Sunday, August 9
Shadow

Author: Harvinder Singh

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ :         ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ। ਝਬਾਲ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ  ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹ...
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ: ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਮਕਸਦ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮਲੋਟ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦ...
ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, "ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ 'ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।" ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿ...
ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

Punjab News
ਚੰਡੀਗੜ੍ਹ, 24 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’—ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ  ਨੌਜਵਾਨਾਂ ਨੂੰ ਗੈਂਗਸਟਰਾਂ ਦੀ ‘ਹਨ੍ਹੇਰੀ ਦੁਨੀਆ’ ਬਾਰੇ ਜਾਗਰੂਕ ਕਰਨ ਲਈ ਇੱਕ ਖੁੱਲ੍ਹਾ ਸੰਵਾਦ ਮੰਚ ਬਣਦਾ ਜਾ ਰਿਹਾ ਹੈ। ਜ਼ਿਲਿ੍ਹਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਨਿਯਮਿਤ ਸੰਵਾਦ ਨਾਲ ਪੁਲਿਸ ਨੂੰ ਨੌਜਵਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਇਹ ਸਮਝਾਉਣ ਵਿੱਚ ਸਫ਼ਲਤਾ ਮਿਲੀ ਹੈ ਕਿ ਗੈਂਗ ਕਿਵੇਂ ਨੌਜਵਾਨ ਪੀੜ੍ਹੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਸਮਰਥਿਤ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਪਾਇਆ ਹੈ ਕਿ ਗੈਂਗਸਟਰ ਨੌਜਵਾਨਾਂ ਨੂੰ ਛੇਤੀ ਅਤੇ ਸੁਖਾਲੇ ਢੰਗ ਨਾਲ ਪੈਸਾ ਕਮਾਉਣ, ਪਦ...
ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

Breaking News
ਚੰਡੀਗੜ੍ਹ 24 ਅਪ੍ਰੈਲ :24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਭਾਰਤ ਵਿੱਚ ਜਨਗਣਨਾ,  ਜਨਗਣਨਾ ਐਕਟ, 1948 ਅਤੇ ਜਨਗਣਨਾ ਨਿਯਮਾਂ, 1990 ਦੇ ਉਪਬੰਧਾਂ ਅਧੀਨ ਕੀਤੀ ਜਾਂਦੀ ਹੈ। ਜਨਗਣਨਾ 2027 ਭਾਰਤ ਵਿੱਚ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ। ਆਖਰੀ ਜਨਗਣਨਾ 2011 ਵਿੱਚ ਕੀਤੀ ਗਈ ਸੀ, ਜਦੋਂ ਕਿ 2021 ਦੀ ਜਨਗਣਨਾ ਕੋਵਿਡ-19 ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਇਸ ਦੌਰਾਨ ਦੱਸਿਆ ਗਿਆ ਕਿ ਜਨਗਣਨਾ ਡੇਟਾ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸਬੰਧੀ ਜਾਣਕਾਰੀ ਦੇ ਇੱਕ ਵਿਆਪਕ ਸਰੋਤ ਵਜੋਂ ਕੰਮ ਕਰਦਾ ਹੈ ਅਤੇ ਵਿਕਾਸ ਯੋਜਨਾਬੰਦੀ, ਭਲਾਈ ਯੋਜਨਾ...

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

Punjab News
ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ:ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਮਕਸਦ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਵਧੀਆ ਮੌਕੇ ਪ੍ਰਦਾਨ ਕਰੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ। ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਜੇਲ੍ਹ ਪ੍...
ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 24 ਅਪਰੈਲ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਕਰਵਾਈ ਜਾਵੇਗੀ, ਜਦਕਿ ਮਹੀਨੇ ਵਿੱਚ ਇੱਕ ਵਾਰ ਡਵੀਜ਼ਨ ਅਨੁਸਾਰ ਭੌਤਿਕ/ਫਿਜ਼ੀਕਲ ਮਿਲਣੀ ਹੋਵੇਗੀ। ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮਿਲਣੀਆਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੁਆਬਾ ਡਵੀਜ਼ਨਾਂ ਅਨੁਸਾਰ ਆਯੋਜਿਤ ਕੀਤੀਆਂ ਜਾਣਗੀਆਂ, ਤਾਂ ਜੋ ਹਰ ਖੇਤਰ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਲਈ ਸੁਵਿਧਾ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਆਨਲਾਈਨ ਮਿਲਣੀ ਲਈ ਦਰਖਾਸਤਾਂ ਹਰ ਮਹੀਨੇ ਨਿਰਧਾਰਤ ਮਿਤੀ ਤੋਂ ਤਿੰਨ ਦਿਨ ਪਹਿਲਾਂ ਤੱਕ ਸਵੀਕਾਰ ਕੀਤੀਆਂ ਜਾਣਗੀ...
192 ਦੌੜਾਂ ਦਾ ਬਚਾਅ ਨਹੀਂ ਕਰ ਸਕੀ ਟੀਮ ਇੰਡੀਆ, ਦੱਖਣੀ ਅਫਰੀਕਾ ਨੇ ਇੱਕ ਪਾਸੜ ਦਰੜਿਆ

192 ਦੌੜਾਂ ਦਾ ਬਚਾਅ ਨਹੀਂ ਕਰ ਸਕੀ ਟੀਮ ਇੰਡੀਆ, ਦੱਖਣੀ ਅਫਰੀਕਾ ਨੇ ਇੱਕ ਪਾਸੜ ਦਰੜਿਆ

Sports
SAW vs INDW 3rd T20: ਕਪਤਾਨ ਲੌਰਾ ਵੋਲਵਾਡਟ ਨੇ ਸ਼ਾਨਦਾਰ ਸੈਂਕੜਾ ਲਗਾਇਆ ਜਿਸ ਨਾਲ ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ ਵਿੱਚ ਤੀਜੇ ਮਹਿਲਾ T20I ਵਿੱਚ ਭਾਰਤ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਰਿਕਾਰਡ ਜਿੱਤ ਹਾਸਲ ਕੀਤੀ। ਇਸ ਜਿੱਤ ਦੇ ਨਾਲ ਮੇਜ਼ਬਾਨ ਟੀਮ ਨੇ ਪੰਜ ਮੈਚਾਂ ਦੀ ਲੜੀ ਵਿੱਚ 3-0 ਦੀ ਅਜੇਤੂ ਬੜ੍ਹਤ ਬਣਾ ਲਈ। ਦੱਖਣੀ ਅਫਰੀਕਾ ਨੇ 193 ਦੌੜਾਂ ਦੇ ਟੀਚੇ ਦਾ ਪਿੱਛਾ 16.3 ਓਵਰਾਂ ਵਿੱਚ ਸਿਰਫ਼ ਇੱਕ ਵਿਕਟ ਦੇ ਨੁਕਸਾਨ 'ਤੇ ਕੀਤਾ। ਇਹ ਦੱਖਣੀ ਅਫਰੀਕਾ ਵੱਲੋਂ ਮਹਿਲਾ ਟੀ-20 ਵਿੱਚ ਹੁਣ ਤੱਕ ਦਾ ਸਭ ਤੋਂ ਵੱਡੇ ਸਕੋਰ ਦਾ ਪਿੱਛਾ ਹੈ ਅਤੇ ਕੁੱਲ੍ਹ ਮਿਲਾ ਕੇ ਤੀਜਾ ਸਭ ਤੋਂ ਵੱਡਾ ਟੀਚਾ ਹੈ। ਵੋਲਵਾਰਡਟ ਦਾ ਸ਼ਾਨਦਾਰ ਸੈਂਕੜਾ192 ਦੌੜਾਂ ਦੇ ਟੀਚੇ ਦੇ ਜਵਾਬ ਵਿੱਚ ਦੱਖਣੀ ਅਫਰੀਕਾ ਨੇ ਹਮਲਾਵਰ ਬੱਲੇਬਾਜ਼ੀ ਕੀਤੀ। ਵੋਲਵਾਰਡਟ ਅਤੇ ਸੁਨੇ ਲੂਸ ਦੀ ਜੋੜੀ ਨੇ ਸ਼ੁਰੂ ਤੋਂ ਹੀ ਭਾਰਤੀ ਗੇਂਦਬਾਜ਼ਾਂ ਨੂੰ ਢੇਰ ਕਰ ਦਿੱਤਾ। ਇਸ ਜੋੜੀ ਨੇ ਪਾਵਰਪਲੇ ਦੌਰਾਨ ਬਿਨਾਂ ਕੋਈ ਵਿਕਟ ਗੁਆਏ 72 ਦੌੜਾਂ ਬਣਾਈਆਂ, ਜਿਸ ਨਾਲ ਇਤਿਹਾਸਕ ਜਿੱਤ ਦੀ ਨੀਂਹ ਰੱਖੀ। ਦੱਖਣੀ ਅਫਰੀਕਾ ...
ਲਸਣ ਖਰੀਦਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ? ਸਸਤੇ ਦੇਖ ਕੇ ਨਾ ਕਰੋ ਖਰੀਦਦਾਰੀ

ਲਸਣ ਖਰੀਦਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ? ਸਸਤੇ ਦੇਖ ਕੇ ਨਾ ਕਰੋ ਖਰੀਦਦਾਰੀ

Health
4 GARLIC TYPES YOU SHOULD AVOID: ਦੁਨੀਆ ਭਰ ਦੇ ਅਣਗਿਣਤ ਪਕਵਾਨਾਂ ਵਿੱਚ ਲਸਣ ਇੱਕ ਜ਼ਰੂਰੀ ਸਮੱਗਰੀ ਹੈ। ਕੋਈ ਵੀ ਭਾਰਤੀ ਪਕਵਾਨ ਇਸ ਤੋਂ ਬਿਨਾਂ ਪੂਰਾ ਨਹੀਂ ਹੁੰਦਾ। ਭਾਰਤੀ ਰਸੋਈ ਪਰੰਪਰਾਵਾਂ ਵਿੱਚ ਲਸਣ ਦਾ ਇੱਕ ਵਿਸ਼ੇਸ਼ ਸਥਾਨ ਹੈ ਅਤੇ ਮਾਸਾਹਾਰੀ ਪਕਵਾਨਾਂ ਵਿੱਚ ਇਸਦੀ ਵਿਆਪਕ ਵਰਤੋਂ ਕੀਤੀ ਜਾਂਦੀ ਹੈ। ਲਸਣ ਸਾਡੀ ਰੋਜ਼ਾਨਾ ਖੁਰਾਕ ਦਾ ਇੱਕ ਜ਼ਰੂਰੀ ਹਿੱਸਾ ਹੈ ਅਤੇ ਸਾਡੇ ਜ਼ਰੂਰੀ ਤੱਤਾਂ ਵਿੱਚੋਂ ਇੱਕ ਹੈ। ਲੋਕ ਅਕਸਰ ਲਸਣ ਨੂੰ ਸਿਰਫ਼ ਇੱਕ ਮਸਾਲਾ ਸਮਝਦੇ ਹਨ ਫਿਰ ਵੀ ਇਸਦੀ ਗੁਣਵੱਤਾ ਸਿੱਧੇ ਤੌਰ 'ਤੇ ਸੁਆਦ ਅਤੇ ਸਿਹਤ ਦੋਵਾਂ ਨੂੰ ਪ੍ਰਭਾਵਤ ਕਰਦੀ ਹੈ। ਅੱਜਕੱਲ੍ਹ ਚੀਨੀ ਲਸਣ ਬਾਜ਼ਾਰ ਵਿੱਚ ਵੱਡੀ ਮਾਤਰਾ ਵਿੱਚ ਵੇਚਿਆ ਜਾ ਰਿਹਾ ਹੈ। ਹਾਲਾਂਕਿ, ਇਹ ਚਿੱਟਾ ਅਤੇ ਸਾਫ਼ ਦਿਖਾਈ ਦਿੰਦਾ ਹੈ। ਇਹ ਅਸਲ ਵਿੱਚ ਸਥਾਨਕ ਲਸਣ ਦੀਆਂ ਕਿਸਮਾਂ ਤੋਂ ਕਾਫ਼ੀ ਵੱਖਰਾ ਹੈ। ਬਾਜ਼ਾਰ ਵਿੱਚ ਉਪਲਬਧ ਸਾਰੇ ਲਸਣ ਚੰਗੀ ਗੁਣਵੱਤਾ ਦੇ ਨਹੀਂ ਹੁੰਦੇ। ਸਿਹਤਮੰਦ ਅਤੇ ਸੁਆਦੀ ਖਾਣਾ ਪਕਾਉਣ ਲਈ ਸਹੀ ਸਮੱਗਰੀ ਦੀ ਚੋਣ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਬਾਜ਼ਾਰ ਤੋਂ ਲਸਣ ਖਰੀਦਦੇ ਸਮੇਂ ਤੁਹਾਨੂੰ ਚਾਰ ਕਿਸਮ ਦੇ ਲਸਣਾ...
ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ‘ਤੇ ਪਾਬੰਦੀ ਲਗਾਉਣ ਦੀ ਮੰਗ, ਰਾਜਾ ਵੜਿੰਗ ਨੇ PM ਨੂੰ ਲਿਖਿਆ ਪੱਤਰ

ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ‘ਤੇ ਪਾਬੰਦੀ ਲਗਾਉਣ ਦੀ ਮੰਗ, ਰਾਜਾ ਵੜਿੰਗ ਨੇ PM ਨੂੰ ਲਿਖਿਆ ਪੱਤਰ

Entertainment
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਦਾ ਜ਼ਰੂਰੀ ਧਿਆਨ ‘ਲਾਰੈਂਸ ਆਫ ਪੰਜਾਬ’ ਨਾਂਮ ਦੀ ਇੱਕ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਕੀਤੀ ਜਾਣ ਵਾਲੀ ਵੈੱਬ ਸੀਰੀਜ਼ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਹੈ, ਜਿਹੜੀ ਖਤਰਨਾਕ ਅਪਰਾਧੀ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ ‘ਤੇ ਆਧਾਰਿਤ ਹੈ। ਵੜਿੰਗ ਵੱਲੋਂ ਪੀਐਮ ਨੂੰ ਚਿੱਠੀ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਹੈ ਕਿ "ਇਹ ਫਿਲਮ/ਸੀਰੀਜ਼ ਇੱਕ ਅਜਿਹੇ ਵਿਅਕਤੀ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦੀ ਹੈ, ਜਿਹੜਾ ਬਹੁਤ ਲੋਕਪ੍ਰਿਯ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਿਰਦਈ ਕਤਲ ਸਣੇ ਕਈ ਭਿਆਨਕ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ।" ਪੰਜਾਬ ਦਾ ਸ਼ਾਨਦਾਰ ਇਤਿਹਾਸ ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਹੈ ਕਿ "ਅਸੀਂ ਪੰਜਾਬ ਵਿੱਚ ਇਸ ਸੀਰੀਜ਼ ਦਾ ਕਈ ਕਾਰਨਾਂ ਕਰਕੇ ਤਿੱਖਾ ਵਿਰੋਧ ਕਰਦੇ ਹਾਂ। ਜਿਹੜਾ ਸੂਬਾ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ। ਤੁਸੀਂ ਖੁਦ ਵੀ ਪੰਜਾਬ ਵਿੱਚ ਕਾਫੀ ਸਮਾਂ ਬਿਤਾਇਆ ...