ਰੂਪਨਗਰ ਪੁਲਿਸ ਨੇ ਟਾਰਗੇਟ ਕਿਲਿੰਗ ਤੇ ਲੁੱਟ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ
ਰੂਪਨਗਰ, 05 ਜਨਵਰੀ: ਰੂਪਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਟਾਰਗੇਟ ਕਿਲਿੰਗ ਅਤੇ ਲੁੱਟ ਦੀ ਇਕ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਰੋਲੂਮਾਜਰਾ ਵਿੱਚ ਪੁਲਿਸ ਅਤੇ ਦੋਸ਼ੀਆਂ ਦਰਮਿਆਨ ਮੁੱਠਭੇੜ ਹੋਈ। ਇਸ ਦੌਰਾਨ ਇੱਕ ਦੋਸ਼ੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਦਕਿ ਪੁਲਿਸ ਨੇ ਮੌਕੇ ਤੋਂ ਗੈਰਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।
ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਰਣਜੀਤ ਸਿੰਘ ਵਾਸੀ ਪਿੰਡ ਰੋਲੂ ਮਾਜਰਾ ਥਾਣਾ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਹਾਲ ਵਾਸੀ ਇਟਲੀ ਦੇ ਘਰ ਡਕੈਤੀ ਤੇ ਕਤਲ ਕਰਨ ਦੇ ਇਰਾਦੇ ਨਾਲ ਇਕੱਠੇ ਹੋਏ ਹਨ ਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਸੂਚਨਾ ਦੇ ਆਧਾਰ ‘ਤੇ ਐੱਸਪੀ (ਡੀ) ਸ. ਗੁਰਦੀਪ ਸਿੰਘ ਗੋਸਲ ਦੀ ਅਗ...








