Saturday, October 31
Shadow

Author: Harvinder Singh

ਮੁਹੱਬਤ ਦੀ ਦੁਕਾਨ’ ਵਿੱਚ ਜ਼ਹਿਰ ਵੇਚਣ ਦਾ ਕੰਮ ਕਰ ਰਹੇ ਹਨ ਰਾਹੁਲ ਗਾਂਧੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁਹੱਬਤ ਦੀ ਦੁਕਾਨ’ ਵਿੱਚ ਜ਼ਹਿਰ ਵੇਚਣ ਦਾ ਕੰਮ ਕਰ ਰਹੇ ਹਨ ਰਾਹੁਲ ਗਾਂਧੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 29 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇਸ਼ ਦੇ 140 ਕਰੋੜ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਗਰੀਬ ਵਿਅਕਤੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਗਰੀਬਾਂ ਦੇ ਘਰਾਂ ਵਿੱਚ ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਪਹੁੰਚਾਉਣ ਅਤੇ ਗਰੀਬਾਂ ਨੂੰ ਇਲਾਜ ਦੀ ਸਹੂਲਤ ਦੇਣ ਦਾ ਕੰਮ ਕੀਤਾ, ਪਰ ਕਾਂਗਰਸ ਇਹਨਾਂ ਯੋਜਨਾਵਾਂ ਦਾ ਵੀ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਗਰੀਬਾਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵਿਰੋਧ ਕਿਉਂ ਕਰ ਰਹੀ ਹੈ। ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇਸ਼ ਨੂੰ ਦੁਨੀਆ ਦਾ ਨੰਬਰ ਇੱਕ ਰਾਸ਼ਟਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ। ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਖਾਤਿਆਂ ਵਿੱਚ ਛੇ ਹਜ਼ਾਰ ਰੁਪਏ ਦੀ ਰਾਸ਼ੀ ਪਹੁੰ...
ਹਰਿਆਣਾ ਦੇ ਰਾਜਪਾਲ ਨੇ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦਾ ਦਿੱਤਾ ਸੱਦਾ

ਹਰਿਆਣਾ ਦੇ ਰਾਜਪਾਲ ਨੇ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦਾ ਦਿੱਤਾ ਸੱਦਾ

Haryana
ਚੰਡੀਗੜ੍ਹ, 29 ਅਕਤੂਬਰ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕੁਰੂਕਸ਼ੇਤਰ ਵਿਕਾਸ ਬੋਰਡ ਦੀ ਪ੍ਰਬੰਧਕੀ ਸਭਾ ਦੀ 83ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਸਾਲ ਆਯੋਜਿਤ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹੋਤਸਵ ਨੂੰ ਹੋਰ ਸੁਚਾਰੂ ਬਣਾਉਣ ਅਤੇ ਸ਼ਰਧਾਲੂਆਂ ਤੇ ਸੈਲਾਨੀਆਂ ਦੇ ਤਜਰਬੇ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ, ਸੰਸਦ ਮੈਂਬਰ ਸ਼੍ਰੀ ਨਵੀਨ ਜਿੰਦਲ, ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ, ਵਿਧਾਇਕ ਸ਼੍ਰੀ ਅਸ਼ੋਕ ਅਰੋੜਾ, ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਰਾਜਪਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਗੀਤਾ ਮਹੋਤਸਵ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ। ਅਜਿਹੇ ਵਿੱਚ ਉਨ੍ਹਾਂ ਦੀ ਸਹੂਲਤ ਲਈ ਆਵਾਜਾਈ ਸੇਵਾਵਾਂ ਅਤੇ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਮੇਲਾ ਖੇਤਰ ਤੱਕ ਪਹੁੰਚ ਨੂੰ...
IND W vs ZIM W:ਭਾਰਤ ਨੇ ਜ਼ਿੰਬਾਬਵੇ ਨੂੰ T20I ਤੋਂ ਬਾਅਦ ODI ‘ਚ ਵੀ ਦਿੱਤੀ ਮਾਤ, 8 ਵਿਕਟਾਂ ਨਾਲ ਜਿੱਤਿਆ ਤੀਜਾ ਮੈਚ

IND W vs ZIM W:ਭਾਰਤ ਨੇ ਜ਼ਿੰਬਾਬਵੇ ਨੂੰ T20I ਤੋਂ ਬਾਅਦ ODI ‘ਚ ਵੀ ਦਿੱਤੀ ਮਾਤ, 8 ਵਿਕਟਾਂ ਨਾਲ ਜਿੱਤਿਆ ਤੀਜਾ ਮੈਚ

Sports
ਵਡੋਦਰਾ (ਗੁਜਰਾਤ): ਭਾਰਤ ਦਾ ਦੌਰਾ ਕਰ ਰਹੀ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਇੱਕ ਵੀ ਮੈਚ ਜਿੱਤਣ ਵਿੱਚ ਅਸਫਲ ਰਹੀ। ਉਨ੍ਹਾਂ ਨੇ ਪਹਿਲਾਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ 3-0 ਨਾਲ ਗੁਆ ਦਿੱਤੀ, ਅਤੇ ਫਿਰ ਬੁੱਧਵਾਰ, 28 ਅਕਤੂਬਰ ਨੂੰ ਤੀਜਾ ਵਨਡੇ 8 ਵਿਕਟਾਂ ਨਾਲ ਹਾਰ ਕੇ ਸੀਰੀਜ਼ 3-0 ਨਾਲ ਗੁਆ ਦਿੱਤੀ। ਤੀਜੇ ਵਨਡੇ ਵਿੱਚ ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੂੰ 39.5 ਓਵਰਾਂ ਵਿੱਚ 131 ਦੌੜਾਂ 'ਤੇ ਆਊਟ ਕਰ ਦਿੱਤਾ। ਵੈਸ਼ਣਵੀ ਸ਼ਰਮਾ ਨੇ 39 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਸਯਾਲੀ ਸਤਘਰੇ ਅਤੇ ਕ੍ਰਾਂਤੀ ਗੌਡ ਨੇ ਵੀ 2-2 ਵਿਕਟਾਂ ਲਈਆਂ। 132 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤ ਨੇ ਫਿਰ 27 ਗੇਂਦਾਂ 'ਤੇ ਨਾਬਾਦ 51 ਦੌੜਾਂ ਬਣਾਈਆਂ। ਉਸ ਨੇ 26 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ, ਜਦੋਂ ਕਿ ਪ੍ਰਤੀਕਾ ਰਾਵਲ 59 ਦੌੜਾਂ ਬਣਾ ਕੇ ਨਾਬਾਦ ਰਹੀ। ਹਰਲੀਨ ਨੇ 19 ਦੌੜਾਂ ਬਣਾਈਆਂ, ਅਤੇ ਭਾਰਤ ਨੇ 17 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਪ੍ਰਾਪਤ ਕਰ ਲਿਆ। ਇਹ ਧਿਆਨ ਦੇਣ ਯੋਗ ਹੈ ਕਿ ਭਾਰਤੀ ਕਪਤਾਨ ਨੇ ਇਸ ਮੈਚ ਵਿੱਚ ਖੁਦ ਬੱਲੇਬਾਜ਼ੀ ਨਹੀ...
ਪੀਰੀਅਡਸ ਨਾ ਆਉਣ ਪਿੱਛੇ ਸਿਰਫ਼ ਗਰਭ ਅਵਸਥਾ ਨਹੀਂ, ਸਗੋਂ ਹੋਰ ਕਾਰਨ ਵੀ ਹੋ ਸਕਦੇ ਨੇ ਜ਼ਿੰਮੇਵਾਰ

ਪੀਰੀਅਡਸ ਨਾ ਆਉਣ ਪਿੱਛੇ ਸਿਰਫ਼ ਗਰਭ ਅਵਸਥਾ ਨਹੀਂ, ਸਗੋਂ ਹੋਰ ਕਾਰਨ ਵੀ ਹੋ ਸਕਦੇ ਨੇ ਜ਼ਿੰਮੇਵਾਰ

Health
ਪੀਰੀਅਡਸ ਇੱਕ ਔਰਤ ਦੇ ਜੀਵਨ ਵਿੱਚ ਸਭ ਤੋਂ ਆਮ ਅਤੇ ਕੁਦਰਤੀ ਪ੍ਰਕਿਰਿਆ ਹੈ। ਪੀਰੀਅਡਸ ਹਰ ਮਹੀਨੇ ਆਉਦੇ ਹਨ, ਜੋ ਕਿ ਦਰਸਾਉਦੇ ਹਨ ਕਿ ਔਰਤ ਦੀ ਸਰੀਰਕ ਸਿਹਤ ਠੀਕ ਹੈ। ਹਾਲਾਂਕਿ, ਕਈ ਵਾਰ ਪੀਰੀਅਡਸ ਸਮੇਂ ਸਿਰ ਨਹੀਂ ਆਉਦੇ ਜਾਂ ਮਿਸ ਹੋ ਜਾਂਦੇ ਹਨ, ਜਿਸ ਕਾਰਨ ਬਹੁਤ ਸਾਰੇ ਲੋਕ ਚਿੰਤਤ ਹੋ ਜਾਂਦੇ ਹਨ। ਕਈ ਔਰਤਾਂ ਜਾਂਚ ਵੀ ਕਰਵਾਉਦੀਆਂ ਹਨ ਕਿ ਕਿਤੇ ਉਹ ਗਰਭਵਤੀ ਤਾਂ ਨਹੀਂ। ਹਾਲਾਂਕਿ, ਪੀਰੀਅਡਸ ਮਿਸ ਹੋਣ ਦਾ ਕਾਰਨ ਸਿਰਫ਼ ਗਰਭ ਅਵਸਥਾ ਹੀ ਨਹੀਂ ਹੁੰਦਾ ਸਗੋ ਹੋਰ ਵੀ ਕਾਰਨ ਹੁੰਦੇ ਹਨ, ਜਿਨ੍ਹਾਂ ਬਾਰੇ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ। ਪੀਰੀਅਡਸ ਮਿਸ ਹੋਣ ਦੇ ਕੀ ਕਾਰਨ ਹੋ ਸਕਦੇ ਹਨ? ਗਰਭ ਅਵਸਥਾ:ਇਹ ਪੀਰੀਅਡਸ ਨਾ ਆਉਣ ਦਾ ਸਭ ਤੋਂ ਆਮ ਕਾਰਨ ਹੈ। ਹਾਲਾਂਕਿ, ਭਾਵੇ ਤੁਸੀਂ ਜਨਮ ਨਿਯੰਤਰਣ ਗੋਲੀਆਂ ਦੀ ਵਰਤੋਂ ਕੀਤੀ ਹੈ ਪਰ ਕਈ ਵਾਰ ਇਹ ਦਵਾਈਆਂ ਵੀ ਸਹੀ ਢੰਗ ਨਾਲ ਕੰਮ ਨਹੀਂ ਕਰਦੀਆਂ। ਜੇਕਰ ਕਿਸੇ ਔਰਤ ਦੇ ਪੀਰੀਅਡਸ ਮਿਸ ਹੋ ਗਏ ਹਨ, ਤਾਂ ਸਭ ਤੋਂ ਪਹਿਲਾਂ ਘਰੇਲੂ ਗਰਭ ਅਵਸਥਾ ਕਿੱਟ ਨਾਲ ਟੈਸਟ ਕਰਨਾ ਵਧੀਆ ਹੈ। ਜੇਕਰ ਨਤੀਜਾ ਸਕਾਰਾਤਮਕ ਹੈ, ਤਾਂ ਡਾਕਟਰ ਨਾਲ ਸਲਾਹ ਕਰੋ। ਤਣਾਅ:ਲੰਬੇ ਸਮੇਂ ...
ਗਾਇਕ ਜੱਸਾ ਢਿੱਲੋਂ ਦੀ ਪੰਜਾਬੀ ਫਿਲਮਾਂ ‘ਚ ਐਂਟਰੀ, ਇਸ ਹਸੀਨਾ ਨਾਲ ਕਰੇਗਾ ਰੁਮਾਂਸ

ਗਾਇਕ ਜੱਸਾ ਢਿੱਲੋਂ ਦੀ ਪੰਜਾਬੀ ਫਿਲਮਾਂ ‘ਚ ਐਂਟਰੀ, ਇਸ ਹਸੀਨਾ ਨਾਲ ਕਰੇਗਾ ਰੁਮਾਂਸ

Entertainment
ਚੰਡੀਗੜ੍ਹ: ਪੰਜਾਬੀ ਸੰਗੀਤ ਦੀ ਦੁਨੀਆ ਵਿੱਚ ਇੱਕ ਨਵੇਂ ਸਨਸਨੀ ਬਣ ਉਭਰ ਰਹੇ ਹਨ ਨੌਜਵਾਨ ਗਾਇਕ ਜੱਸਾ ਢਿੱਲੋਂ, ਜੋ ਹੁਣ ਸਿਨੇਮਾ ਦੀ ਦੁਨੀਆ ਵਿੱਚ ਸ਼ਾਨਦਾਰ ਪਾਰੀ ਵੱਲ ਵਧਣ ਜਾ ਰਹੇ ਹਨ, ਜਿੰਨਾਂ ਦੇ ਇਸ ਦਿਸ਼ਾ ਵੱਲ ਵਧਾਏ ਕਦਮਾਂ ਦਾ ਪ੍ਰਗਟਾਅ ਕਰਵਾਉਣ ਜਾ ਰਹੀ ਹੈ ਆਉਣ ਵਾਲੀ ਪੰਜਾਬੀ ਫਿਲਮ 'ਤੇਰਾ ਨਾਂ ਕੀ ਹੈ ਜਾਨੇ', ਜਿਸ ਨੂੰ ਜਲਦ ਹੀ ਵਿਸ਼ਵ ਭਰ ਵਿੱਚ ਪ੍ਰਦਸ਼ਿਤ ਕੀਤਾ ਜਾਵੇਗਾ। ਇਸ ਫਿਲਮ ਦਾ ਨਿਰਦੇਸ਼ਨ ਪੰਕਜ ਬੱਤਰਾ ਦੁਆਰਾ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਦੇ ਮੋਹਰੀ ਕਤਾਰ ਅਤੇ ਸਫ਼ਲਤਮ ਨਿਰਦੇਸ਼ਕ ਵਜੋਂ ਜਾਣੇ ਜਾਂਦੇ ਹਨ। ਰੁਮਾਂਟਿਕ ਅਤੇ ਸੰਗੀਤਮਈ ਰੰਗਾਂ ਵਿੱਚ ਰੰਗੀ ਗਈ ਇਸ ਫਿਲਮ ਨਾਲ ਪਾਲੀਵੁੱਡ ਸਫਾਂ ਵਿੱਚ ਪ੍ਰਭਾਵੀ ਅਤੇ ਪਲੇਠੀ ਮੌਜੂਦਗੀ ਦਰਜ ਕਰਵਾਉਣਗੇ ਗਾਇਕ ਜੱਸਾ ਢਿੱਲੋਂ, ਜਿੰਨਾਂ ਦੇ ਨਾਲ ਅਦਾਕਾਰਾ ਤਨੂੰ ਗਰੇਵਾਲ ਨਜ਼ਰ ਆਵੇਗੀ। 05 ਫ਼ਰਵਰੀ 2027 ਨੂੰ ਰਿਲੀਜ਼ ਕੀਤੀ ਵਾਲੀ ਇਸ ਫਿਲਮ ਦਾ ਕਾਫ਼ੀ ਵੱਡਾ ਹਿੱਸਾ ਕੈਨੇਡਾ ਦੇ ਐਡਮਿੰਟਨ ਦੀਆਂ ਖੂਬਸੂਰਤ ਲੋਕੇਸ਼ਨਜ਼ ਉਪਰ ਫਿਲਮਬੱਧ ਕੀਤਾ ਗਿਆ ਹੈ। ਉਕਤ ਸੰਦਰਭ ਵਿੱਚ ਹੀ ਦੱਸਣਾ ਇਹ ਵੀ ਬਣਦਾ ਹੈ ਕਿ ਹਰਿਆਣਾ ਨਾਲ ਸੰਬੰਧਿਤ ਇ...
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ

70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ

Local news
ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਬੀਤੇ ਦਿਨ ਤੋਂ ਸ਼ੁਰੂ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੇ ਡਾਇਰੈਕਟਰ ਸ. ਸੁਖਜਿੰਦਰ ਸਿੰਘ ਵੱਲੋਂ ਜਾਰੀ ਕੀਤਾ ਗਿਆ। ਇਹ ਉਪਰਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਦੀ ਅਗਵਾਈ ਹੇਠ ਸਟੇਟ ਐਵਾਰਡੀ ਸ. ਨਰਿੰਦਰ ਸਿੰਘ ਬੰਗਾ ਦੇ ਯਤਨਾਂ ਅਤੇ ਅਣਥੱਕ ਮਿਹਨਤ ਦਾ ਨਤੀਜਾ ਹੈ। ਸਕੂਲੀ ਖੇਡਾਂ ਦੇ ਖੇਤਰ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਖਿਡਾਰੀ ਆਪਣਾ ਮੁਕਾਬਲਾ ਮੁਕੰਮਲ ਹੋਣ ਉਪਰੰਤ ਘਰ ਬੈਠੇ ਹੀ ਆਪਣੇ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੇ ਨਤੀਜੇ ਦੇਖ ਸਕਣਗੇ। ਇਸ ਪੋਰਟਲ ਰਾਹੀਂ ਵੱਖ-ਵੱਖ ਮੁਕਾਬਲਿਆਂ ਦੀ ਦਰਜਾਬੰਦੀ ਵੀ ਦੇਖੀ ਜਾ ਸਕੇਗੀ, ਜਿਸ ਨਾਲ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਨਤੀਜਿਆਂ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਸਕੇਗੀ। ਇਸ ਮੌਕੇ ਅਕੈਡਮੀ...
ਦੁਤਾਰਾਂ ਵਾਲੀ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ

ਦੁਤਾਰਾਂ ਵਾਲੀ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ

Local news
ਫਾਜ਼ਿਲਕਾ, 29 ਅਕਤੂਬਰ:       ਜ਼ਿਲ੍ਹਾ ਫਾਜ਼ਿਲਕਾ ਦੀ ਦੁਤਾਰਾਂ ਵਾਲੀ ਮੰਡੀ  ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ (ਡੀ.ਐੱਫ.ਐੱਸ.ਸੀ.) ਡੇਜ਼ੀ ਮਹਿਤਾ ਨੇ ਦੱਸਿਆ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਲਈ ਸ਼ੁਰੂ ਵਿੱਚ 167 ਮੀਟ੍ਰਿਕ ਟਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ। ਝੋਨੇ ਦੀ ਆਮਦ ਵਧਣ ਦੇ ਮੱਦੇਨਜ਼ਰ ਖਰੀਦ ਦਾ ਟੀਚਾ ਵਧਾਇਆ ਗਿਆ ਹੈ। 29 ਅਕਤੂਬਰ 2026 ਨੂੰ ਮੰਡੀ ਵਿੱਚ 55 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਮੰਡੀ ਵਿੱਚ ਖਰੀਦ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਹੀਂ ਹੈ ਅਤੇ ਸਾਰੇ ਕੰਮ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਵਧਾਏ ਗਏ ਟੀਚੇ ਅਨੁਸਾਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡੀ.ਐੱਫ.ਐੱਸ.ਸੀ. ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਖਰੀਫ਼ ਸੀਜ...
ਕਿਸਾਨਾਂ ਨੂੰ ਡੇਅਰੀ ਕਿੱਤੇ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਡਿਪਟੀ ਡਾਇਰੈਕਟਰ

ਕਿਸਾਨਾਂ ਨੂੰ ਡੇਅਰੀ ਕਿੱਤੇ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਡਿਪਟੀ ਡਾਇਰੈਕਟਰ

Local news
ਜਲੰਧਰ, 29 ਅਕਤੂਬਰ : ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਡੇਅਰੀ ਕਿੱਤੇ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਸਮੇਂ-ਸਮੇਂ ’ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।  ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਗਿੱਲ ਦੀ ਅਗਵਾਈ ਵਿੱਚ ਡੇਅਰੀ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ, ਦੁਧਾਰੂ ਪਸ਼ੂਆਂ, ਵਿਭਾਗ ਦੇ ਮਾਪਦੰਡਾਂ ਅਨੁਸਾਰ ਬਣਾਏ ਗਏ ਆਧੁਨਿਕ ਕੈਟਲ ਸ਼ੈੱਡਾਂ, ਚਾਰੇ ਦੀ ਕਟਾਈ ਲਈ ਸਿੰਗਲ ਰੋਅ ਫੋਡਰ ਹਾਰਵੈਸਟਰ ਅਤੇ ਦੁੱਧ ਚੁਆਈ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਫੋਡਰ ਹਾਰਵੈਸਟਰ ਮਸ਼ੀਨਾਂ ਲਗਾਈਆਂ ਹੋਈਆਂ ਹਨ ...
ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਪਿੰਡ ਕੰਗ ਵਿਖੇ ਕਲੱਸਟਰ ਅਫ਼ਸਰ ਨੂੰ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

Local news
ਤਰਨ ਤਾਰਨ, 29 ਅਕਤੂਬਰ:      ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਲਾਕ ਖਡੂਰ ਸਾਹਿਬ ਵਿਖੇ ਲਗਾਏ ਕਲੱਸਟਰ ਅਫ਼ਸਰ ਮਨਿੰਦਰ ਸਿੰਘ (ਭੂਮੀ ਅਤੇ ਜਲ ਸੰਭਾਲ ਅਫ਼ਸਰ, ਖਡੂਰ ਸਾਹਿਬ) ਨੂੰ ਅੱਜ ਪਿੰਡ ਕੰਗ ਵਿਖੇ ਡਿਊਟੀ ਦੌਰਾਨ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰ ਸਿੰਘ ਨੂੰ ਕੰਗ, ਹੋਠੀਆਂ, ਹੰਸਾਵਾਲਾ, ਭਰੋਵਾਲ, ਪਿੰਡੀਆਂ, ਖੱਖ, ਗੋਇੰਦਵਾਲ ਸਾਹਿਬ ਅਤੇ ਮਿਆਣੀ ਦਾ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਹੇਠਾਂ 3 ਨੋਡਲ ਅਫ਼ਸਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਇਸ ਵੇਲੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫੀਲਡ ਵਿੱਚ ਨਿੱਤਰਿਆ ਹੋਇਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ...
‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮਹਿਸਮਪੁਰ ਖੁਰਦ ਦੇ 291 ਜਾਇਦਾਦ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮਹਿਸਮਪੁਰ ਖੁਰਦ ਦੇ 291 ਜਾਇਦਾਦ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

Punjab News
ਅੰਮ੍ਰਿਤਸਰ, 29 ਅਕਤੂਬਰ: ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਹਿਸਮਪੁਰ ਖੁਰਦ ਵਿਖੇ 291 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਉਨ੍ਹਾਂ ਦੀ ਜਾਇਦਾਦ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮਾਲਕੀ ਸਬੰਧੀ ਦਸਤਾਵੇਜ਼ਾਂ ਦੀ ਘਾਟ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਮਾਲਕੀ ਕਾਰਡ ਜਾਇਦਾਦ ਦੇ ਹੱਕਾਂ ਦੀ ਪਛਾਣ ਸਪੱਸ਼ਟ ਕਰਨ ਅਤੇ ਮਾਲਕੀ ਰਿਕਾਰਡ ਨੂੰ ਵਿਵਸਥਿਤ ਕਰਨ ਵਿੱਚ ਸਹਾਇਕ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਮਾਲਕੀ ਕਾਰਡ ਵਿੱਚ ਜਾਇਦਾਦ ਦੀ ਸਹੀ ਪਛਾਣ ਅਤੇ ਇਸ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਦਰਜ ਕੀਤੀ ਗਈ ਹੈ। ਇਸ ਵਿੱਚ ਜਾਇਦਾਦ ਦੇ ਦੇਸ਼ਾਂਤਰ ਅਤੇ ਵਿਥਕਾਰ, ਛੱਤਿਆ ਹੋਇਆ ਖੇਤ...