ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਕ ਸਾਂਝ ਵਧਾਈ; ਸਿਹਤਯਾਬੀ ਅਤੇ ਉਮੀਦ ਦੇ ਸੰਦੇਸ਼ ਨੂੰ ਕੀਤਾ ਹੋਰ ਮਜ਼ਬੂਤ
ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਪਰਿਵਾਰਾਂ ਨੇ ਆਪਣੇ ਉਨ੍ਹਾਂ ਅਜ਼ੀਜ਼ਾਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ।
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇਨ੍ਹਾਂ ਸਮਾਗਮਾਂ ਨੇ ਭੈਣ-ਭਰਾ ਦੇ ਪਿਆਰ ਅਤੇ ਸਹਿਯੋਗ ਦੇ ਸੰਦੇਸ਼ ਨੂੰ ਮਜ਼ਬੂਤ ਕੀਤਾ। ਇਸ ਦੇ ਨਾਲ ਹੀ, ਇਲਾਜ ਕਰਵਾ ਰਹੇ ਲੋਕਾਂ ਨੂੰ ਨਸ਼ਾ ਮੁਕਤੀ ਪ੍ਰਤੀ ਵਚਨਬੱਧ ਰਹਿਣ, ਆਪਣੇ ਪਿਆਰਿਆਂ ਕੋਲ ਮੁੜ ਪਰਤਣ ਅਤੇ ਇੱਕ ਸਿਹਤਮੰਦ ਤੇ ਸੰਤੁਸ਼ਟ ਜੀਵਨ ਜਿਉਣ ਲਈ ਉਤਸ਼ਾਹਿਤ ਕੀਤਾ ਗਿਆ।
ਪਰਿਵਾਰਾਂ ਦੇ ਨਾਲ-ਨਾਲ, ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓ.) ਅਤੇ ਪੰਜਾਬ ਦੇ ਸੂਰਮਿਆਂ ਤੇ ਪੀਅਰ ਅੰਬੈਸਡਰਾਂ, ਜਿਨ੍ਹਾਂ ਨੇ ਖ਼ੁਦ ਨਸ਼ੇ ਦੀ ਲਤ ਤੋਂ ਬਾਹਰ ਨਿਕਲ ਕੇ ਨਸ਼ਾ ਮੁਕਤ ਜੀਵਨ ਅਪਣਾਇਆ ਹੈ ਅਤੇ ਹੁਣ ਇਸੇ ਰਾਹ ’ਤੇ ਅੱਗੇ ਵਧ ਰਹੇ ਹੋਰ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ, ਨੇ ਵੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਮ...








