ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ
ਚੰਡੀਗੜ੍ਹ, 30 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 795 ਛਾਪੇਮਾਰੀਆਂ ਕੀਤੀਆਂ।
ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੁਹਿੰਮ ਦੇ 11ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 372...








