Sunday, August 9
Shadow

Author: Harvinder Singh

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ/ਸੰਗਰੂਰ 20 ਅਪ੍ਰੈਲ : ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਸਮਾਂ ਸੀਮਾਂ ਅੰਦਰ ਪਾਉਂਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ 2026 ਤੱਕ ਸੂਬੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਕਰੀਬ 3872735.53 ਮੀਟ੍ਰਿਕ ਟਨ ਆਮਦ ਹੋਈ ਹੈ ਜਿਸ ਵਿੱਚੋਂ ਕਰੀਬ 3416926.10 ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਅਤੇ 6163.30 ...
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵ...
ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱ...
ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

Breaking News, Crime News
ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ...

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

Uncategorized
ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ। ...

ਦਿੱਲੀ ਨੇ ਆਰਸੀਬੀ ਨੂੰ 6 ਵਿਕਟਾਂ ਨਾਲ ਹਰਾਇਆ, ਰਾਹੁਲ ਅਤੇ ਸਟੱਬਸ ਨੇ ਲਗਾਏ ਅਰਧ ਸੈਂਕੜੇ

ਦਿੱਲੀ ਨੇ ਆਰਸੀਬੀ ਨੂੰ 6 ਵਿਕਟਾਂ ਨਾਲ ਹਰਾਇਆ, ਰਾਹੁਲ ਅਤੇ ਸਟੱਬਸ ਨੇ ਲਗਾਏ ਅਰਧ ਸੈਂਕੜੇ

Sports
RCB ਬਨਾਮ DC IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਦੇ 26ਵੇਂ ਮੈਚ ਵਿੱਚ, ਦਿੱਲੀ ਕੈਪੀਟਲਜ਼ (DC) ਨੇ ਰਾਇਲ ਚੈਲੇਂਜਰਜ਼ ਬੰਗਲੌਰ (RCB) ਨੂੰ ਘਰੇਲੂ ਮੈਦਾਨ 'ਤੇ 6 ਵਿਕਟਾਂ ਨਾਲ ਹਰਾਇਆ। ਦਿੱਲੀ ਨੇ ਕੇਐਲ ਰਾਹੁਲ ਦੇ 57 ਅਤੇ ਟ੍ਰਿਸਟਨ ਸਟੱਬਸ ਦੇ 60 ਦੌੜਾਂ ਦੀ ਬਦੌਲਤ 20ਵੇਂ ਓਵਰ ਵਿੱਚ 176 ਦੌੜਾਂ ਦੇ ਟੀਚੇ ਦਾ ਆਸਾਨੀ ਨਾਲ ਪਿੱਛਾ ਕੀਤਾ। ਆਖਰੀ ਓਵਰ ਵਿੱਚ ਜਿੱਤ ਲਈ 15 ਦੌੜਾਂ ਦੀ ਲੋੜ ਸੀ, RCB ਨੇ ਗੇਂਦ ਰੋਮਾਰੀਓ ਸ਼ੈਫਰਡ ਨੂੰ ਸੌਂਪ ਦਿੱਤੀ। ਮਿਲਰ ਅਤੇ ਸਟੱਬਸ ਨੇ ਪਹਿਲੀਆਂ ਦੋ ਗੇਂਦਾਂ 'ਤੇ ਦੋ ਸਿੰਗਲਜ਼ ਲਈਆਂ। ਫਿਰ ਮਿਲਰ ਨੇ ਤੀਜੀ ਅਤੇ ਚੌਥੀ ਗੇਂਦ 'ਤੇ ਦੋ ਛੱਕੇ ਲਗਾ ਕੇ ਸਕੋਰ ਬਰਾਬਰ ਕੀਤਾ ਅਤੇ ਪੰਜਵੀਂ ਗੇਂਦ 'ਤੇ ਚੌਕਾ ਲਗਾ ਕੇ ਜਿੱਤ ਹਾਸਲ ਕੀਤੀ। ਰਾਹੁਲ ਅਤੇ ਸਟੱਬਸ ਨੇ ਲਗਾਏ ਅਰਧ ਸੈਂਕੜੇ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਦਿੱਲੀ ਦੀ ਸ਼ੁਰੂਆਤ ਮਾੜੀ ਰਹੀ, 18 'ਤੇ ਤਿੰਨ ਵਿਕਟਾਂ ਗੁਆ ਦਿੱਤੀਆਂ। ਪਰ ਸਟੱਬਸ ਅਤੇ ਰਾਹੁਲ ਨੇ ਚੌਥੀ ਵਿਕਟ ਲਈ 69 ਦੌੜਾਂ ਦੀ ਸਾਂਝੇਦਾਰੀ ਨਾਲ ਪਾਰੀ ਨੂੰ ਸੰਭਾਲਿਆ। ਕੇਐਲ ਰਾਹੁਲ 34 ਗੇਂਦਾਂ 'ਤੇ 57 ਦੌੜਾਂ ਬਣਾ ਕੇ ਆਊ...
ਨਵੀਂ ਫਿਲਮ ਲੈ ਕੇ ਤਿਆਰ ਜਗਜੀਤ ਸੰਧੂ, ਝਲਕ ਕੀਤੀ ਰਿਵੀਲ

ਨਵੀਂ ਫਿਲਮ ਲੈ ਕੇ ਤਿਆਰ ਜਗਜੀਤ ਸੰਧੂ, ਝਲਕ ਕੀਤੀ ਰਿਵੀਲ

Entertainment
ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਬਤੌਰ ਅਦਾਕਾਰ ਵਿਲੱਖਣ ਪਹਿਚਾਣ ਅਤੇ ਸ਼ਾਨਦਾਰ ਮੁਕਾਮ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ ਜਗਜੀਤ ਸੰਧੂ। ਜੋ ਇਕ ਵਾਰ ਮੁੜ ਪ੍ਰਭਾਵੀ ਸਿਨੇ ਮੌਜ਼ੂਦਗੀ ਦਰਜ਼ ਕਰਵਾਉਣ ਲਈ ਤਿਆਰ ਹਨ, ਜਿੰਨਾਂ ਦੀ ਬੇਹਤਰੀਣ ਅਦਾਕਾਰੀ ਸਮਰੱਥਾ ਦਾ ਪ੍ਰਗਟਾਵਾ ਕਰਵਾਉਂਦੀ ਫ਼ਿਲਮ 'ਓਏ ਭੋਲੇ ਓਏ' ਜਲਦ ਵਿਸ਼ਵ-ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ । 'ਗੀਤ ਐਮਪੀ 3 ਅਤੇ ਜਗਜੀਤ ਸੰਧੂ ਫਿਲਮਸ ਦੇ ਬੈਨਰ ਹੇਠ ਦੇ ਸੁਯੰਕਤ ਨਿਰਮਾਣ ਅਧੀਨ ਪੇਸ਼ ਕੀਤੀ ਜਾ ਰਹੀ ਹੈ। ਬਹੁ-ਪ੍ਰਭਾਵੀ ਟੈਗ-ਲਾਇਨ 'ਇਹ ਜ਼ਮੀਨ ਵਿਕਾਊ ਨਹੀਂ ਹੈ' ਉਕਤ ਮੰਨੋਰੰਜਕ ਫ਼ਿਲਮ , ਜਿਸ ਦਾ ਨਿਰਦੇਸ਼ਨ ਜਗਜੀਤ ਸੰਧੂ ਦੁਆਰਾ ਕੀਤਾ ਗਿਆ ਹੈ, ਜੋ ਅਪਣੀ ਇਸ ਡਾਇਰੈਕਟੋਰੀਅਲ ਫ਼ਿਲਮ ਨਾਲ ਪਾਲੀਵੁੱਡ ਸਫਾਂ ਵਿੱਚ ਇਕ ਹੋਰ ਨਵੇਂ ਅਗਾਜ਼ ਵੱਲ ਵਧਣਗੇ । 'ਇਹ ਜ਼ਮੀਨ ਵਿਕਾਊ ਨਹੀਂ ਹੈ ਦੀ ਬਹੁ-ਪ੍ਰਭਾਵੀ ਟੈਗ-ਲਾਇਨ ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਹੈ ਉਕਤ ਮੰਨੋਰੰਜਕ ਅਤੇ ਭਾਵਪੂਰਨ ਫ਼ਿਲਮ, ਜਿਸ ਦੀ ਸਟਾਰ-ਕਾਸਟ ਵਿਚ ਜਗਜੀਤ ਸੰਧੂ, ਸੌਮਿਆ, ਧੀਰਜ ਕੁਮਾਰ, ਅਮ੍ਰਿਤ ਐਂਬੀ, ਜੱਸ ਢਿੱਲੋਂ , ਪ੍ਰਕਾਸ਼ ਗਾਧੂ, ਜਸਪਾਲ ਦਿਓਲ...
ਯੁੱਧ ਕਾਰਨ ਤਾਰਕੋਲ ਦੀ ਕਮੀ ਨਾਲ ਸੜਕ ਨਿਰਮਾਣ ਪ੍ਰਭਾਵਿਤ ਨਾ ਹੋਵੇ, 6 ਮਹੀਨਿਆਂ ਲਈ ਇਮਪੋਰਟਿਡ ਤਾਰਕੋਲ ਦੇ ਇਸਤੇਮਾਲ ਨੂੰ ਮੰਜ਼ੂਰੀ-ਮੁੱਖ ਮੰਤਰੀ

ਯੁੱਧ ਕਾਰਨ ਤਾਰਕੋਲ ਦੀ ਕਮੀ ਨਾਲ ਸੜਕ ਨਿਰਮਾਣ ਪ੍ਰਭਾਵਿਤ ਨਾ ਹੋਵੇ, 6 ਮਹੀਨਿਆਂ ਲਈ ਇਮਪੋਰਟਿਡ ਤਾਰਕੋਲ ਦੇ ਇਸਤੇਮਾਲ ਨੂੰ ਮੰਜ਼ੂਰੀ-ਮੁੱਖ ਮੰਤਰੀ

Haryana
ਚੰਡੀਗੜ੍ਹ, 18 ਅਪ੍ਰੈਲ- ਮੀਡੀਲ ਇਸਟ ਵਿੱਚ ਚਲ ਰਹੇ ਯੁੱਧ ਕਾਰਨ ਤਾਰਕੋਲ ਦੀ ਕਮੀ ਅਤੇ ਇਸ ਦੀ ਵਧੀ ਕੀਮਤਾਂ ਦੇ ਕਾਰਨ ਸੜਕ ਨਿਰਮਾਣ ਅਤੇ ਮਰੱਮਤ ਦੇ ਕੰਮ ਬਾਧਿਤ ਨਾ ਹੋਵੇ, ਇਸ ਦੇ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰਿਆਂ ਦੀ ਅਪੀਲ 'ਤੇ ਅਗਲੇ 6 ਮਹੀਨਿਆਂ ਲਈ ਇਮਪੋਰਟਿਡ ਤਾਰਕੋਲ ਦੇ ਇਸਤੇਮਾਲ ਨੂੰ ਮੰਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਸੜਕ ਨਿਰਮਾਣ ਅਤੇ ਰਖਰਖਾਵ ਨਾਲ ਸਬੰਧਿਤ ਵਿਭਾਗਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਵਿਤੀ ਸਾਲ 2025-26 ਵਿੱਚ ਕੀਤੇ ਗਏ ਸੜਕ ਨਿਰਮਾਣ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਲਈ ਅਤੇ ਵਿਤੀ ਸਾਲ 2026-27 ਵਿੱਚ ਕੀਤੇ ਜਾਣ ਵਾਲੇ ਕੰਮਾਂ ਦੇ ਸਬੰਧ ਵਿੱਚ ਵਿਭਾਗਾਂ ਦੇ ਟੀਚਿਆਂ 'ਤੇ ਚਰਚਾ ਕਰਦੇ ਹੋਏ ਅਧਿਕਾਰਿਆਂ ਨੂੰ ਲੋੜਵੰਦ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਪੀਡਬਲੂਡੀ, ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ, ਜ਼ਿਲ੍ਹਾ ਪਰਿਸ਼ਦ/ ਪੰਚਾਇਤੀ ਰਾਜ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ,&...
ਨਵੀਂ ਦਿੱਲੀ ਵਿੱਚ ਸਿੱਖਿਆ ਸੁਧਾਰਾਂ ‘ਤੇ ਮੰਥਨ- ਹਰਿਆਣਾ ਦੇ ਸਿੱਖਿਆ ਮੰਤਰੀ ਨੇ ਕੇਂਦਰੀ ਊਰਜਾ ਮੰਤਰੀ ਤੋਂ ਲਿਆ ਮਾਰਗਦਰਸ਼ਨ

ਨਵੀਂ ਦਿੱਲੀ ਵਿੱਚ ਸਿੱਖਿਆ ਸੁਧਾਰਾਂ ‘ਤੇ ਮੰਥਨ- ਹਰਿਆਣਾ ਦੇ ਸਿੱਖਿਆ ਮੰਤਰੀ ਨੇ ਕੇਂਦਰੀ ਊਰਜਾ ਮੰਤਰੀ ਤੋਂ ਲਿਆ ਮਾਰਗਦਰਸ਼ਨ

Haryana
ਚੰਡੀਗੜ੍ਹ, 18 ਅਪ੍ਰੈਲ- ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਸਿੱਖਿਆ ਵਿਭਾਗ ਦੇ ਅਧੀਨ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ, ਨਵੀਨਤਾਵਾਂ (ਨਵਾਚਾਰਾਂ) ਅਤੇ ਸੁਧਾਰਵਾਦੀ ਪਹਿਲਕਦਮੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਮਾਰਗਦਰਸ਼ਨ ਪ੍ਰਾਪਤ ਕੀਤਾ। ਬੈਠਕ ਦੌਰਾਨ ਸਿੱਖਿਆ ਮੰਤਰੀ ਨੇ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਵੱਤਾ ਸੁਧਾਰ, ਡਿਜੀਟਲ ਲਰਨਿੰਗ, ਇਨਫਰਾਸਟਰੱਕਚਰ ਵਿਕਾਸ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਆਧੁਨਿਕ, ਪਾਰਦਰਸ਼ੀ ਅਤੇ ਨਤੀਜਾ ਮੁਖੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਕੇਂਦਰੀ ਊਰਜਾ ਮੰਤਰੀ ਨੇ ਰਾਜ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ...