Thursday, May 14
Shadow

Author: Harvinder Singh

ਵਫ਼ਦ ਨੇ ਮੁੱਖ ਮੰਤਰੀ ਨਾਲ  ਕੀਤੀ ਮੁਲਾਕਾਤ

ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Himachal
ਊਨਾ ਜ਼ਿਲ੍ਹੇ ਦੇ ਕੁਟਲਹਾਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਿਵੇਕ ਸ਼ਰਮਾ ਦੀ ਅਗਵਾਈ ਹੇਠ ਇੱਕ ਵਫ਼ਦ ਅੱਜ ਇੱਥੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੂੰ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਕੁਟਲਹਾਰ ਵਿਧਾਨ ਸਭਾ ਹਲਕੇ ਦਾ ਦੌਰਾ ਕਰਨਗੇ। ਉਨ੍ਹਾਂ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਹਮਦਰਦੀ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ। ਵਫ਼ਦ ਨੇ ਇਲਾਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਵਿਧਾਇਕ ਵਿਨੋਦ ਸੁਲਤਾਨਪੁਰੀ ਵੀ ਇਸ ਮੌਕੇ ਮੌਜੂਦ ਸਨ।...
ਸੂਬੇ ਨੂੰ ਨਿਯਮਾਂ ਅਨੁਸਾਰ ਪਣ-ਬਿਜਲੀ ਪ੍ਰੋਜੈਕਟਾਂ ਤੋਂ ਜ਼ਮੀਨੀ ਮਾਲੀਆ ਇਕੱਠਾ ਕਰਨ ਦਾ ਅਧਿਕਾਰ ਹੈ: ਮੁੱਖ ਮੰਤਰੀ

ਸੂਬੇ ਨੂੰ ਨਿਯਮਾਂ ਅਨੁਸਾਰ ਪਣ-ਬਿਜਲੀ ਪ੍ਰੋਜੈਕਟਾਂ ਤੋਂ ਜ਼ਮੀਨੀ ਮਾਲੀਆ ਇਕੱਠਾ ਕਰਨ ਦਾ ਅਧਿਕਾਰ ਹੈ: ਮੁੱਖ ਮੰਤਰੀ

Himachal
ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਰਾਜ ਦੇ ਵੱਖ-ਵੱਖ ਪਣ-ਬਿਜਲੀ ਪ੍ਰੋਜੈਕਟਾਂ ਦੇ ਡਿਵੈਲਪਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਭੂਮੀ ਮਾਲੀਏ ਦੇ ਵਿਸ਼ੇਸ਼ ਮੁਲਾਂਕਣ 'ਤੇ ਵਿਸਥਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਡਿਵੈਲਪਰਾਂ ਨੂੰ ਦੱਸਿਆ ਕਿ ਹਿਮਾਚਲ ਪ੍ਰਦੇਸ਼ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ। ਰਾਜ ਦੇ ਵੱਖ-ਵੱਖ ਪਣ-ਬਿਜਲੀ ਪ੍ਰੋਜੈਕਟਾਂ ਦੇ ਡਿਵੈਲਪਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਰਾਜ ਨੂੰ ਭੂਮੀ ਮਾਲੀਆ ਅਦਾ ਕਰਨ। ਇਹ ਮਾਲੀਆ ਪ੍ਰਾਪਤ ਕਰਨਾ ਰਾਜ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੱਲ ਰਹੇ ਸਾਰੇ ਪਣ-ਬਿਜਲੀ ਪ੍ਰੋਜੈਕਟਾਂ ਨੂੰ ਨਿਯਮਾਂ ਅਨੁਸਾਰ ਭੂਮੀ ਮਾਲੀਆ ਅਦਾ ਕਰਨਾ ਚਾਹੀਦਾ ਹੈ। ਭੂਮੀ ਮਾਲੀਆ ਭੁਗਤਾਨ ਦੀ ਦਰ ਨੂੰ ਤਰਕਸੰਗਤ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ 12 ਜਨਵਰੀ ਨੂੰ ਸ਼ਿਮਲਾ ਵਿੱਚ ਮਾਲ ਮੰਤਰੀ ਜਗਤ ਸਿੰਘ ਨੇਗੀ ਦੀ ਪ੍ਰਧਾਨਗੀ ਹੇਠ 25 ਮੈਗਾਵਾਟ ਪਣ-ਬਿਜਲੀ ਪ੍ਰੋਜੈਕਟ ਦੇ ਡਿਵੈਲਪਰਾਂ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਰਾਜ ਦੇ ਲੋਕਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

Breaking News
ਚੰਡੀਗੜ੍ਹ, 3 ਜਨਵਰੀ-                ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ। ਇਹਨਾ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਹਨ। ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀ...
ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

Punjab News
ਚੰਡੀਗੜ੍ਹ, ਦਸੰਬਰ 3- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ' ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।...
ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

Punjab News
ਹੁਸ਼ਿਆਰਪੁਰ, 3 ਜਨਵਰੀ:-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।    ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਅੱਜ ਪਿੰਡ ਫ਼ਤਿਹਪੁਰ ਖੁਰਦ, ਪਿੰਡ ਡਡਿਆਲ, ਪੀ.ਐਚ.ਸੀ ਟਾਂਡਾ, ਤਲਵੰਡੀ ਗੌਨੀ, ਹਾਜੀਪੁਰ ਹਸਪਤਾਲ, ਵਾਹੀਧ, ਪਿੰਡ ਸਰਹਾਲਾ, ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।      ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕ...
ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab News
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) - ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ...
ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

Punjab News
ਤਰਨ ਤਾਰਨ 3 ਜਨਵਰੀ (       ) - ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਨੋਡਲ ਇੰਚਾਰਜ ਸ੍ਰ ਤਜਿੰਦਰ ਸਿੰਘ, ਸੁਪਰਡੈਂਟ ਮੈਡਮ ਸੁਖਵਿੰਦਰ ਕੌਰ ਅਤੇ ਡੀਲਿੰਗ ਜੂਨੀਅਰ ਸਹਾਇਕ ਸ੍ਰ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 4 ਜਨਵਰੀ 2026 ਨੂੰ ਸਮਾਂ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਅੱਠਵੀਂ ਅਤੇ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

Punjab News
ਕੋਟਕਪੂਰਾ 03 ਜਨਵਰੀ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਸਪੀਕਰ ਸੰਧਵਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ,ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

Local news
ਪਿੰਡ ਕੜੈਲ/ਮੂਣਕ, 2 ਜਨਵਰੀ (000) - ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਫਸਲਾਂ ਨੂੰ ਬਚਾਏਗਾ ਸਗੋਂ ਕਿਸਾਨਾਂ ਦੇ ਵਿੱਤੀ ਬੋਝ ਨੂੰ ਵੀ ਘੱਟ ਕਰੇਗਾ। ਨੀਂਹ ਪੱਥਰ ਰੱਖਣ ਉਪਰੰਤ ਆਪਣੇ ਸੰਬੋਧਨ ਵਿੱਚ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਲਾਕੇ ਦੇ ਕਈ ਪਿੰਡਾਂ ਵਿੱਚ 1000 ਏਕੜ ਤੋਂ ਵੱਧ ਰਕਬੇ ਵਾਲੇ ਖੇਤਾਂ ਵਿੱਚ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਨਵੇਂ ਬਣਨ ਵਾਲੇ ਇਨਲੈਟ ਗੇਟ ਰਾਹੀਂ ਹੁਣ ਮੀਂਹ ਦਾ ਪਾਣੀ ਸਿੱਧਾ ਘੱਗਰ ਦਰਿਆ ਵਿੱਚ ਛੱਡਿਆ ਜਾ ਸਕੇਗਾ। ਗੇਟ ਖੋਲ੍ਹਣ ਨਾਲ ਪਾਣੀ ਦੀ ਤੁਰੰਤ ਨਿਕਾਸੀ ਹੋ ਜਾਵ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

Local news
ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ ਤੋਂ ਇਲਾਵਾ ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਤੇ ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਵੱਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਹਰ ਇੱਕ ਬੰਦੀ/ ਹਵਾਲਾਤੀ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਵੱਲ ਧਿਆਨ ਦਿਵਾਉਣ ਦਾ ਯਤਨ ਕੀਤਾ ਤਾਂ ਜ਼ੋ ਕੋਈ ਵੀ ਨੌਜਵਾਨ ਨਸ਼ਾ ਨਾ ਕਰੇ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਅਤੇ ਪੂਰੇ ਪੰਜਾਬ ਭਰ ਵਿੱਚ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਯੂਥ ਅੰਗੇਸਟ ਡਰਗਜ ਕੰਪੇਨ ਚੱਲ ਰਹੀ ਹੈ ਜਿਸ ਵਿੱਚ ਪਿੰਡਾ ਸ਼ਹਿਰਾਂ ਅਤੇ ਜੇ...