ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 2 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਏਜੰਟ ਰਾਜਾ ਮਿੱਤਲ ਦੇ ਦਫ਼ਤਰ ਵਿੱਚ ਇੱਕ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ ਅਤੇ ਆਰਟੀਓ ਬਠਿੰਡਾ ਨਾਲ ਸਬੰਧਤ ਕੰਮਕਾਜ ਸੰਭਾਲਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਆਰਟੀਓ ਬਠਿੰਡਾ ਵਿੱਚ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਦੀ ਆਨਲਾਈਨ ਤਸਦੀਕ ਕਰਨ ਦੀ ਡਿਊਟੀ ਨਿਭਾ ਰਿਹਾ ਹੈ। ਪਰ ਮੁਲਜ਼ਮ ਸ਼ਿਕਾਇਤਕਰਤਾ ਦੀਆਂ ਫਾਈਲਾਂ ਦੀ ਤਸਦੀਕ ਨਹੀਂ ਕਰ ਰਿਹਾ ਸੀ ਅਤੇ ਉਨ੍ਹਾਂ ਫਾਈਲਾਂ ਦੀ ਤਸਦੀਕ ਕਰਵਾਉਣ ਲਈ ਪ੍ਰਤੀ ਫਾਈਲ 300 ਰੁਪਏ ਦੀ ਮੰਗ ਕ...








