ਦਸਤਾਰ’ ਨੂੰ ਸੈਂਸਰ ਬੋਰਡ ਵੱਲੋਂ ਮਿਲੀ ਹਰੀ ਝੰਡੀ, ਕੱਲ੍ਹ ਹੋਵੇਗੀ ਰਿਲੀਜ਼
Dastaar CBFC Certificate: ਤਰਸੇਮ ਜੱਸੜ ਦੀ ਪੰਜਾਬੀ ਫਿਲਮ 'ਦਸਤਾਰ' ਦੀ ਰਿਲੀਜ਼ ਤੋਂ ਪਹਿਲਾਂ ਦਰਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਫਿਲਮ ਨੂੰ ਅਧਿਕਾਰਤ ਤੌਰ 'ਤੇ ਸੈਂਸਰ ਬੋਰਡ (CBFC) ਵੱਲੋਂ ਸਰਟੀਫਿਕੇਟ ਮਿਲ ਗਿਆ ਹੈ। ਇਸ ਦੀ ਜਾਣਕਾਰੀ ਵਾਈਟ ਹਿੱਲ ਸਟੂਡੀਓਜ਼ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਅਧਿਕਾਰਤ ਪੋਸਟ ਸਾਂਝੀ ਕਰਕੇ ਦਿੱਤੀ।
ਨਿਰਮਾਤਾਵਾਂ ਨੇ ਪੋਸਟ ਵਿੱਚ ਦਰਸ਼ਕਾਂ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਫਿਲਮ ਨੂੰ ਮਿਲੇ ਪਿਆਰ, ਸਹਿਯੋਗ ਅਤੇ ਅਸੀਸਾਂ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 'ਦਸਤਾਰ' ਨੂੰ ਸੈਂਸਰ ਸਰਟੀਫਿਕੇਟ ਮਿਲ ਚੁੱਕਾ ਹੈ ਅਤੇ ਫਿਲਮ 17 ਜੁਲਾਈ ਨੂੰ ਭਾਰਤ ਸਮੇਤ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
'ਵਾਈਟ ਹਿੱਲ ਸਟੂਡੀਓਜ਼' ਨੇ ਆਪਣੀ ਪੋਸਟ ਵਿੱਚ ਦਰਸ਼ਕਾਂ ਨੂੰ ਸਿਨੇਮਾਘਰਾਂ ਵਿੱਚ ਪਹੁੰਚ ਕੇ ਫਿਲਮ ਦੇਖਣ ਦੀ ਅਪੀਲ ਵੀ ਕੀਤੀ ਹੈ। ਇਸ ਐਲਾਨ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਹੋਰ ਵੱਧ ਗਿਆ ਹੈ ਅਤੇ ਸੋਸ਼ਲ ਮੀਡੀਆ 'ਤੇ ਫੈਨਜ਼ ਵੱਲੋਂ ਟੀਮ ਨੂੰ ਵਧਾਈਆਂ ਦਿੱਤੀਆਂ ਜਾ...








