Saturday, May 9
Shadow

Author: Harvinder Singh

ਯੁੱਧ ਨਸ਼ਿਆਂ ਵਿਰੁੱਧ 2.0: ਡਾ. ਬਲਬੀਰ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

ਯੁੱਧ ਨਸ਼ਿਆਂ ਵਿਰੁੱਧ 2.0: ਡਾ. ਬਲਬੀਰ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਆਪਕ ਲਹਿਰ ਅਤੇ ਨਸ਼ਾਂ ਪੀੜਤਾਂ ਦੇ ਮੁੜ ਵੇਸੇਬੇ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਦੀ ਕੀਤੀ ਵਕਾਲਤ

Punjab News
ਚੰਡੀਗੜ੍ਹ, 12 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਯੁੱਧ ਨਸ਼ਿਆਂ ਵਿਰੁੱਧ 2.0 ਅਧੀਨ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪਦਯਾਤਰਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਲੋਕਾਂ ਦੀ ਸਰਗਰਮ ਭਾਗੀਦਾਰੀ ਦੀ ਲੋੜ 'ਤੇ ਜ਼ੋਰ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਇਨ੍ਹਾਂ ਪਦਯਾਤਰਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਵੇਸ਼ੀ ਬਣਾਉਣ 'ਤੇ ਜ਼ੋਰ ਦਿੱਤਾ ਜਿਸ ਤਹਿਤ ਲਾਗੂਕਰਨ ਅਧਾਰਤ ਪਹੁੰਚ ਤੋਂ ਹੱਟ ਕੇ ਇਸ ਨੂੰ ਵਿਆਪਕ ਪੱਧਰ 'ਤੇ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ। ਨਸ਼ਾ ਪੀੜਤਾਂ ਦੀ ਰਿਕਵਰੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਸਸ਼ਕਤ ਬਣਾਉਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਡਾ. ਬਲਬੀਰ ਸਿੰਘ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਈ.ਟੀ.ਆਈ., ਕ੍ਰਿਸ਼ੀ ਵਿਕਾਸ ਕੇਂਦਰਾਂ, ਗੈਰ-ਸਰਕਾਰੀ ਸੰਗਠਨਾਂ ...
ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

Crime News, Punjab News
ਚੰਡੀਗੜ੍ਹ, 12 ਜਨਵਰੀ:-ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਖੁਫੀਆ ਜਾਣਕਾਰੀ ਅਧਾਰਤ ਕੀਤੀ ਕਾਰਵਾਈ ਸਦਕਾ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਪੱਛਮੀ ਬੰਗਾਲ ਦੇ ਹਾਵੜਾ ਤੋਂ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਵਾਸੀ ਅੰਮ੍ਰਿਤਸਰ; ਤਰਨਦੀਪ ਸਿੰਘ ਵਾਸੀ ਬਰ੍ਹੇਵਾਲ, ਲੁਧਿਆਣਾ ਅਤੇ ਆਕਾਸ਼ਦੀਪ ਵਾਸੀ ਉੱਪਲ, ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦੀ ਸਹਾਇਤਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਸੋਹਾਣਾ, ਐਸਏਐਸ ਨਗਰ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲ...
“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

Punjab News
ਮਾਲੇਰਕੋਟਲਾ, 12 ਜਨਵਰੀ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਪਿੰਡ ਢੰਡੋਗਲ ਵਿੱਚ ਨਸ਼ਿਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਵਧਦੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕਰਨਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨਾ ਹੈ।                     ਇਸ ਦੌਰਾਨ “ਨਸ਼ਿਆਂ ਨੂੰ ਨਾ ਕਰੋ”, “ਸਿਹਤਮੰਦ ਜੀਵਨ – ਖੁਸ਼ਹਾਲ ਪਿੰਡ” ਅਤੇ “ਨਸ਼ਾ ਛੱਡੋ, ਭਵਿੱਖ ਬਣਾਓ” ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਪ੍ਰਤੀ ਜਾਗਰੂਕ ਕੀਤਾ ਗਿਆ। ਪਿੰਡ ਦੀਆਂ ਗਲੀਆਂ ਅਤੇ ਮੁੱਖ ਸੜਕਾਂ ਰਾਹੀਂ ਨ...
ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ  ਰਿਫਾਲਟੈਰ‌ ਟੇਪ‌ ਲਗਾਈ ਗਈ

ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ  ਰਿਫਾਲਟੈਰ‌ ਟੇਪ‌ ਲਗਾਈ ਗਈ

Punjab News
ਗੁਰਦਾਸਪੁਰ, 12 ਜਨਵਰੀ (  )-ਅੱਜ ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਵੱਲੋਂ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਆਰ.ਟੀ.ਏ ਨਵਜੋਤ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਹੇਠਏ ਆਰ ਟੀ ਏ, ਸੰਗਰਾਮ ਸਿੰਘ ਅਤੇ ਏ.ਐਸ.ਆਈ ਅਮਨਦੀਪ ਸਿੰਘ ਵਲੋਂ ਸੈਮੀਨਾਰ ਲਗਾਕੇ ਵੱਖ ਵੱਖ ਜਗਾਂ ਉਪਰ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਬਲਿਕ ਨੂੰ ਰੋ‌ਡ ਸੇਫਟੀ ਸਬੰਧੀ ਜਾਗਰੂਕ ਕੀਤਾ ਗਿਆ। ਵਾਹਨਾਂ ਉਪਰ ਰਿਫਲੈਕਟਰ, ਰਿਫਾਲਟੈਰ‌  ਟੇਪ‌ ਲਗਾਈ ਗਈ ਅਤੇ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸ ਮੌਕੇ ਲੋਕਾਂ ਨੂੰ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਗਰੂਕ ਕੀਤਾ ਗਿਆ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।...
ਕੌਮੀ ਸੜਕ ਸੁਰੱਖਿਆ ਮਹੀਨਾ: ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ

ਕੌਮੀ ਸੜਕ ਸੁਰੱਖਿਆ ਮਹੀਨਾ: ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ

Local news
ਮਾਨਸਾ, 12 ਜਨਵਰੀ- ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਟਰੱਕ ਯੂਨੀਅਨ ਮਾਨਸਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਰਿਜਨਲ ਟਰਾਂਸਪੋਰਟ ਅਫ਼ਸਰ-ਕਮ-ਐੱਸ.ਡੀ.ਐੱਮ. ਬੁਢਲਾਡਾ ਸ. ਗਗਨਦੀਪ ਸਿੰਘ ਨੇ ਦੱਸਿਆ ਕਿ ਸੁਰੱਖਿਅਤ ਡਰਾਈਵਿੰਗ ਲਈ ਅੱਖਾਂ ਦੀ ਨਜ਼ਰ ਦਾ ਠੀਕ ਹੋਣਾ ਬਹੁਤ ਲਾਜ਼ਮੀ ਹੈ ਜਿਸ ਤਹਿਤ ਟਰੱਕ ਯੂਨੀਅਨ ਵਿਖੇ ਡਰਾਇਵਰਾਂ ਦੀਆਂ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਉਨ੍ਹਾਂ ਕਿਹਾ ਕਿ ਇਸ ਮੌਕੇ ਸਮੂਹ ਡਰਾਇਵਰਾਂ ਨੂੰ ਟਰੈਫਿਕ ਚਿੰਨਾਂ ਤੇ ਟਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਸੜਕ ਹਾਦਸਿਆਂ ਤੋਂ ਬਚਾਅ ਰਹੇ। ਇਸ ਦੇ ਨਾਲ ਨਾਲ ਧੁੰਦ ਦੇ ਮੱਦੇਨਜ਼ਰ ਵਾਹਨਾਂ 'ਤੇ ਰਿਫਲੈਕਟਰ ਵੀ ਲਗਾਏ ਜਾ ਰਹੇ ਹਨ।...
ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ

ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ

Local news
ਰੂਪਨਗਰ, 12 ਜਨਵਰੀ: ਪੁਕਾਰ ਫ਼ਾਉਂਡੇਸ਼ਨ ਵਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਅਟਾਰੀ ਵਿਖੇ 51 ਨਵ ਜੰਮੀਆਂ ਧੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਤੇ ਨਵ ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਸੂਟ, ਸ਼ਾਲ, ਮੋਮੇਂਟੋ ਅਤੇ ਲੋਹੜੀ ਦਾ ਸ਼ਗਨ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੈਣੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ  ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ ਨੇ ਹਾਜ਼ਰੀ ਲਗਵਾਈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਗੁਰਵਿੰਦਰ ਸਿੰਘ ਸੈਣੀ ਨੇ ਕੀਤੀ। ਜਿਸ ਵਿੱਚ ਮੁੱਖ ਪ੍ਰਬੰਧਿਕ ਸ਼੍ਰੀ ਮਦਨ ਗੋਪਾਲ ਸੈਣੀ ਨੇ ਪੁਕਾਰ ਫਾਉਂਡੇਸ਼ਨ ਦੀ ਜਾਣ ਪਹਿਚਾਣ ਕਰਵਾਉਂਦੇ ਹੋਏ ਦੱਸਿਆ ਕਿ ਪੁਕਾਰ ਫ਼ਾਉਂਡੇਸ਼ਨ ਪਿਛਲੇ 11 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਅੱਗੇ ਹੋ ਕੇ ਕੰਮ ਕਰ ਰਹੀ ਹੈ।  ਇਸ ਪ੍ਰੋਗਰਾਮ ਵਿੱਚ ਛੋਟੇ-ਛੋਟੇ ਬੱਚਿਆਂ ਵਲੋਂ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਪੁਕਾਰ ਫ਼ਾਉਂਡੇਸ਼ਨ ਵਲੋਂ ਪਿੰਡ ਦੀਆਂ ਹੀ ਤਿੰਨ ਧੀਆਂ ਇੰਸਪੈਕਟਰ ਜਸਪ੍ਰੀਤ...
ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਲੱਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਸੰਘੇੜਾ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਲੱਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਸੰਘੇੜਾ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

Local news
ਬਰਨਾਲਾ, 12 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿੰਆਂ ਮੈਂਬਰ ਪਾਰਲੀਮੈਂਟ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਘੇੜਾ ਵਿਖੇ ਲੱਗਭਗ 11 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾ ਰਹੀਆਂ 5 ਨਵੀਆਂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਸੰਘੇੜਾ ਤੋਂ ਏਅਰ ਫ਼ੋਰਸ ਸਟੇਸ਼ਨ ਕੌਠੇ ਅਜੀਤ ਸਿੰਘ ਨਗਰ ਤੱਕ ਲਿੰਕ ਰੋਡ ਜਿਸ ਦੀ ਲੰਬਾਈ 2.10 ਕਿਲੋਮੀਟਰ ਹੈ,ਲਾਗਤ ਤਕਰੀਬਨ 134.4 ਲੱਖ ਰੁਪਏ ਹੈ, ਬਰਨਾਲਾ ਰਾਏਕੋਟ ਰੋਡ (ਸੰਘੇੜਾ ਕਾਲਜ) ਤੋਂ ਕਰਮਗ੍ਹੜ ਰੋਡ ਜਿਸ ਦੀ ਲੰਬਾਈ 3.10 ਕਿਲੋਮੀਟਰ ਹੈ, ਲਾਗਤ 198.4 ਲੱਖ ਰੁਪਏ ਹੈ, ਸੰਘੇੜਾ ਤੋਂ ਝਲੂਰ ਰੋਡ ਵਾਇਆ ਕੌਠੇ ਖੇੜੀ ਵਾਲੇ ਤੱਕ ਲਿੰਕ ਰੋਡ ਜਿਸ ਦੀ ਲੰਬਾਈ 5.30 ਕਿਲੋਮੀਟਰ ਹੈ, ਲਾਗਤ 338.12 ਲੱਖ ਰੁਪਏ ਹੈ, ਬਰਨਾਲਾ ਰਾਏਕੋਟ ਰੋਡ (ਟ੍ਰਾਈਡੈਂਟ ਫ਼ੈਕਟਰੀ) ਤੋਂ ਗੁਰਦੁਆਰਾ ਮਾਤਾ ਸੁਲੱਖਣੀ ਤੱਕ ਲਿੰਕ ਰੋਡ ਜਿਸ ਦੀ ਲੰਬਾਈ 3.10 ਕਿਲੋਮੀਟਰ ਹੈ, ਲਾਗਤ 192.14 ਲੱਖ ਰੁਪਏ ਹ...
‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

Local news
ਹੁਸ਼ਿਆਰਪੁਰ, 12 ਜਨਵਰੀ :-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਅਧੀਨ ਔਰਤਾਂ ਲਈ ਸਿੱਖਿਆ, ਅਧਿਕਾਰਾਂ, ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਡਾ. ਬੀ.ਆਰ ਅੰਬੇਡਕਰ ਭਵਨ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ  ਆਸ਼ਿਕਾ ਜੈਨ ਮੁੱਖ ਮਹਿਮਾਨ ਸਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਹਤ ਵਿਭਾਗ ਵੱਲੋਂ ਲੱਗਭਗ 250 ਔਰਤਾਂ ਦਾ ਮੁਫ਼ਤ ਹੈਲਥ ਚੈਕਅੱਪ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ ਵੱਲੋਂ ਔਰਤਾਂ ਅਤੇ ਲੜਕੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵੱਖ- ਵੱਖ 15 ਕੰਪਨੀਆਂ ਵੱਲੋਂ ਰੋਜ਼ਗਾਰ ਕੈਂਪ ਲਗਾਇਆ ਗਿਆ। ਇਨ੍ਹਾਂ ਵੱਖ-ਵੱਖ 15 ਕੰਪਨੀਆਂ ਵੱਲੋਂ ਲਗਭਗ 250 ਔਰਤਾਂ ਅਤੇ ਲੜਕੀਆਂ ਨੂੰ ਰਜਿਸਟਰਡ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਹੁਸ਼ਿਆਰਪੁਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਰੋਜ਼ਗਾਰ ਕੈਂਪ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਉ...
ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

Punjab News
ਧੂਰੀ, 12 ਜਨਵਰੀ:-ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਪੁੱਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਸਬੰਧੀ ਸਾਰੀ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਤਿਆਰੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਸਿਰਫ਼ ਐਨਓਸੀ (NOC) ਜਾਰੀ ਕਰਨੀ ਬਾਕੀ ਹੈ ਅਤੇ ਜਿਸ ਦਿਨ ਇਹ ਮਨਜ਼ੂਰੀ ਮਿਲਦੀ ਹੈ, ਉਸੇ ਦਿਨ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰ ਦਿੱਤਾ ਜਾਵੇਗਾ। ਉਹਨਾਂ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ ਵੱਲੋਂ ਅੱਜ ਧੂਰੀ ਦੇ ਪੁੱਲ ਸਬੰਧੀ ਕੀਤੀ ਪ੍ਰੈਸ ਵਾਰਤਾ ਵਿੱਚ ਦਿੱਤੇ ਗਲਤ ਤੱਥਾਂ ਨੂੰ ਸਪਸ਼ਟ ਕਰਨ ਲਈ ਕੀਤੀ ਪ੍ਰੈਸ ਵਾਰਤਾ ਦੌਰਾਨ ਕੀਤਾ। ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਪੁਲ ਦੇ ਨਿਰਮਾਣ ਲਈ ਪੰਜਾਬ ਇਨਫ਼ਰਾਸਟਰਕਚਰ ਡਿਵੈਲਪਮੈਂਟ ਬੋਰਡ (PIDB) ਕੋਲ 54.76 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਰਿਜ਼ਰਵ ਪਈ ਹੈ, ਜੋ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਸਰਕਾਰ ਇਸ ਪ੍...
ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

Punjab News
ਚੰਡੀਗੜ੍ਹ, 12 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਨਾਗਰਿਕਾਂ ਲਈ ਕਿਫਾਇਤੀ, ਸੁਰੱਖਿਅਤ, ਪਹੁੰਚਯੋਗ ਅਤੇ ਨਿਰਵਿਘਨ ਸੰਪਰਕ ਨੂੰ ਤਰਜੀਹ ਦੇਣਾ ਹੈ। ਮੌਜੂਦਾ ਸਮੇਂ ਪੰਜਾਬ ਸਰਕਾਰ ਅਧੀਨ 2,267 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 1,119 ਪਨਬਸ (ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ) ਅਧੀਨ ਹਨ। ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਖਰੀਦ ਅਤੇ ਲੀਜ਼ ਦੋਵਾਂ ਰਾਹੀਂ ਬੱਸਾਂ ਦੇ ਵਿਸਥਾਰ ਨੂੰ ਸੂਝ-ਬੂਝ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਸ ਸਬੰਧੀ ਵਿੱਤੀ ਬੋਝ ਦੀ ਪਰਵਾਹ ਕੀਤੇ ਬਿਨਾਂ ਵਿਸਥਾਰ ਯਕੀਨੀ ਬਣਾਇਆ ਗਿਆ ਹੈ। ਕੀਤੇ ਗਏ ਵਿਸਥਾਰ ਵਿੱਚੋਂ, 796 ਬੱਸਾਂ ਸਿੱਧੇ ਤੌਰ 'ਤੇ ਖਰੀਦੀਆਂ ਜਾਣਗੀਆਂ ਜਦੋਂ ਕਿ 483 ਨ...