Saturday, September 12
Shadow

Author: Harvinder Singh

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

Punjab News
ਚੰਡੀਗੜ੍ਹ, 29 ਅਗਸਤ 2026:- ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਰੱਖੜੀ ਮਨਾਈ ਗਈ, ਜਿੱਥੇ ਪਰਿਵਾਰਾਂ ਨੇ ਆਪਣੇ ਉਨ੍ਹਾਂ ਪਿਆਰਿਆਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇਨ੍ਹਾਂ ਸਮਾਗਮਾਂ ਨੇ ਭੈਣ-ਭਰਾ ਦੇ ਪਿਆਰ ਅਤੇ ਸਹਿਯੋਗ ਦੇ ਸੰਦੇਸ਼ ਨੂੰ ਮਜ਼ਬੂਤ ਕੀਤਾ। ਨਾਲ ਹੀ, ਇਲਾਜ ਕਰਵਾ ਰਹੇ ਲੋਕਾਂ ਨੂੰ ਨਸ਼ਾ ਮੁਕਤੀ ਪ੍ਰਤੀ ਵਚਨਬੱਧ ਰਹਿਣ, ਆਪਣੇ ਪਿਆਰਿਆਂ ਕੋਲ ਪਰਤਣ ਅਤੇ ਇੱਕ ਸਿਹਤਮੰਦ ਤੇ ਸੰਤੁਸ਼ਟ ਜੀਵਨ ਜਿਉਣ ਲਈ ਉਤਸ਼ਾਹਿਤ ਕੀਤਾ ਗਿਆ। ਪਰਿਵਾਰਾਂ ਦੇ ਨਾਲ-ਨਾਲ, ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓ.) ਅਤੇ ਪੰਜਾਬ ਦੇ ਸੂਰਮਿਆਂ, ਪੀਅਰ ਅੰਬੈਸਡਰਾਂ (ਜਿਨ੍ਹਾਂ ਨੇ ਖ਼ੁਦ ਨਸ਼ੇ ਦੀ ਲਤ ਤੋਂ ਬਾਹਰ ਨਿਕਲ ਕੇ ਨਸ਼ਾ ਮੁਕਤ ਜੀਵਨ ਅਪਣਾਇਆ ਹੈ ਅਤੇ ਹੁਣ ਇਸੇ ਰਾਹ ’ਤੇ ਅੱਗੇ ਵਧ ਰਹੇ ਹੋਰ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ) ਨੇ ਵੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਮਰੀਜ਼ਾਂ ਨੂੰ ਹੌਂਸਲਾ ਦਿ...
ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ

ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ

Breaking News
ਚੰਡੀਗੜ੍ਹ 29 ਅਗਸਤ- ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ ਖੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਫ਼ਾਈ ਕਾਰਜਾਂ ਨੂੰ ਤੇਜ਼ ਕਰ ਰਹੇ ਹਨ। ‘ਸਾਫ਼ ਪੰਜਾਬ, ਮਾਣਮੱਤਾ ਪੰਜਾਬ’ ਦੇ ਸੰਕਲਪ 'ਤੇ ਆਧਾਰਿਤ ਇਹ ਮੁਹਿੰਮ ਖਾਸ ਤੌਰ 'ਤੇ ਉਨ੍ਹਾਂ ਥਾਵਾਂ (ਕੂੜੇ ਦੇ ਨਾਜ਼ੁਕ ਪੁਆਇੰਟਾਂ) ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ 'ਤੇ ਕੇਂਦਰਿਤ ਹੋਵੇਗੀ ਜਿੱਥੇ ਬਾਰ-ਬਾਰ ਕੂੜਾ ਸੁੱਟਿਆ ਜਾਂਦਾ ਹੈ। ਵਿਸ਼ੇਸ਼ ਟੀਮਾਂ ਵੱਲੋਂ ਇਹਨਾਂ ਥਾਵਾਂ ਦੀ ਡੂੰਘਾਈ ਨਾਲ ਸਫ਼ਾਈ ਕੀਤੀ ਜਾਵੇਗੀ, ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਉੱਥੇ ਦੁਬਾਰਾ ਕੂੜਾ ਇਕੱਠਾ ਨਾ ਹੋਵੇ। *ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਸਫ਼ਾਈ...
ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ- ਕੇਜਰੀਵਾਲ

Breaking News
ਨਵੀਂ ਦਿੱਲੀ, 29 ਅਗਸਤ- ਪੰਜਾਬ ਵਿੱਚ ਕਦੇ ਸਰਕਾਰੀ ਸਕੂਲਾਂ ਦੀ ਪਛਾਣ ਖਸਤਾਹਾਲ ਇਮਾਰਤਾਂ, ਟੁੱਟੇ ਫਰਨੀਚਰ ਅਤੇ ਸੀਮਤ ਸਹੂਲਤਾਂ ਨਾਲ ਹੁੰਦੀ ਸੀ, ਉੱਥੇ ਹੀ ਅੱਜ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਸ਼ਾਨਦਾਰ ਇਨਫਰਾਸਟ੍ਰਕਚਰ, ਅਤਿ-ਆਧੁਨਿਕ ਲੈਬਾਂ, ਸਮਾਰਟ ਬੋਰਡ, ਸਵੀਮਿੰਗ ਪੂਲ ਅਤੇ ਬਿਹਤਰੀਨ ਪਲੇਅ ਗਰਾਊਂਡਾਂ ਨਾਲ ਸਜੇ ਇਹ ਸਰਕਾਰੀ ਸਕੂਲ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਹੇ ਹਨ। ਇਹਨਾਂ ਸਕੂਲਾਂ ਵਿੱਚ ਅਮੀਰ-ਗਰੀਬ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਅਤੇ ਗੁਣਵੱਤਾਪੂਰਨ ਸਿੱਖਿਆ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿੱਖਿਆ ਮਾਡਲ ਦੀ ਇਹ ਤਸਵੀਰ ਪੰਜਾਬ ਵਿੱਚ ਬਦਲਦੀ ਸਿੱਖਿਆ ਦੀ ਤਸਵੀਰ ਦਿਖਾਉਂਦੀ ਹੈ। ਸ਼ਨੀਵਾਰ ਨੂੰ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ, ਸੰਗਰੂਰ ਅਤੇ ਨਵਾਂਸ਼ਹਿਰ ਦੇ ਤਿੰਨ ਸ਼ਾਨਦਾਰ ਸਰਕਾਰੀ ਸਕੂਲਾਂ ਦੀ ਵੀਡੀਓ ਸੋਸ਼ਲ ਮੀਡੀਆ ਐਕਸ 'ਤੇ ਸਾਂਝੀ ਕਰਕੇ ਆਪਣੀ ਪਾਰਟੀ ਦੀ ਸਰਕਾਰ ਦੇ ਸ਼ਾਨਦਾਰ ਕੰਮ&nb...
ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਪਿੰਡ ਖੇਤਲਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ

ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਪਿੰਡ ਖੇਤਲਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ

Punjab News
ਸੁਨਾਮ, 29 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਸੰਗਰੂਰ ਵੱਲੋਂ ਪਿੰਡ ਖੇਤਲਾ, ਬਲਾਕ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਪਿੰਡ ਦੇ ਕੁੱਲ 25 ਕਿਸਾਨਾਂ ਨੇ ਭਾਗ ਲਿਆ। ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਦੀ ਸਿਹਤ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ) ਨੇ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ (ਇਨ-ਸੀਟੂ) ਦੀਆਂ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਰ...
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣਾ ਕਮਿਸ਼ਨ ਦੀ ਮੁੱਖ ਤਰਜੀਹ: ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣਾ ਕਮਿਸ਼ਨ ਦੀ ਮੁੱਖ ਤਰਜੀਹ: ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ

Punjab News
ਅਹਿਮਦਗੜ੍ਹ/ਅਮਰਗੜ੍ਹ/ ਮਾਲੇਰਕੋਟਲਾ, 29 ਅਗਸਤ:                      ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨਾਲ ਜੋੜਦਿਆਂ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਅਤੇ ਸ਼ਿਕਾਇਤ ਨਿਵਾਰਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਬ ਡਵੀਜਨਾਂ ਅਮਰਗੜ੍ਹ ਅਤੇ ਅਹਿਮਦਗੜ ਵਿਖੇ ਲਗਾਏ ਗਏ ‘ਓਪਨ ਹੀਅਰਿੰਗ ਕੈਂਪਾਂ’&nbs...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

Punjab News
ਚੰਡੀਗੜ੍ਹ, 29 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ। ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ। ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸ. ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ। ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

Punjab News
ਚੰਡੀਗੜ੍ਹ, 29 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਦੂਰ ਰਹਿਣ ਲਈ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਸਿਹਤਮੰਦ ਰੁਟੀਨ ਅਪਣਾਉਣ ਦੀ ਅਪੀਲ ਕੀਤੀ। ਵਧ ਰਹੇ ਸਿਹਤ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਧੁਨਿਕ ਅਤੇ ਸੁਸਤ ਜੀਵਨ ਸ਼ੈਲੀ ਕਾਰਨ ਲੋਕ ਗੰਭੀਰ ਬੀਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਨੇ ਰੋਜ਼ਾਨਾ ਘੱਟੋ-ਘੱਟ 30 ਮਿੰਟ ਯੋਗਾ ਅਤੇ 30 ਮਿੰਟ ਸੈਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਨਿਰੰਤਰਤਾ ਬਣਾਏ ਰੱਖਣ ਲਈ, ਉਨ੍ਹਾਂ ਪਰਿਵਾਰਾਂ ਨੂੰ ਸੁਝਾਅ ਦਿੱਤਾ ਕਿ ਜਿੱਥੇ ਵੀ ਸੰਭਵ ਹੋਵੇ ਘਰ ਵਿੱਚ ਹੀ ਜਿਮ ਦਾ ਸੈੱਟਅੱਪ ਲਗਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ-ਕੱਲ੍ਹ ਦੀ ਤਣਾਅਪੂਰਨ ਜ਼ਿੰਦਗੀ ਵਿੱਚ ਰੋਜ਼ਾਨਾ ਸਰੀਰਕ ਕਸਰਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸਪੀਕਰ ਨੇ ਖਾਣ-ਪੀਣ ਦੀਆਂ ਆਦਤਾਂ ਬਾਰੇ ਵੀ ਗੰਭੀਰ ਚੇਤਾਵਨੀ ਦਿੰਦਿਆਂ ਨਾਗਰਿਕਾਂ ਨੂੰ ਬਾਜ਼ਾਰ ਦੀਆਂ ਮਿਠਾਈਆਂ ਅਤੇ ਫਾਸਟ ਫੂਡ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਫ...
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

Punjab News
ਚੰਡੀਗੜ੍ਹ, 29 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 221ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 595 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।  ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 221ਵੇਂ ਦਿਨ, ਪੁਲਿਸ ਟੀਮਾਂ ਨੇ 16 ਹਥਿਆਰਾਂ ਸਮੇਤ 389 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,046 ਹੋ ਗਈਆਂ। ਇਸ ਤੋਂ ਇਲਾਵਾ 176 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲ...
ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

Breaking News
ਚੰਡੀਗੜ੍ਹ/ਨੰਗਲ 29 ਅਗਸਤ: ਸ. ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀਵੀਪੀਜ਼) ਨੂੰ ਖ਼ਤਮ ਕਰਕੇ ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਅਹਿਦ ਲਿਆ। ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ, ਸਥਾਨਕ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਹਿੱਸੇਦਾਰੀ ਰਾਹੀਂ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਹੈ। ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇਆਮ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨਾ ਹੈ। ਹਰਜੋਤ ਸਿੰਘ ਬੈਂ...
ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ/ਗੁਰਦਾਸਪੁਰ, ਅਗਸਤ 29: ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਦੌਰਾਨ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਵੱਲੋਂ ਅਜੇ ਬੇਦੀ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਕੈਬਨਿਟ  ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਜੇ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ। ...