ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਅਤੇ ਸਲਾਹਕਾਰ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਇੰਦਰਵੰਸ਼ ਸਿੰਘ ਚੱਢਾ, ਸੀਨੀਅਰ ਆਗੂ ਪੂਜਾ ਸਿੰਘ ਅਤੇ ਰੂਪ ਸੰਧੂ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵ...








