Saturday, May 9
Shadow

Author: Harvinder Singh

ਹਰਿਆਣਾ ਦਾ ਆਉਣ ਵਾਲਾ ਬਜਟ 2.80 ਕਰੋੜ ਲੋਕਾਂ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਦਾ ਆਉਣ ਵਾਲਾ ਬਜਟ 2.80 ਕਰੋੜ ਲੋਕਾਂ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 15 ਜਨਵਰੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਆਉਣ ਵਾਲਾ ਰਾਜ ਬਜਟ ਸਰਕਾਰੀ ਅੰਕੜਿਆਂ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ਹਰਿਆਣਾ ਦੇ 28 ਮਿਲੀਅਨ ਨਾਗਰਿਕਾਂ ਦੀਆਂ ਉਮੀਦਾਂ, ਜ਼ਰੂਰਤਾਂ ਅਤੇ ਸੁਝਾਵਾਂ 'ਤੇ ਅਧਾਰਤ ਹੋਵੇਗਾ। ਮੁੱਖ ਮੰਤਰੀ ਵੀਰਵਾਰ ਨੂੰ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨਾਲੋਜੀ, ਹਿਸਾਰ ਦੇ ਆਡੀਟੋਰੀਅਮ ਵਿੱਚ ਆਯੋਜਿਤ ਪੰਚਾਇਤ ਅਤੇ ਨਗਰ ਨਿਗਮ ਦੇ ਪ੍ਰਤੀਨਿਧੀਆਂ ਲਈ ਪ੍ਰੀ-ਬਜਟ ਸਲਾਹ-ਮਸ਼ਵਰਾ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਜਨਤਕ ਭਾਗੀਦਾਰੀ ਨੂੰ ਤਰਜੀਹ ਦਿੰਦੀ ਹੈ, ਅਤੇ ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਪੰਚਾਇਤ ਪ੍ਰਤੀਨਿਧੀ, ਨਗਰ ਨਿਗਮ ਦੇ ਮੈਂਬਰ ਅਤੇ ਆਮ ਨਾਗਰਿਕ ਅਗਲੇ ਦਸ ਦਿਨਾਂ ਲਈ ਵੱਖ-ਵੱਖ ਚੈਨਲਾਂ, ਖਾਸ ਕਰਕੇ ਚੈਟਬੋਟਸ ਰਾਹੀਂ ਆਪਣੇ ਸੁਝਾਅ ਪੇਸ਼ ਕਰ ਸਕਦੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2047 ਤੱਕ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਜਨਤਕ ਪ੍ਰਤੀਨਿਧੀਆਂ ਦੀ ਮ...
ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

Punjab News
ਚੰਡੀਗੜ੍ਹ, 15 ਜਨਵਰੀ 2026:-ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ "ਮੰਦਭਾਗਾ ਅਤੇ ਨਿੰਦਣਯੋਗ" ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਪਣੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਯਤਨਾਂ 'ਤੇ ਮਾੜਾ ਪ੍ਰਭਾਵ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲਾ (ਐਮ.ਈ.ਏ.) ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਰੋਕਣ ਲਈ ਕੋਈ ਢੁਕਵਾਂ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਪਾਨ ਅਤੇ ਦੱਖਣੀ ਕੋਰੀਆ ਦੇ ਪਹਿਲਾਂ ਕੀਤੇ ਦੌਰਿਆਂ ਦੌਰਾਨ ਨਿਵੇਸ਼ਕਾਂ ਨੇ ਸੂਬੇ ਵਿੱਚ ਡੂੰਘੀ ਦਿਲਚਸਪੀ ਦਿਖਾਈ ਸੀ। ਸੰਜੀਵ ਅਰੋੜਾ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ਵਵਿਆਪੀ ਪਹੁੰਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਫੈਸ...
ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News
ਚੰਡੀਗੜ੍ਹ 15 ਜਨਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਛੋਕਰਾ, ਤਹਿਸੀਲ ਦਸੂਹਾ, ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਦਸੂਹਾ ਦੀ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਸੀ ਜਿਸ ਵਿੱਚ ਉਸ ਨੇ 12 ਏਕੜ ਜੱਦੀ ਜ਼ਮੀਨ ਵਿੱਚ ਆਪਣੇ ਕਾਨੂੰਨੀ ਹਿੱਸੇ ਦੀ ਮੰਗ ਕੀਤੀ ਸੀ। ਇਸ ਸਬੰਧੀ, ਜ਼ਮੀਨ ਦੀ ਮਲਕੀਅਤ ਸਾਬਤ ਕਰਨ ਲਈ ਜਮ੍ਹਾਂਬੰਦੀ, ਜ਼ਮੀਨ ਦੀ ਅਲਾਟਮੈਂਟ ਅਤੇ ਜਮ੍ਹਾਂ ਰਿਕਾਰਡ ਦ...
‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 15 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬ...
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

Chandigarh
ਚੰਡੀਗੜ੍ਹ, 15 ਜਨਵਰੀ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ। ਸ. ਬੈਂਸ ਨੇ ਕਿਹਾ, "ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

Breaking News
*ਅੰਮ੍ਰਿਤਸਰ, 15 ਜਨਵਰੀ*:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾ...
ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

Breaking News
*ਚੰਡੀਗੜ੍ਹ, 15 ਜਨਵਰੀ:*-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ 'ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।" ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

Punjab News
ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ:-ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ  ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪੁਲ਼ ਦੇ ਨਿਰਮਾਣ ਨੂੰ ਤੈਅ ਸਮਾਂ ਸੀਮਾ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੱਡੇ ਪੁਰਬ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮਾ...
ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 15 ਜਨਵਰੀ:-ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਅਸ਼ੀਰਵਾਦ ਸਕੀਮ ਇਸ ਵਚਨਬੱਧਤਾ ਦਾ ਸਪਸ਼ਟ ਪ੍ਰਤੀਕ ਹੈ, ਜੋ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਆਰਥਿਕ ਬੋਝ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਅਸ...