ਅੰਬਾਲਾ ਕੈਂਟ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਹੋਵੇਗਾ ਜਲਦ, ਪੈਂਡਿੰਗ ਕਾਰਜ ਜਲਦੀ ਪੂਰੇ ਕਰਨ ਦੇ ਨਿਰਦੇਸ਼ – ਊਰਜਾ ਮੰਤਰੀ ਅਨਿਲ ਵਿੱਜ
ਚੰਡੀਗੜ੍ਹ, 16 ਅਪ੍ਰੈਲ - ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਅੰਬਾਲਾ ਕੈਂਟ ਵਿੱਚ ਬਣੇ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ। ਇਸ ਸਬੰਧੀ ਅੱਜ ਹਰਿਆਣਾ ਸਿਵਲ ਏਵੀਏਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਵਿੱਚ ਏਅਰਪੋਰਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਅੰਬਾਲਾ ਕੈਂਟ ਏਅਰਪੋਰਟ ਦਾ ਦੌਰਾ ਕਰੇਗੀ ਤਕਨੀਕੀ ਟੀਮ - ਵਿੱਜ
ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਵਿੱਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਗਠਿਤ ਕਰਕੇ ਏਅਰਪੋਰਟ ਦਾ ਨਿਰੀਖਣ ਕੀਤਾ ਜਾਵੇ, ਤਾਂ ਜੋ ਤਕਨੀਕੀ ਤੌਰ 'ਤੇ ਪੈਂਡਿੰਗ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਸੀਸੀਟੀਵੀ ਇੰਸਟਾਲੇਸ਼ਨ, ਕੰਟਰੋਲ ਰੂਮ ਦੀ ਸਥਾਪਨਾ, ਸੁਰੱਖਿਆ ਪ੍ਰਬੰਧ, ਆਨਲਾਈਨ ਯੂਪੀਐਸ, ਛੋਟੇ ਸਿਵਲ ਕੰਮ ਅਤੇ ਦਫਤਰੀ ਲੋੜਾਂ ਨਾਲ ਜੁੜੇ ਹੋਰ ਕੰਮਾਂ...








