Friday, May 8
Shadow

Author: Harvinder Singh

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Breaking News, Crime News
ਚੰਡੀਗੜ੍ਹ 27 ਜਨਵਰੀ:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਸੰਘੋਵਾਲ, ਸਬ ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਜਦੋਂ ਸ਼ਿਕਾਇਤਕਰਤਾ ਦਾ ਘਰੇਲੂ ਗੈਸ ਸਿਲੰਡਰ ਖਤਮ ਹੋ ਗਿਆ, ਤਾਂ ਉਹ ਘਰੇਲੂ ਵਰਤੋਂ ਲਈ ਮਹਿਤਪੁਰ-ਜਗਰਾਉਂ ਸੜਕ ਦੇ ਕਿਨਾਰੇ ਦਰੱਖਤਾਂ ਤੋਂ ਲੱਕੜ ਦੇ ਛੋਟੇ ਟੁਕੜੇ ਇਕੱਠੇ ਕਰ ਰਿਹਾ ਸੀ। ਉਸ ਸਮੇਂ ਦੋਵੇਂ ਦੋਸ਼ੀ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਮੌਕੇ 'ਤੇ ਪਹੁੰਚੇ ਅਤੇ ਸ਼ਿਕਾਇਤਕਰਤਾ ਨੂੰ ਕਿਹਾ ...
ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

Chandigarh, Punjab News
ਚੰਡੀਗੜ੍ਹ, 27 ਜਨਵਰੀ:- ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ;  ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ;  ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ.  ਨਵਦੀਪ ਸਿੰਘ ਨੂੰ ਸਰਕਾ...
ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟ੍ਰੇਨਿੰਗ ਦੀ ਸ਼ੁਰੂਆਤ

ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟ੍ਰੇਨਿੰਗ ਦੀ ਸ਼ੁਰੂਆਤ

Punjab News
ਤਰਨ ਤਾਰਨ, 27 ਜਨਵਰੀ (      ) - ਜਿਲ੍ਹਾ ਤਰਨ ਤਾਰਨ ਵਿੱਚ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟਾਇਰ ਟੂ (ਫੇਸ 2 ) ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਰਾਹੁਲ ਅਰੋੜਾ ਨੇ ਦੱਸਿਆ ਕਿ ਅੱਜ ਪਹਿਲੇ ਬੈਚ ਤਹਿਤ ਬਲਾਕ ਨੌਸ਼ਹਿਰਾ ਪੰਨੂਆ ਦੇ ਆਂਗਣਵਾੜੀ ਕੇਂਦਰਾਂ ਵਿੱਚ ਕਾਰਜਰਤ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਸ਼੍ਰੀਮਤੀ ਨਤਾਸ਼ਾ ਸਾਗਰ (ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਨੌਸ਼ਹਿਰਾ ਪੰਨੂਆ) ਵੀ ਹਾਜ਼ਰ ਰਹੇ ਅਤੇ ਉਨ੍ਹਾਂ ਵੱਲੋਂ ਟ੍ਰੇਨਿੰਗ ਕਾਰਜਕ੍ਰਮ ਦੀ ਸਮੀਖਿਆ ਕੀਤੀ ਗਈ। ਟ੍ਰੇਨਿੰਗ ਦੌਰਾਨ ਬੱਚਿਆਂ ਦੀ ਸਮੁੱਚੀ ਵਿਕਾਸੀ ਪ੍ਰਕਿਰਿਆ, ਪੋਸ਼ਣ, ਸਿਹਤ, ਸ਼ੁਰੂਆਤੀ ਬਚਪਨ ਸਿੱਖਿਆ (ਈ ਸੀ ਸੀ ਈ ) ਅਤੇ ਸਰਗਰਮੀ ਆਧਾਰਿਤ ਪੜ੍ਹਾਈ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਨੂੰ ਸ਼੍ਰੀ ਗੁਰਵੇਲ ਸਿੰਘ (ਜ਼ਿਲ੍ਹਾ ਕੋਆਰਡੀਨੇਟਰ, ਪੋਸ਼ਣ), ਮਨਪ੍ਰੀਤ ਕੌਰ (ਬਲਾਕ ਕੋਆਰਡੀਨੇਟਰ, ਪੋਸ਼ਣ) ,...
ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Chandigarh
*ਚੰਡੀਗੜ੍ਹ, 27 ਜਨਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਪਰ ਹਰਿਆਣੇ ਦਾ ਵੱਡੇ ਭਰਾ ਹੋਣ ਦੇ ਨਾਤੇ ਅਸੀਂ ਆਪਣੇ ਗੁਆਂਢੀ ਸੂਬੇ ਨਾਲ ਵੈਰ-ਵਿਰੋਧ ਨਹੀਂ ਚਾਹੁੰਦੇ ਅਤੇ ਇਸ ਚਿਰੋਕਣੇ ਮਸਲੇ ਦਾ ਛੇਤੀ ਹੱਲ ਚਾਹੁੰਦੇ ਹਨ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨਾਲ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।” ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਇਕ ਜਜ਼ਬਾਤੀ ਮੁੱਦਾ ਹੈ ਅਤੇ ਜੇਕਰ ਇਸ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਸੂਬੇ ਨੂੰ ਅਮਨ-ਕਾਨੂੰਨ ਦੀ ਵਿ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ

Punjab News
ਲੁਧਿਆਣਾ, 26 ਜਨਵਰੀ:- ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਗਲਾਡਾ ਕੰਪਲੈਕਸ, ਲੁਧਿਆਣਾ ਵਿਖੇ 'ਸਪਾਈਸ ਕੈਫੇ' ਦਾ ਉਦਘਾਟਨ ਕੀਤਾ ਜੋ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਸਮਾਵੇਸ਼ੀ ਵਿਕਾਸ ਅਤੇ ਸਸ਼ਕਤੀਕਰਨ ਵੱਲ ਜ਼ਿਲ੍ਹੇ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਦਘਾਟਨ ਸਮਾਰੋਹ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਮੁੱਖ ਪ੍ਰਸ਼ਾਸਕ ਗਲਾਡਾ ਲੁਧਿਆਣਾ ਸ੍ਰੀ ਸੰਦੀਪ ਕੁਮਾਰ, ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਓਜਸਵੀ ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। 'ਸਪਾਈਸ ਕੈਫੇ' (ਸਮਾਵੇਸ਼, ਵਿਸ਼ਵਾਸ ਅਤੇ ਸਸ਼ਕਤੀਕਰਨ ਲਈ ਵਿਸ਼ੇਸ਼ ਪ੍ਰੋਗਰਾਮ) ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ ਜੋ ਪ੍ਰੋਜੈਕਟ 'ਉਮੀਦ' (ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਦੇ ਸਿੱਖਿਆ ਅਤੇ ਸਸ਼ਕਤੀਕਰਨ ਲਈ ਉੱਨਤੀ ਮਿਸ਼ਨ) ਦੇ ਤਹਿਤ ਸ਼ੁਰੂ ਕੀਤੀ ਗਈ ਹੈ। ਇਸ ਪਹ...
ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

Punjab News
ਲੁਧਿਆਣਾ, 27 ਜਨਵਰੀ (000) - ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਲੁਧਿਆਣਾ (91151-15153), ਗੁਰਿੰਦਰ ਸਿੰਘ, ਵੇਟ ਲਿਫਟਿੰਗ ਕੋਚ (94176-54688), ਕੰਵਲਜੀਤ ਸਿੰਘ ਵੇਟ ਲਿਫਟਿੰਗ ਕੋਚ (83606-03295), ਦਿਲਜੋਤ ਸਿੰਘ ਪੁੱਤਰ ਸ਼੍ਰੀ ਬਲਰਾਜ ਸਿੰਘ (97811-22303), ਗੁਰਦੀਪ ਸਿੰਘ ਪੁੱਤਰ ਸ਼੍ਰੀ ਨਿਰਮਲ ਸਿੰਘ (77102-75748), ਹਰਜੀਤ ਸਿੰਘ ਪੁੱ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

Breaking News, Chandigarh
ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ। ਅੱਜ ‘ਯੁੱਧ ਨਸ਼ਿਆਂ ਵਿਰੁੱਧ` ਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

Local news, Punjab News
ਚੰਡੀਗੜ੍ਹ, 27 ਜਨਵਰੀ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਦੋਸ਼ੀ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ, ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵਿ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 27 ਜਨਵਰੀ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।...