Saturday, May 9
Shadow

Author: Harvinder Singh

ਹਰਿਆਣਾ ਬਾਗਬਾਨੀ, ਮਧੂ-ਮੱਖੀ ਪਾਲਣ ਅਤੇ ਸੁਰੱਖਿਅਤ ਖੇਤੀ ਵਿੱਚ ਦੇਸ਼ ਦਾ ਮੋਹਰੀ ਰਾਜ ਹੈ: ਖੇਤੀਬਾੜੀ ਮੰਤਰੀ

ਹਰਿਆਣਾ ਬਾਗਬਾਨੀ, ਮਧੂ-ਮੱਖੀ ਪਾਲਣ ਅਤੇ ਸੁਰੱਖਿਅਤ ਖੇਤੀ ਵਿੱਚ ਦੇਸ਼ ਦਾ ਮੋਹਰੀ ਰਾਜ ਹੈ: ਖੇਤੀਬਾੜੀ ਮੰਤਰੀ

Haryana
ਚੰਡੀਗੜ੍ਹ, 13 ਜਨਵਰੀ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਨੇ ਬਾਗਬਾਨੀ, ਮਧੂ-ਮੱਖੀ ਪਾਲਣ ਅਤੇ ਟਿਕਾਊ ਖੇਤੀਬਾੜੀ ਦੇ ਖੇਤਰਾਂ ਵਿੱਚ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਹਰਿਆਣਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ ਜਿਸਨੇ ਮਧੂ-ਮੱਖੀ ਪਾਲਣ ਨੀਤੀ ਅਪਣਾਈ ਹੈ। ਇਸ ਨੀਤੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਣ ਨਾਲ ਰਾਜ ਵਿੱਚ ਸ਼ਹਿਦ ਉਤਪਾਦਨ ਵਿੱਚ ਵਾਧਾ ਹੋਇਆ ਹੈ। ਖੇਤੀਬਾੜੀ ਮੰਤਰੀ ਅੱਜ ਇੱਥੇ ਬਾਗਬਾਨੀ ਵਿਭਾਗ ਨਾਲ ਸਬੰਧਤ ਇੱਕ ਪ੍ਰੀ-ਬਜਟ ਸਲਾਹ-ਮਸ਼ਵਰਾ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਪਿਛਲੇ ਸਾਲ ਦੇ ਬਜਟ ਵਿੱਚ ਬਾਗਬਾਨੀ ਵਿਭਾਗ ਨੂੰ ਅਲਾਟ ਕੀਤੇ ਗਏ ਬਜਟ ਦੇ ਖਰਚ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਰਾਜ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨਸ਼ੀਲ ਹੈ ਅਤੇ ਕਿਸਾਨਾਂ ਦੇ ਹਿੱਤ ਵਿੱਚ ਯੋਜਨਾਵਾਂ ਤਿਆਰ ਕਰ ਰਹੀ ਹੈ। ਖੇਤੀਬਾੜੀ ਮੰਤਰੀ, ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਵਿਗਿਆਨਕ ਅਤੇ ਵਪਾਰਕ ਤੌਰ 'ਤੇ ਮਧੂ-ਮੱਖੀ ਪਾਲਣ ਨੂੰ ਉਤਸ਼ਾਹਿਤ ਕ...
ਪ੍ਰਯਾਗਰਾਜ ਮਾਘ ਮੇਲਾ ਸ਼ਰਧਾਲੂਆਂ ਲਈ ਸ਼ਰਧਾ, ਵਿਸ਼ਵਾਸ ਅਤੇ ਸਮਾਜਿਕ ਸਦਭਾਵਨਾ ਦਾ ਕੇਂਦਰ ਹੈ – ਗੌਰਵ ਗੌਤਮ

ਪ੍ਰਯਾਗਰਾਜ ਮਾਘ ਮੇਲਾ ਸ਼ਰਧਾਲੂਆਂ ਲਈ ਸ਼ਰਧਾ, ਵਿਸ਼ਵਾਸ ਅਤੇ ਸਮਾਜਿਕ ਸਦਭਾਵਨਾ ਦਾ ਕੇਂਦਰ ਹੈ – ਗੌਰਵ ਗੌਤਮ

Haryana
ਚੰਡੀਗੜ੍ਹ, 13 ਜਨਵਰੀ - ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ, ਹਰਿਆਣਾ ਦੇ ਖੇਡ ਰਾਜ ਮੰਤਰੀ, ਸ਼੍ਰੀ ਗੌਰਵ ਗੌਤਮ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ 15 ਫਰਵਰੀ ਨੂੰ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਤੱਕ ਲੱਗਣ ਵਾਲੇ ਮਾਘ ਮੇਲੇ ਲਈ ਪਲਵਲ ਤੋਂ ਪ੍ਰਯਾਗਰਾਜ ਲਈ ਇੱਕ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾਈ। ਸ਼੍ਰੀ ਗੌਰਵ ਗੌਤਮ ਨੇ ਕਿਹਾ ਕਿ ਪਲਵਲ ਤੋਂ ਪ੍ਰਯਾਗਰਾਜ ਤੱਕ ਸਿੱਧੀ ਬੱਸ ਸੇਵਾ ਸ਼ਰਧਾਲੂਆਂ ਨੂੰ ਲਾਭ ਪਹੁੰਚਾਏਗੀ ਅਤੇ ਉਨ੍ਹਾਂ ਨੂੰ ਮਾਘ ਮੇਲੇ ਦੇ ਦਰਸ਼ਨ ਅਤੇ ਇਸ਼ਨਾਨ ਦਾ ਆਨੰਦ ਬਿਨਾਂ ਕਿਸੇ ਪਰੇਸ਼ਾਨੀ ਦੇ ਮਿਲ ਸਕੇਗਾ। 15 ਫਰਵਰੀ ਤੱਕ ਪ੍ਰਯਾਗਰਾਜ ਵਿੱਚ ਲੱਗਣ ਵਾਲੇ ਮਾਘ ਮੇਲੇ ਦੌਰਾਨ ਕਈ ਵੱਡੇ ਇਸ਼ਨਾਨ ਤਿਉਹਾਰ ਅਤੇ ਧਾਰਮਿਕ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਮਾਘ ਮੇਲਾ ਸਦੀਆਂ ਤੋਂ ਸ਼ਰਧਾਲੂਆਂ ਲਈ ਆਸਥਾ, ਸ਼ਰਧਾ ਅਤੇ ਸਮਾਜਿਕ ਸਦਭਾਵਨਾ ਦਾ ਕੇਂਦਰ ਰਿਹਾ ਹੈ। ਖੇਡ ਰਾਜ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਘ ਮੇਲਾ ਸਿਰਫ਼ ਇੱਕ ਧਾਰਮਿਕ ਸਮਾਗਮ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ। ਇਸ ਸ਼ੁਭ ਮੌਕੇ 'ਤੇ, ਵੱਧ ...
ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

Breaking News, Chandigarh
*ਚੰਡੀਗੜ੍ਹ, 13 ਜਨਵਰੀ:*-ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਵਾਈਸ ਚੇਅਰਮੈਨ, ਪੀ.ਆਰ.ਟੀ.ਪੀ.ਡੀ ਬੋਰਡ-ਕਮ-ਮੰਤਰੀ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਸੰਜੀਵ ਅਰੋੜਾ ਨੇ ਸ਼ਿਰਕਤ ਕੀਤੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਹਰਭਜਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਆਨਲਾਈਨ ਵਿਧੀ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੋਰਡ ਨੇ ਸੂਬੇ ਭਰ ਵਿੱਚ ਯੋਜਨਾਬੱਧ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੀ.ਆਰ.ਟੀ.ਪੀ.ਡੀ. ਬੋਰਡ ਨੇ ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ਦ...
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਅਨੇਕਾਂ ਫਾਜ਼ਿਲਕਾ ਵਾਸੀ ਲੈ ਰਹੇ ਹਨ ਲਾਹਾ, ਸਰੀਰ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਹੋਏ ਹਨ ਤੰਦਰੁਸਤ

Punjab News
ਫਾਜ਼ਿਲਕਾ 13 ਜਨਵਰੀ- ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ ਉਤਸਾਹਪੂਰਵਕ ਭਾਗੀਦਾਰੀ ਦਿਖਾਉਂਦਿਆਂ ਹੋਇਆ ਵੱਧ ਚੜ੍ਹ ਕੇ ਹਿਸਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰੋਜੈਕਟ ਦੇ ਜ਼ਿਲ੍ਹਾ ਨੋਡਲ ਅਫਸਰ ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੂਤ ਨੇ ਦਿੱਤੀ|ਐਸ.ਡੀ.ਐਮ.  ਨੇ ਦੱਸਿਆ ਕਿ 12 ਹਜਾਰ ਤੋਂ ਵੱਧ ਲੋਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਵਿਚ ਰਜਿਸਟਰੇਸ਼ਨ ਕਰਵਾਉਂਦਿਆਂ ਯੋਗਾ ਕਲਾਸਾਂ ਵਿਖ ਹਾਜਰੀ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਅੰਦਰ 300 ਤੋਂ ਵੱਧ ਥਾਵਾਂ *ਤੇ 30 ਟ੍ਰੇਨਰਾਂ ਅਤੇ 52 ਡਿਪਲੋਮਾ ਹੋਲਡਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਤੰਦਰੁਸਤ ਰੱਖਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ, ਬਜੁਰਗਾਂ ਸਮੇਤ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ ਜਿਸ ਦਾ ਹਰੇਕ ਨਾਗਰਿਕ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਅਭਿਆ...
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਮਨਾਈ ਧੀਆਂ ਦੀ ਲੋਹੜੀ

Punjab News
ਫ਼ਿਰੋਜ਼ਪੁਰ, 13 ਜਨਵਰੀ (            ) : ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਿਵਲ ਹਸਪਤਾਲ਼, ਫ਼ਿਰੋਜ਼ਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਧੀਆਂ ਦੀਆਂ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਿਵਲ ਸਰਜਨ ਡਾ ਰਾਜੀਵ ਪਰਾਸ਼ਰ ਸ਼ਾਮਿਲ ਹੋਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮਿਨਾਕਸ਼ੀ ਅਬਰੋਲ ਵੀ ਸ਼ਾਮਲ ਹੋਏ। ਇਸ ਸਮਾਗਮ ਦੌਰਾਨ ਧੀਆਂ ਵਲੋਂ ਗਿੱਧਾ ਪਾ ਕੇ ਅਤੇ ਗੀਤਾਂ ਰਾਹੀ 'ਬੇਟੀ ਬਚਾਓ ਬੇਟੀ ਪੜ੍ਹਾਓ' ਦਾ ਸੁਨੇਹਾ ਦਿੱਤਾ ਗਿਆ            ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਸਿਵਲ ਹਸਪਤਾਲ ਵਿੱਚ ਪੈਦਾ ਹੋਈਆਂ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਅਤੇ ਮੂੰਗਫਲੀ ਅਤੇ ਰਿਊੜੀਆਂ ਵੰਡ ਕੇ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ। ਉਹਨਾਂ ਵਲੋਂ ਬੱਚੀਆ...
ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

Punjab News
ਸੰਗਰੂਰ, 13 ਜਨਵਰੀ (000) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ ਜਾਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਰੱਖਣ ਵਾਲੇ ਸਾਰੇ ਨਿਵਾਸੀ ਇਸ ਯੋਜਨਾ ਦੇ ਲਾਭਪਾਤਰੀ ਹੋਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 650 ਦੇ ਕਰੀਬ ਨਿੱਜੀ ਹਸਪਤਾਲਾਂ ਅਤੇ ਸਾਰੇ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਯੋਜਨਾ ਤਹਿਤ ਸੂਚੀਬੱਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 207 ਰਜਿਸਟ੍ਰੇਸ਼ਨ ਸਥਾਨ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ...
ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

Punjab News
ਹੁਸ਼ਿਆਰਪੁਰ, 13 ਜਨਵਰੀ :-       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੋਕਲ ਪੁਆਇੰਟ ਹੁਸ਼ਿਆਰਪੁਰ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ, ਆਧੁਨਿਕ ਪਾਰਕ ਦਾ ਵਿਕਾਸ, ਟਾਇਲਟ ਬਲਾਕ, ਚਾਰਦੀਵਾਰੀ ਦੀ ਉਸਾਰੀ ਅਤੇ ਅੰਦਰੂਨੀ ਸੜਕਾਂ ਦੀ ਉਸਾਰੀ ਸ਼ਾਮਿਲ ਹੈ। ਇਹ ਪ੍ਰੋਜੈਕਟ ਫੋਕਲ ਪੁਆਇੰਟ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਅਤੇ ਉਦਯੋਗਪਤੀਆਂ ਅਤੇ ਕਾਮਿਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੇ।        ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਵਰਗੇ ਉਦਯੋਗਿਕ ਖੇਤਰਾਂ ਨੂੰ ਪਿਛਲੀਆਂ ਸਰਕਾਰਾਂ ਨੇ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ, ਜਿਸ ਕਾਰਨ ਇਥੇ ਬੁਨਿਆਦੀ ਸਹੂਲਤਾਂ ਦੀ ਘਾਟ ਸੀ। ਮੌਜੂਦਾ ਸਰਕਾਰ ਨੇ ਇਸ ਸਥਿਤੀ ਨੂੰ ਗੰਭੀਰਤਾ ਨਾਲ ਸਮਝਦੇ ਹੋਏ, ਉਦਯੋਗਿਕ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ।    ਵਿਧਾਇਕ ਨੇ ਕਿਹਾ ਕਿ ਫੋਕਲ ਪੁਆਇੰਟ ਵਿੱ...
ਆਈਟੀਆਈ ਨੰਗਲ ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਆਈਟੀਆਈ ਨੰਗਲ ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

Punjab News
ਨੰਗਲ 13 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ  ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਲੜਕੇ ਅਤੇ ਆਈਟੀਆਈ ਨੰਗਲ ਇਸਤਰੀਆਂ ਵਿਖੇ ਅੱਜ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।        ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਮੌਕੇ ਸਮੂਹ ਸਟਾਫ ਵਲੋਂ ਇਕੱਠੇ ਹੋ ਕੇ ਲੋਹੜੀ ਬਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਭੱਲੜੀ ਨੇ ਸਮੂਹ ਸਟਾਫ ਅਤੇ ਸਿੱਖਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ,ਲੋਹੜੀ ਦੇ ਤਿਉਹਾਰ ਦੀ ਇਤਿਹਾਸਿਕ ਮਹੱਤਤਾ ਵਾਰੇ ਚਾਨਣਾ ਪਾਇਆਂ।     ਉਨਾਂ ਕਿਹਾ ਕਿ ਰਲ ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਅਤੇ ਭਾਈਚਾਰਕ ਸਾਂਝ ਮਜਬੂਤ ਹੰਦੀ ਹੈ।ਉਨਾਂ ਕਿਹਾ ਕਿ ਇਹ ਤਿਉਹਾਰ ਜਿਥੇ ਵੱਖ ਵੱਖ ਧਾਰਮਿਕ ਮਾਨਤਾਵਾਂ ਨਾਲ ਜੁੜਿਆਂ ਹੋਇਆ ਹੈ ,ਉਥੇ ਇਹ ਤਿਉਹਾਰ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ...
ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

Punjab News
ਚੰਡੀਗੜ੍ਹ, 13 ਜਨਵਰੀ- ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ। ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟਰੇਸ਼ਨ ਨੂੰ ਕਿਫ਼ਾਇਤੀ, ਸੁਰੱਖਿਅਤ ਅਤੇ ਕਾਨੂੰਨੀ ਤੌਰ `ਤੇ ਮਜ਼ਬੂਤ ਬਣਾਉਣ ਲਈ ਵਿਆਪਕ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ-ਨਾਲ ਸੂਬੇ ਲਈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਬਣਾਇਆ ਹੈ। ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਨੂੰ ਕਾਨੂੰਨੀ ਰੂਪ ਦੇਣ ਲਈ ਦੂਰਗਾਮੀ ਕਦਮ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਸੁਸਾਇ...
‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 13 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 318ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 228 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 318 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,312 ਹੋ ਗਈ ਹੈ।     ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 977 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 32,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮ...