ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ
ਕੋਟਕਪੂਰਾ 2 ਅਪ੍ਰੈਲ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸਰਕਾ...








