ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ
ਨਵੀਂ ਦਿੱਲੀ, 29 ਮਈ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ। ਦੂਜੇ ਪਾਸੇ ਈਡੀ ਪਾਰਟੀ ਦਾ ਸਫਾਇਆ ਹੋ ਗਿਆ ਹੈ। ਈਡੀ ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ 'ਤੇ ਜਿਹੜੀਆਂ ਇੰਨੀਆਂ ਰੇਡਾਂ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸਦਾ ਬਦਲਾ ਲੈ ਲਿਆ ਹੈ।
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨ...








