ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
ਨੰਗਲ 27 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨੰਗਲ ਦੇ ਪਿੰਡ ਭਾਲੋਵਾਲ, ਭਲਾਣ ਤੇ ਐਲਗਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ...








