ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਪੂਰ ਲੋਕ ਸਮਰਥਨ ਮਿਲ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਅੱਜ ਥਲੂਹ ਲੋਅਰ, ਨੰਗਲੀ, ਗੜਾ, ਚੰਡੇਸਰ, ਮਹਿਲਵਾ ਅਤੇ ਪਹਾੜਪੁਰ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕੱਢੀਆਂ ਗਈਆਂ। ਯਾਤਰਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਗ੍...








