ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ
ਚੰਡੀਗੜ੍ਹ, 5 ਜਨਵਰੀ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ ਕੁੱਲ 3,256 ਲੜਕੇ ਬੈਠੇ। ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਸੰਸਥਾ ਵਿੱਚ ਦੋ ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲੇ ਲਈ ਤਿਆਰ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਦਾ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ।
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚਲਾਈ ਜਾ ਰਹੀ ਇਸ ਵੱਕਾਰੀ ਸੰਸਥਾ ਦਾ ਸ਼ਾਨਦਾਰ ਰਿਕਾਰਡ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਇਸ ਸੰਸਥਾ ਦੇ 100 ਕੈਡਿਟ ਐਨ.ਡੀ.ਏ./ਬਰਾਬਰ ਦੀਆਂ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 84 ਕੈਡਿਟ ਭਾਰਤ ਦੇ ਰੱਖਿਆ ਬਲਾਂ ...








