Sunday, September 13
Shadow

Author: Harvinder Singh

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

Punjab News
ਚੰਡੀਗੜ੍ਹ; 28 ਅਗਸਤ 2026: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ ਗਿਆ। ਉਨ੍ਹਾਂ ਲਈ ਇਹ ਫ਼ੋਨ ਇਸ ਗੱਲ ਦਾ ਭਰੋਸਾ ਦੇਣ ਵਾਲਾ ਸੀ ਕਿ ਡਿਸਚਾਰਜ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਨਾਲ ਜੁੜੀ ਹੋਈ ਹੈ। ਹਰਦੇਵ ਸਿੰਘ ਨੇ ਕਿਹਾ, “ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਪੁੱਛਣ ਲਈ ਫ਼ੋਨ ਕੀਤਾ ਕਿ ਮੈਂ ਠੀਕ ਹਾਂ ਜਾਂ ਨਹੀਂ।” ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਾ ਸਿਰਫ਼ ਕੈਸ਼ਲੈੱਸ ਇਲਾਜ ਯਕੀਨੀ ਬਣਾਉਂਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਆਰਥਿਕ ਬੋਝ ਤੋਂ ਬਚਾਇਆ, ਸਗੋਂ ਘਰ ਪਰਤਣ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਮੇਰੇ ਇਲਾਜ, ਮੇਰੀ ਸਿਹਤ, ਮੈਨੂੰ ਆਈ ਕਿਸੇ ਵੀ ਪ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 28 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਛੇ ਵਿਅਕਤੀਆਂ ਨੂੰ 2.9 ਕਿਲੋਗ੍ਰਾਮ ਹੈਰੋਇਨ ਅਤੇ ਅੱਠ ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਪਾਲ ਸਿੰਘ ਅਤੇ ਸਿਕੰਦਰਜੀਤ ਸਿੰਘ, ਦੋਵੇਂ ਵਾਸੀ ਪਿੰਡ ਭਿੰਡੀ ਔਲਖ, ਅੰਮ੍ਰਿਤਸਰ; ਹੈਪੀ ਸਿੰਘ ਉਰਫ਼ ਵੀਰਪਾਲ ਸਿੰਘ, ਵਾਸੀ ਕੱਕੜ, ਅੰਮ੍ਰਿਤਸਰ; ਸੁਨੀਲ ਮਸੀਹ ਅਤੇ ਰਾਜਨ ਮਸੀਹ, ਦੋਵੇਂ ਵਾਸੀ ਮਾਹਲ, ਗੁਰਦਾਸਪੁਰ ਅਤੇ ਪਰਦੀਪ ਸਿੰਘ ਵਾਸੀ ਨੂਰਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ...
ਵਿਰੋਧੀ ਧਿਰ ਕਾਨੂੰਨ-ਵਿਵਸਥਾ ਦਾ ਪਾਠ ਪੜ੍ਹਾਉਣ ਤੋਂ ਪਹਿਲਾਂ ਆਪਣੇ ਕਾਰਜਕਾਲ ਦਾ ਰਿਕਾਰਡ ਦੇਖੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਰੋਧੀ ਧਿਰ ਕਾਨੂੰਨ-ਵਿਵਸਥਾ ਦਾ ਪਾਠ ਪੜ੍ਹਾਉਣ ਤੋਂ ਪਹਿਲਾਂ ਆਪਣੇ ਕਾਰਜਕਾਲ ਦਾ ਰਿਕਾਰਡ ਦੇਖੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 27 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਨੂੰ ਉਨ੍ਹਾਂ ਦੇ ਕਾਰਜਕਾਲ ਦਾ ਰਿਕਾਰਡ ਯਾਦ ਕਰਵਾਉਂਦਿਆਂ ਕਿਹਾ ਕਿ ਜਿਹੜੇ ਲੋਕ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਕਾਰਜਕਾਲ ਦੇ ਅਪਰਾਧ ਦੇ ਅੰਕੜਿਆਂ ਅਤੇ ਉਸ ਦੌਰ ਦੀਆਂ ਘਟਨਾਵਾਂ ਨੂੰ ਵੀ ਦੇਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਵਿਰੋਧੀ ਧਿਰ 'ਤੇ ਤੰਜ ਕਸਦਿਆਂ ਕਿਹਾ ਕਿ ਵਿਰੋਧੀ ਧਿਰ ਦੀ ਸਮੱਸਿਆ ਇਹ ਹੈ ਕਿ ਉਹ ਕਿਸੇ ਵੀ ਘਟਨਾ 'ਤੇ ਪੀੜਤ ਦੇ ਹੰਝੂ ਪੂੰਝਣ ਤੋਂ ਪਹਿਲਾਂ ਸਿਆਸੀ ਮੌਕਾ ਤਲਾਸ਼ਣ ਲੱਗ ਜਾਂਦਾ ਹੈ। ਇਨ੍ਹਾਂ ਨੂੰ ਅਪਰਾਧ ਤੋਂ ਪੀੜ ਘੱਟ ਅਤੇ ਸਰਕਾਰ ਨੂੰ ਬਦਨਾਮ ਕਰਨ ਦੀ ਜਲਦੀ ਵਧ ਹੁੰਦੀ ਹੈ। ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਇਨੇਲੋ ਵਿਧਾਇਕ ਸ੍ਰੀ ਆਦਿਤਿਆ ਦੇਵੀਲਾਲ ਅਤੇ ਸ੍ਰੀ ਅਰਜੁਨ ਚੌਟਾਲਾ ਵੱਲੋਂ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਲਿਆਂਦੇ ਗਏ ਧਿਆਨ ਖਿੱਚੂ ਮਤੇ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕ...
ਹਰਿਆਣਾ ਵਿਧਾਨ ਸਭਾ ਵਿੱਚ ਵਿਛੜੇ ਸਾਬਕਾ ਵਿਧਾਇਕਾਂ, ਸ਼ਹੀਦ ਜਵਾਨਾਂ ਅਤੇ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ

ਹਰਿਆਣਾ ਵਿਧਾਨ ਸਭਾ ਵਿੱਚ ਵਿਛੜੇ ਸਾਬਕਾ ਵਿਧਾਇਕਾਂ, ਸ਼ਹੀਦ ਜਵਾਨਾਂ ਅਤੇ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ

Haryana
ਚੰਡੀਗੜ੍ਹ, 27 ਅਗਸਤ – ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਵਿਰੋਧੀ ਧਿਰ ਦੇ ਨੇਤਾ ਸ੍ਰੀ ਭੁਪਿੰਦਰ ਸਿੰਘ ਹੁੱਡਾ ਅਤੇ ਵਿਧਾਇਕ ਸ੍ਰੀ ਆਦਿਤਿਆ ਦੇਵੀਲਾਲ ਸਮੇਤ ਸਦਨ ਨੇ ਪਿਛਲੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਵਿਛੜੀਆਂ ਹੋਈਆਂ ਅਹਿਮ ਹਸਤੀਆਂ, ਸਾਬਕਾ ਵਿਧਾਇਕਾਂ, ਸ਼ਹੀਦ ਸੈਨਿਕਾਂ ਅਤੇ ਵੱਖ-ਵੱਖ ਹਾਦਸਿਆਂ ਵਿੱਚ ਜਾਨ ਗਵਾਉਣ ਵਾਲੇ ਨਾਗਰਿਕਾਂ ਦੇ ਦੇਹਾਂਤ 'ਤੇ ਡੂੰਘਾ ਸੋਗ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਸ਼ੋਕ ਪ੍ਰਸਤਾਵ ਪੜ੍ਹਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ ਅਤੇ ਦੁੱਖੀ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟਾਈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਨੇਪਾਲ ਵਿੱਚ ਆਏ ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਦੇਹਾਂਤ 'ਤੇ ਵੀ ਸ਼ੋਕ ਪ੍ਰਗਟ ਕੀਤਾ। ਵਿਧਾਨ ਸਭਾ ਵੱਲੋਂ ਸਾਰੀਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਉਹ ਦੁੱਖੀ ਪਰਿਵਾਰਾਂ ਨੂੰ ਇਸ ਅਸਹਿ ਸਦਮੇ ਨੂੰ ਸਹਿਣ ਦੀ ਸ਼ਕ...
ਕਾਂਗਰਸ ਦਾ ਏਜੰਡਾ ਪਹਿਲਾਂ ਹੀ ਤੈਅ, ਝੂਠ ਬੋਲਣਾ ਅਤੇ ਦੋਸ਼ ਲਗਾਉਣਾ ਹੀ ਇਨ੍ਹਾਂ ਦਾ ਕੰਮ – ਮੁੱਖ ਮੰਤਰੀ

ਕਾਂਗਰਸ ਦਾ ਏਜੰਡਾ ਪਹਿਲਾਂ ਹੀ ਤੈਅ, ਝੂਠ ਬੋਲਣਾ ਅਤੇ ਦੋਸ਼ ਲਗਾਉਣਾ ਹੀ ਇਨ੍ਹਾਂ ਦਾ ਕੰਮ – ਮੁੱਖ ਮੰਤਰੀ

Haryana
ਚੰਡੀਗੜ੍ਹ, 27 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਕਾਂਗਰਸ ਦਾ ਏਜੰਡਾ ਪਹਿਲਾਂ ਤੋਂ ਤੈਅ ਹੈ ਅਤੇ ਉਹ ਸਦਨ ਵਿੱਚ ਤੱਥਾਂ ਨੂੰ ਸੁਣਨ ਲਈ ਤਿਆਰ ਨਹੀਂ ਹੈ। ਕਾਂਗਰਸ ਵੱਲੋਂ ਸਦਨ ਵਿੱਚ ਆਉਣ ਤੋਂ ਰੋਕਣ ਅਤੇ ਅਪਮਾਨਿਤ ਕੀਤੇ ਜਾਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨੇਤਾ ਵਿਰੋਧੀ ਧਿਰ ਦੇ ਆਗੂ ਅਤੇ ਵਿਰੋਧੀ ਦੇ ਕਿਸੇ ਵੀ ਮੈਂਬਰ ਨੂੰ ਸਦਨ ਵਿੱਚ ਆਉਣ ਤੋਂ ਨਹੀਂ ਰੋਕਿਆ ਗਿਆ ਅਤੇ ਨਾ ਹੀ ਕਿਸੇ ਦਾ ਅਪਮਾਨ ਕੀਤਾ ਗਿਆ ਹੈ। ਸਾਰੇ ਮੈਂਬਰਾਂ ਨੂੰ ਸਤਿਕਾਰਪੂਰਵਕ ਸਦਨ ਵਿੱਚ ਆਉਣ ਦਿੱਤਾ ਗਿਆ। ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਨੇਤਾ ਵਿਰੋਧੀ ਧਿਰ ਸ੍ਰੀ ਭੂਪੇਂਦਰ ਸਿੰਘ ਹੁੱਡਾ ਅਤੇ ਡਾ. ਰਘੁਬੀਰ ਕਾਦੀਆਨ ਵੱਲੋਂ ਉਨ੍ਹਾਂ ਨੂੰ ਸਦਨ ਵਿੱਚ ਆਉਣ ਤੋਂ ਰੋਕੇ ਜਾਣ ਅਤੇ ਧੱਕੇ ਮਾਰੇ ਜਾਣ ਦੇ ਲਗਾਏ ਗਏ ਦੋਸ਼ਾਂ ਦਾ ਜਵਾਬ ਦੇ ਰਹੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਕਾਂਗਰਸ ਸਦਨ ਵਿੱਚ ਕੁਝ ਵੀ ਸੁਣਨ ਲਈ ਤਿਆਰ ਨਹੀਂ ਹੈ...
ਸ਼੍ਰੀਲੰਕਾ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਵਾਪਸੀ ਕੀਤੀ, ਫਾਲੋ-ਆਨ ਖੇਡਦੇ ਹੋਏ ਦੂਜਾ ਟੈਸਟ ਕਰਵਾਇਆ ਡਰਾਅ

ਸ਼੍ਰੀਲੰਕਾ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਵਾਪਸੀ ਕੀਤੀ, ਫਾਲੋ-ਆਨ ਖੇਡਦੇ ਹੋਏ ਦੂਜਾ ਟੈਸਟ ਕਰਵਾਇਆ ਡਰਾਅ

Sports
IND vs SL 2nd Test Day 5: ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਦੋ ਮੈਚਾਂ ਦੀ ਟੈਸਟ ਲੜੀ ਦਾ ਦੂਜਾ ਅਤੇ ਆਖਰੀ ਮੈਚ ਡਰਾਅ 'ਤੇ ਖਤਮ ਹੋਇਆ। ਮੈਚ ਦੇ ਪੰਜਵੇਂ ਦਿਨ ਸ਼੍ਰੀਲੰਕਾ ਨੇ ਦਿਨੁਸ਼ਾ ਦੀ ਅਗਵਾਈ ਹੇਠ 154 ਓਵਰਾਂ ਵਿੱਚ 9 ਵਿਕਟਾਂ 'ਤੇ 429 ਦੌੜਾਂ ਬਣਾਈਆਂ। ਦੋਵੇਂ ਟੀਮਾਂ ਡਰਾਅ ਲਈ ਸਹਿਮਤ ਹੋ ਗਈਆਂ। ਉਸ ਸਮੇਂ ਸ਼੍ਰੀਲੰਕਾ ਕੋਲ 216 ਦੌੜਾਂ ਦੀ ਲੀਡ ਸੀ। 'ਮੈਚ ਡਰਾਅ ਕਰਨ ਵਿੱਚ ਕਾਮਯਾਬ' ਇਸ ਦੇ ਨਾਲ ਭਾਰਤ ਨੇ ਦੋ ਮੈਚਾਂ ਦੀ ਲੜੀ 1-0 ਨਾਲ ਜਿੱਤ ਲਈ। ਹਾਲਾਂਕਿ, ਦੂਜਾ ਟੈਸਟ ਮੈਚ ਸ਼੍ਰੀਲੰਕਾ ਦੇ ਬੱਲੇਬਾਜ਼ਾਂ ਦਾ ਸੀ, ਜੋ ਫਾਲੋ-ਆਨ ਖੇਡਦੇ ਹੋਏ ਮੈਚ ਡਰਾਅ ਕਰਨ ਵਿੱਚ ਕਾਮਯਾਬ ਰਹੇ। ਲੱਤਾਂ ਦੇ ਕੜਵੱਲ ਨਾਲ ਜੂਝਣ ਦੇ ਬਾਵਜੂਦ, ਸੋਨਲ ਦਿਨੁਸ਼ਾ ਨੇ ਸ਼ਾਨਦਾਰ ਲਚਕਤਾ ਦਿਖਾਈ, 133 ਦੌੜਾਂ ਦੀ ਆਪਣੀ ਅਜੇਤੂ ਪਾਰੀ ਵਿੱਚ 264 ਗੇਂਦਾਂ ਦਾ ਸਾਹਮਣਾ ਕਰਦਿਆਂ ਭਾਰਤ ਦੀ ਜਿੱਤ ਨੂੰ ਰੋਕਿਆ। ਉਸ ਨੇ ਆਪਣੀ ਪਾਰੀ ਵਿੱਚ ਅੱਠ ਚੌਕੇ ਅਤੇ ਦੋ ਛੱਕੇ ਵੀ ਲਗਾਏ। 'ਜਿੱਤ ਦੀਆਂ ਉਮੀਦਾਂ ਨੂੰ ਠੱਲ੍ਹ' ਸ਼੍ਰੀਲੰਕਾ ਨੇ 65ਵੇਂ ਓਵਰ ਵਿੱਚ ਨਿਰੋਸ਼ਨ ਡਿਕਵੇਲਾ ਦੇ ਹੱਥੋਂ ਆਪਣਾ ਛੇਵਾਂ ਵਿਕਟ ਗੁਆ ...
ਵਧਦੀਆਂ ਕੀਮਤਾਂ ਕਾਰਨ ਲੋਕਾਂ ਨੇ ਘੱਟ ਕੀਤਾ ਖੰਡ ਦਾ ਸੇਵਨ, ਜਾਣੋ ਕੀ ਅਜਿਹਾ ਕਰਨਾ ਫਾਇਦੇਮੰਦ ਹੋਵੇਗਾ?

ਵਧਦੀਆਂ ਕੀਮਤਾਂ ਕਾਰਨ ਲੋਕਾਂ ਨੇ ਘੱਟ ਕੀਤਾ ਖੰਡ ਦਾ ਸੇਵਨ, ਜਾਣੋ ਕੀ ਅਜਿਹਾ ਕਰਨਾ ਫਾਇਦੇਮੰਦ ਹੋਵੇਗਾ?

Health
BENEFITS OF CUTTING DOWN ON SUGAR: ਪਿਛਲੇ ਇੱਕ ਸਾਲ ਵਿੱਚ ਖੰਡ ਦੀ ਰਿਟੇਲ ਅਤੇ ਹੋਲਸੇਲ ਕੀਮਤਾਂ ਵਿੱਚ ਲਗਭਗ 40 ਫੀਸਦੀ ਤੋਂ 50 ਫੀਸਦੀ ਦਾ ਭਾਰੀ ਵਾਧਾ ਦੇਖਿਆ ਗਿਆ। ਉਤਰਾਖੰਡ, ਪੰਜਾਬ, ਮੱਧ ਪ੍ਰਦੇਸ਼ ਅਤੇ ਓਡੀਸ਼ਾ ਸਮੇਤ 8 ਸੂਬਿਆਂ ਵਿੱਚ ਖੰਡ ਦੀ ਕੀਮਤ 65 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ਨੂੰ ਪਾਰ ਕਰ ਗਈ ਹੈ। ਤਿਓਹਾਰਾਂ ਦੇ ਮੌਸਮ ਦੀ ਸ਼ੁਰੂਆਤ ਵਿੱਚ ਕੀਮਤਾਂ ਵਿੱਚ ਹੋਏ ਇਸ ਵਾਧੇ ਨੇ ਘਰਾਂ ਦੇ ਰਸੋਈ ਬਜਟ ਨੂੰ ਪੂਰੀ ਕਰ੍ਹਾਂ ਵਿਗਾੜ ਦਿੱਤਾ ਹੈ। ਹਾਲਾਂਕਿ, ਦੂਜੇ ਪਾਸੇ ਦੇਖੀਏ, ਤਾਂ ਸਿਹਤ ਮਾਹਰ ਦਾ ਮੰਨਣਾ ਹੈ ਕਿ ਕੀਮਤਾਂ ਵਿੱਚ ਇਸ ਵਾਧੇ ਨਾਲ ਲੋਕ ਖੰਡ ਦਾ ਸੇਵਨ ਘੱਟ ਕਰ ਸਕਦੇ ਹਨ, ਜੋ ਕਿ ਬਹੁਤ ਵਧੀਆਂ ਗੱਲ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਖੰਡ ਇੱਕ ਕਾਰਬੋਹਾਈਡ੍ਰੇਟ ਹੈ। ਸਰੀਰ ਇਸਨੂੰ ਗਲੂਕੋਜ਼ ਨਾਲ ਤੋੜਦਾ ਹੈ, ਜਿਸ ਨਾਲ ਤੁਹਾਨੂੰ ਜ਼ਰੂਰੀ ਐਨਰਜੀ ਮਿਲਦੀ ਹੈ। ਹਾਲਾਂਕਿ, ਕੁਝ ਤਰ੍ਹਾਂ ਦੀਆਂ ਖੰਡਾਂ ਫਲਾਂ ਅਤੇ ਡੇਅਰੀ ਪ੍ਰੋਡਕਟਾਂ ਵਿੱਚ ਕੁਦਰਤੀ ਪਾਈ ਜਾਂਦੀ ਹੈ ਜਦਕਿ ਹੋਰ ਤਰ੍ਹਾਂ ਦੀ ਖੰਡ ਨੁਕਸਾਨਦੇਹ ਚੀਜ਼ਾਂ ਤੋਂ ਮਿਲਦੀ ਹੈ। ਇਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਖੁਰ...
ਕੌਣ ਹੈ ਅੰਕਿਤ ਬਾਲੀਆਨ? ਜਿਸ ਨੇ ਮੌਤ ਤੋਂ 2 ਘੰਟੇ ਪਹਿਲਾਂ ਪੋਸਟ ਕੀਤੀ ਸੀ ਇਹ ਖਾਸ ਵੀਡੀਓ

ਕੌਣ ਹੈ ਅੰਕਿਤ ਬਾਲੀਆਨ? ਜਿਸ ਨੇ ਮੌਤ ਤੋਂ 2 ਘੰਟੇ ਪਹਿਲਾਂ ਪੋਸਟ ਕੀਤੀ ਸੀ ਇਹ ਖਾਸ ਵੀਡੀਓ

Entertainment
ਹੈਦਰਾਬਾਦ: ਹਰਿਆਣਵੀ ਸੰਗੀਤ ਉਦਯੋਗ ਵਿੱਚ ਸਦਮੇ ਦੀ ਲਹਿਰ ਦੌੜ ਗਈ, ਜਦੋਂ ਕੁੱਝ ਅਣਪਛਾਤੇ ਵਿਅਕਤੀਆਂ ਨੇ ਪ੍ਰਸਿੱਧ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਆਨ ਨੂੰ ਇੱਕ ਜਿੰਮ ਦੇ ਬਾਹਰ ਗੋਲੀਆਂ ਮਾਰ ਕੇ ਮਾਰ ਦਿੱਤਾ। ਇਹ ਘਟਨਾ 26 ਅਗਸਤ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਵਾਪਰੀ। ਵਰਕਆਉਟ ਤੋਂ ਬਾਅਦ ਘਰ ਪਰਤਦੇ ਸਮੇਂ ਅੰਕਿਤ 'ਤੇ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਹੁਣ ਉਸਦੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਆਓ ਜਾਣਦੇ ਹਾਂ ਕਿ ਅੰਕਿਤ ਬਾਲੀਆਨ ਕੌਣ ਸਨ? ਜਿਵੇਂ ਹੀ ਅੰਕਿਤ ਸ਼ਾਮਲੀ ਦੇ ਆਰੀਆਪੁਰੀ ਖੇਤਰ ਵਿੱਚ ਸਥਿਤ ਜਿੰਮ ਤੋਂ ਬਾਹਰ ਨਿਕਲਿਆ ਤਾਂ ਉਡੀਕ ਵਿੱਚ ਬੈਠੇ ਲੋਕਾਂ ਨੇ ਉਸ 'ਤੇ ਤੇਜ਼ ਗੋਲੀਆਂ ਚਲਾ ਦਿੱਤੀਆਂ। ਅੰਕਿਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਪਹੁੰਚੀ, ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਕੌਣ ਹੈ ਅੰਕਿਤ ਬਾਲੀਆਨ ਅੰਕਿਤ ਸ਼ਾਮਲੀ ਦੇ ਇੱਕ ਪਿੰਡ ਦਾ ਰਹਿਣ ਵਾਲਾ ਸੀ ਪਰ ਕੰਮ ਲਈ ਸੋਨੀਪਤ-ਰੋਹਤਕ ਖੇਤਰ (ਹਰਿਆਣਾ...
ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Punjab News
ਧੂਰੀ, 27 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ। ਮਾਤਾ ਹਰਪਾਲ ਕੌਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਸਮੁੱਚੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੇਹਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਧੂਰੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।...
ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤੇ ਕਮਜ਼ੋਰ ...