਦੌਰਾਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੇ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਸਫ਼ਾਈ, ਬਿਜਲੀ ਸਪਲਾਈ, ਪੈਨਸ਼ਨ, ਰਾਸ਼ਨ ਕਾਰਡ, ਸਿਹਤ ਸੇਵਾਵਾਂ ਅਤੇ ਮਾਲੀਆ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਚੇਅਰਪਰਸਨ ਅੱਗੇ ਰੱਖੀਆਂ। ਕਰਮਜੀਤ ਕੌਰ ਨੇ ਹਰੇਕ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।      ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ...