ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ
ਚੰਡੀਗੜ੍ਹ, 16 ਮਾਰਚ:ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ।
ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ 'ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ।
ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ...








