ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ
ਫਰੀਦਕੋਟ 6 ਅਪ੍ਰੈਲ () ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਦੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਤਰੇਲ ਨਾਲ ਭਿੱਜੀ ਹੋਈ ਕਣਕ ਵੀ ਕੱਟ ਦਿੰਦੀਆਂ ਹਨ। ਤਰੇਲੀ ਹੋਈ ਫਸਲ ਕੱਟਣ ਕਾਰਨ ਕਣਕ ਦਾ ਰੰਗ ਕਾਲਾ ਪੈ ਜਾਂਦਾ ਹੈ। ਇਸੇ ਤਰ੍ਹਾਂ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨਿਕਲ ਨੁਕ...








