‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ
ਚੰਡੀਗੜ੍ਹ, 22 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ ‘ਗੈਂਗਸਟਰਾਂ ਤੇ ਵਾਰ’ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸ਼ੁਰੂ ਕੀਤੇ ਗਏ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ –ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਪੰਜਾਬ ’ਚ ਮੌਜੂਦ ਸਾਥੀਆਂ ਦੇ ਟਿਕਾਣਿਆਂ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ‘ਗੈਂਗਸਟਰਾਂ ’ਤੇ ਵਾਰ’ ਇੱਕ ਨਿਰੰਤਰ ਮੁਹਿੰਮ ਹੈ ਜੋ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡੀਜੀਪੀ ਪੰਜਾਬ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮ ਹੇਠ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕੀਤੀ ਸੀ। ਇਸ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱ...








