Sunday, September 13
Shadow

Author: Harvinder Singh

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ. ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰੇਕ ਯੋ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

Breaking News
ਚੰਡੀਗੜ੍ਹ; 25 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” ਉਨ੍ਹ...
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ; 25 ਅਗਸਤ:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੋਲ ਪਹਿਲਾਂ ਹੀ ਖੰਡ ਦਾ ਢੁਕਵਾਂ ਸਟਾਕ ਮੌਜੂਦ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਸਮੇਂ ਲੋੜੀਂਦਾ ਸਟਾਕ ਬਰਕਰਾਰ ਰਹੇ। ਖੰਡ ਹਰ ਘਰ ਲਈ ਇੱਕ ਜ਼ਰੂਰੀ ਵਸਤੂ ਹੈ ਅਤੇ ਇਸ ਦੀ ਉਪਲਬਧਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।" ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆ...
ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

Punjab News
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ (ਓਓਏਟੀ) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (ਓਐਸਟੀ) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਹਾਰਮ-ਰਿਡਕਸ਼ਨ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਅਨੁਸਾਰ, ਹਾਰਮ-ਰਿਡਕਸ਼ਨ ਸਰਵਿਸਿਜ਼ ਵਿੱਚ ਅਜਿਹੇ ਕਈ ਉਪਾਅ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਜੁੜੇ ਸਿਹਤ ਅਤੇ ਸਮਾਜਿਕ ਨੁਕਸਾਨਾਂ ਨੂੰ ਘਟਾਉਣਾ ਹੈ, ਜਿਸ ਵਿੱਚ ਐੱਚਆਈਵੀ ਦੀ ਲਾਗ ਵੀ ਸ਼ਾਮਲ ਹੈ। ਸਿਰਫ਼ ਨਸ਼ਿਆਂ ਦੀ ਵਰਤੋਂ ’ਤੇ ਧਿਆਨ ਕੇਂਦਰਿਤ ਕਰ...
ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ

Breaking News
ਚੰਡੀਗੜ੍ਹ, 25 ਅਗਸਤ: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ...
ਜਨਤਾ ਦੀ ਸੇਵਾ ਸਭ ਤੋਂ ਉੱਪਰ, ਸਾਰੇ ਜਨਪ੍ਰਤੀਨਿਧੀ ਤੇ ਅਧਿਕਾਰੀ ਜਨਤਾ ਦੇ ਸੇਵਕ – ਵਿਪੁਲ ਗੋਇਲ

ਜਨਤਾ ਦੀ ਸੇਵਾ ਸਭ ਤੋਂ ਉੱਪਰ, ਸਾਰੇ ਜਨਪ੍ਰਤੀਨਿਧੀ ਤੇ ਅਧਿਕਾਰੀ ਜਨਤਾ ਦੇ ਸੇਵਕ – ਵਿਪੁਲ ਗੋਇਲ

Haryana
ਚੰਡੀਗੜ੍ਹ, 24 ਅਗਸਤ - ਹਰਿਆਣਾ ਦੇ ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਹੈ ਕਿ ਸਾਰੇ ਜਨਪ੍ਰਤੀਨਿਧੀ ਅਤੇ ਅਧਿਕਾਰੀ ਜਨਤਾ ਦੇ ਸੇਵਕ ਹਨ ਅਤੇ ਸਾਡਾ ਸਾਰਿਆਂ ਦਾ ਇਹ ਲਗਾਤਾਰ ਯਤਨ ਹੋਣਾ ਚਾਹੀਦਾ ਹੈ ਕਿ ਨਾਗਰਿਕਾਂ ਦੀ ਹਰ ਸਮੱਸਿਆ ਦਾ ਹੱਲ ਇੱਕ ਨਿਸ਼ਚਿਤ ਸਮਾਂ ਸੀਮਾ ਵਿੱਚ ਕੀਤਾ ਜਾਵੇ। ਸ੍ਰੀ ਵਿਪੁਲ ਗੋਇਲ ਅੱਜ ਜ਼ਿਲ੍ਹਾ ਨਾਰਨੌਲ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਜਨ ਸ਼ਿਕਾਇਤ ਕਮੇਟੀ ਦੀ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਪਹਿਲਾਂ ਤੋਂ ਨਿਰਧਾਰਤ 10 ਸਿਕਾਇਤਾਂ ਦੀ ਗੰਭੀਰਤਾ ਨਾਲ ਸੁਣਵਾਈ ਕੀਤੀ ਗਈ। ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਪਾਣੀ ਭਰਨ ਦੀ ਸਮੱਸਿਆ ਦਾ ਨੋਟਿਸ ਲੈਂਦਿਆਂ ਮੰਤਰੀ ਨੇ ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੂੰ ਨਿਰਦੇਸ਼ ਦਿੱਤੇ ਕਿ ਉਹ ਮੌਕੇ 'ਤੇ ਜਾ ਕੇ ਤਕਨੀਕੀ ਵਿਹਾਰਕਤਾ ਦੀ ਜਾਂਚ ਕਰ...
ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਤਰਜੀਹ, ਸ਼ਿਕਾਇਤਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ਅਧਿਕਾਰੀ – ਕ੍ਰਿਸ਼ਨ ਕੁਮਾਰ ਬੇਦੀ

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਤਰਜੀਹ, ਸ਼ਿਕਾਇਤਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ਅਧਿਕਾਰੀ – ਕ੍ਰਿਸ਼ਨ ਕੁਮਾਰ ਬੇਦੀ

Haryana
ਚੰਡੀਗੜ੍ਹ, 24 ਅਗਸਤ - ਹਰਿਆਣਾ ਦੇ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜੇ ਵਰਗ ਭਲਾਈ ਅਤੇ ਅੰਤੋਦਿਆ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਹੈ ਕਿ ਪ੍ਰਦੇਸ਼ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਕਿਸਾਨਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਸਮੇਂ 'ਤੇ ਮਿਲੇ, ਇਸ ਲਈ ਅਧਿਕਾਰੀ ਸੰਵੇਦਨਸ਼ੀਲਤਾ ਅਤੇ ਤਰਜੀਹ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕਰਨਾ ਸਰਕਾਰ ਦੀ ਪਹਿਲ ਹੈ। ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਸੋਮਵਾਰ ਨੂੰ ਜ਼ਿਲ੍ਹਾ ਫਤਿਆਬਾਦ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਜਨ ਸ਼ਿਕਾਇਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਕੁੱਲ 13 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ 9 ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ, ਜਦੋਂ ਕਿ 4 ਮਾਮਲਿਆਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਕਾਰਵਾਈ ਕਰਕੇ ਅਗਲੀ ਮੀਟਿੰਗ ਵਿੱਚ ਵਿਸਤਾਰਤ ਰਿਪੋਰਟ ਪੇਸ਼ ਕਰਨ ਦੇ ਨ...
ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਐਕਸ਼ਨ ਮੋਡ ਵਿੱਚ: 3 ਸਕੂਲਾਂ ਦਾ ਅਚਨਚੇਤ ਨਿਰੀਖਣ ਕਰਕੇ ਦਿੱਤੇ ਜ਼ਰੂਰੀ ਨਿਰਦੇਸ਼

ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਐਕਸ਼ਨ ਮੋਡ ਵਿੱਚ: 3 ਸਕੂਲਾਂ ਦਾ ਅਚਨਚੇਤ ਨਿਰੀਖਣ ਕਰਕੇ ਦਿੱਤੇ ਜ਼ਰੂਰੀ ਨਿਰਦੇਸ਼

Haryana
ਚੰਡੀਗੜ੍ਹ, 24 ਅਗਸਤ – ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਸੂਬੇ ਦੀ ਸਰਕਾਰੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਜ਼ਮੀਨੀ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਸੂਬੇ ਦੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਸ਼ਕਤੀ ਲਿਆਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਖ਼ੁਦ ਗਰਾਉਂਡ 'ਤੇ ਉੱਤਰ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਇਸੇ ਕੜੀ ਵਿੱਚ ਸੋਮਵਾਰ ਨੂੰ ਸਿੱਖਿਆ ਮੰਤਰੀ ਨੇ ਪ੍ਰਦੇਸ਼ ਦੇ ਤਿੰਨ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਰਨਾਲ ਜ਼ਿਲ੍ਹੇ ਦੇ ਨੀਲੋਖੇੜੀ ਖੇਤਰ ਦੇ ਰਾਏਪੁਰ ਰੋਡਾਨ ਪਿੰਡ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਹ ਅੰਬਾਲਾ ਦੇ 'ਪੀਐੱਮ ਸ਼੍ਰੀ' ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ਾਹਾ ਪਹੁੰਚੇ। ਨਿਰੀਖਣ ਦੌਰਾਨ ਮੰਤਰੀ ਨੇ ਸਕੂਲ ਕੰਪਲੈਕਸਾਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ...
ਹੈਪਨਿੰਗ ਹਰਿਆਣਾ 2.0 @ ਮੁੰਬਈ : ਹਰਿਆਣਾ ਵਿੱਚ ਨਿਵੇਸ਼ ਲਈ ਵੱਖ-ਵੱਖ ਕੰਪਨੀਆਂ ਨੇ ਕੀਤੇ 66,000 ਕਰੋੜ ਰੁਪਏ ਤੋਂ ਵੱਧ ਦੇ ਐਮ. ਓ. ਯੂ.

ਹੈਪਨਿੰਗ ਹਰਿਆਣਾ 2.0 @ ਮੁੰਬਈ : ਹਰਿਆਣਾ ਵਿੱਚ ਨਿਵੇਸ਼ ਲਈ ਵੱਖ-ਵੱਖ ਕੰਪਨੀਆਂ ਨੇ ਕੀਤੇ 66,000 ਕਰੋੜ ਰੁਪਏ ਤੋਂ ਵੱਧ ਦੇ ਐਮ. ਓ. ਯੂ.

Haryana
ਚੰਡੀਗੜ੍ਹ, 24 ਅਗਸਤ - ਹਰਿਆਣਾ ਸਰਕਾਰ ਵੱਲੋਂ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਵਿੱਚ ਆਯੋਜਿਤ ‘ਹੈਪਨਿੰਗ ਹਰਿਆਣਾ 2.0’ ਅੰਤਰਰਾਸ਼ਟਰੀ ਆਊਟਰੀਚ ਮੁਹਿੰਮ ਦੇ ਦੂਜੇ ਦਿਨ, ਹਰਿਆਣਾ ਵਿੱਚ ਨਿਵੇਸ਼ ਲਈ ਵੱਖ-ਵੱਖ ਕੰਪਨੀਆਂ ਨੇ 66,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਲਈ ਸਮਝੌਤਾ ਪੱਤਰਾਂ (ਐੱਮ.ਓ.ਯੂ.) 'ਤੇ ਹਸਤਾਖ਼ਰ ਕੀਤੇ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਅਤੇ ਕੰਪਨੀ ਦੇ ਪ੍ਰਤੀਨਿਧੀਆਂ ਨੇ ਐੱਮ.ਓ.ਯੂ. ਦਾ ਆਦਾਨ-ਪ੍ਰਦਾਨ ਕੀਤਾ। ਸ੍ਰੀ ਨਾਇਬ ਸਿੰਘ ਸੈਨੀ ਨੇ ਮੁੰਬਈ ਦੌਰੇ ਦੇ ਦੂਜੇ ਦਿਨ ਵੱਖ-ਵੱਖ ਦੇਸ਼ਾਂ ਦੇ ਕੌਂਸਲ ਜਨਰਲਾਂ, ਉਦਯੋਗ ਜਗਤ ਦੀਆਂ ਹਸਤੀਆਂ, ਨਿਵੇਸ਼ਕਾਂ ਤਥਾ ਮੁੰਬਈ ਦੇ ਵਿੱਤੀ ਅਤੇ ਕਾਰਪੋਰੇਟ ਜਗਤ ਦੇ ਪ੍ਰਤੀਨਿਧੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਨਿਵੇਸ਼ਕਾਂ ਨੂੰ ਸਿਰਫ਼ ਜ਼ਮੀਨ, ਉਤਸ਼ਾਹ ਅਤੇ ਅਪ੍ਰੂਵਲ ਹੀ ਨਹੀਂ ਮਿਲਦੇ, ਸਗੋਂ ਹਰਿਆਣਾ ਸਕੇਲ, ਸਪੀਡ, ਨੀਤੀ-ਨਿਸ਼ਚਿਤਤ...
ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅਤੇ ਘਟੀਆ, ਲੋਕਾਂ ਦੀ ਧਾਰਮਿਕ ਆਸਥਾ ‘ਤੇ ਸਿੱਧਾ ਹਮਲਾ: ਕੁਲਦੀਪ ਧਾਲੀਵਾਲ

ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅਤੇ ਘਟੀਆ, ਲੋਕਾਂ ਦੀ ਧਾਰਮਿਕ ਆਸਥਾ ‘ਤੇ ਸਿੱਧਾ ਹਮਲਾ: ਕੁਲਦੀਪ ਧਾਲੀਵਾਲ

Punjab Politics
ਚੰਡੀਗੜ੍ਹ, 24 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸਾਂਸਦ ਧਰਮਵੀਰ ਗਾਂਧੀ ਦੇ ਹਾਲੀਆ ਬਿਆਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਬੇਹੱਦ ਸ਼ਰਮਨਾਕ, ਘਟੀਆ ਅਤੇ ਧਾਰਮਿਕ ਆਸਥਾ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਸ ਮੁੱਦੇ 'ਤੇ ਤੁਰੰਤ ਆਪਣਾ ਰੁਖ਼ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਾਡੇ ਬਜ਼ੁਰਗ ਅਤੇ ਗਰੀਬ ਲੋਕ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਖਾਟੂ ਸ਼ਿਆਮ, ਮਥੁਰਾ ਅਤੇ ਹਰਿਦੁਆਰ ਵਰਗੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਕੀ ਬਜ਼ੁਰਗਾਂ ਅਤੇ ਗਰੀਬਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣਾ ਕੋਈ ਅਪਰਾਧ ਹੈ? ਧਰਮਵੀਰ ਗਾਂਧੀ ਨੂੰ ਇਸ ਕਲਿਆਣਕਾਰੀ ਪਹਿਲਕਦਮੀ ਵਿੱਚ ਕੀ ਬੁਰਾਈ ਨਜ਼ਰ ਆ ਰਹੀ ਹੈ? ...