27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ
ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਕੀਲ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਚੈਂਬਰ ਤਿਆਰ ਕੀਤੇ ਗਏ ਹਨ। ਇਨ੍ਹਾਂ ਚੈਂਬਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵਕੀਲ ਆਪਣੇ ਪੇਸ਼ੇਵਰ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦੇ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਕੀਲਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਜਲੀ ਸਪਲਾਈ ਸਬੰਧੀ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵੱਲੋਂ ਪਾਵਰ ਸਪਲਾਈ ਮੁਹੱਈਆ ਨਹੀਂ ਕਰਵਾਈ ਜਾਂਦੀ, ਤ...








