Sunday, September 13
Shadow

Author: Harvinder Singh

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

Punjab News
ਚੰਡੀਗੜ੍ਹ 24 ਅਗਸਤ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਬੰਧੀ ਦਿੱਤੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਦੀਆਂ ਇਨ੍ਹਾਂ ਟਿੱਪਣੀਆਂ ਨਾਲ ਪੰਜਾਬੀਆਂ ਅਤੇ ਰਾਜ ਭਰ ਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਬਾਲੀ ਨੇ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਅਤੇ ਹਮੇਸ਼ਾ ਆਪਣੀ ਅਮੀਰ ਵਿਭਿੰਨਤਾ ਲਈ ਜਾਣਿਆ ਜਾਂਦਾ ਰਿਹਾ ਹੈ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ ਅਤੇ ਇੱਕ ਦੂਜੇ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਆਪਸੀ ਭਾਈਚਾਰੇ ਅਤੇ ਧਾਰਮਿਕ ਸੰਦਭਾਵਨਾ ਵਿੱਚ ਸਮਾਇਆ ਹੋਇਆ ਹੈ, ਅਤੇ ਕਿਸੇ ਨੂੰ ਵੀ ਕਰੋੜਾਂ ਲੋਕਾਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਕੋਈ ਹੱਕ ਨਹੀਂ ਹੈ। ...
ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ 24 ਅਗਸਤ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਪੰਜਾਬ ਸਰਕਾਰ ਦੇ ਖਰਚੇ 'ਤੇ ਸਵਾਲ ਚੁੱਕਣ ਲਈ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਦੇ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਰੂਹਾਨੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਰਕਾਰੀ ਫ਼ੰਡਾਂ ਦੀ ਵਰਤੋਂ ਬਹੁਤ ਹੀ ਸਹੀ ਅਤੇ ਨਿਪੁੰਨ ਢੰਗ ਨਾਲ ਕਰ ਰਹੀ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਗਵੰਤ ਮਾਨ ਸਰਕਾਰ ਸਰਕਾਰੀ ਪੈਸੇ ਨੂੰ ਅਜਿਹੇ ਉਪਰਾਲਿਆਂ ਲਈ ਸਾਰਥਕ ਢੰਗ ਨਾਲ ਵਰਤਣ ਲਈ ਵਚਨਬੱਧ ਹੈ ਜੋ ਸੂਬੇ ਦੇ ਵਿਰਸੇ ਨੂੰ ਸੰਭਾਲਦੇ ਹਨ ਅਤੇ ਨਵੀਂ ਪੀੜ੍ਹੀ ਦਾ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਨਾਲ ਜੋੜ ਮਜ਼ਬੂਤ ਕਰਦੇ ਹਨ। ਅਸੀਂ ਜਨਤਾ ਦੇ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ; ਅਸੀਂ ਆਪਣੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ...
ਹਾਕੀ ਵਿਸ਼ਵ ਕੱਪ 2026: ਭਾਰਤੀ ਪੁਰਸ਼ ਟੀਮ ਲਈ ਅਰਜਨਟੀਨਾ ਖ਼ਿਲਾਫ਼ ‘ਕਰੋ ਜਾਂ ਮਰੋ’ ਦਾ ਮੁਕਾਬਲਾ; ਮਹਿਲਾ ਟੀਮ ਦਾ ਸੈਮੀਫ਼ਾਈਨਲ ਦਾ ਸਫ਼ਰ ਖ਼ਤਮ

ਹਾਕੀ ਵਿਸ਼ਵ ਕੱਪ 2026: ਭਾਰਤੀ ਪੁਰਸ਼ ਟੀਮ ਲਈ ਅਰਜਨਟੀਨਾ ਖ਼ਿਲਾਫ਼ ‘ਕਰੋ ਜਾਂ ਮਰੋ’ ਦਾ ਮੁਕਾਬਲਾ; ਮਹਿਲਾ ਟੀਮ ਦਾ ਸੈਮੀਫ਼ਾਈਨਲ ਦਾ ਸਫ਼ਰ ਖ਼ਤਮ

Sports
ਚੰਡੀਗੜ੍ਹ: ਬੈਲਜੀਅਮ ਅਤੇ ਨੀਦਰਲੈਂਡ ਦੀ ਮੇਜ਼ਬਾਨੀ ਵਿੱਚ ਖੇਡੇ ਜਾ ਰਹੇ FIH ਪੁਰਸ਼ ਹਾਕੀ ਵਿਸ਼ਵ ਕੱਪ 2026 ਵਿੱਚ ਅੱਜ ਭਾਰਤੀ ਪੁਰਸ਼ ਹਾਕੀ ਟੀਮ ਆਪਣੀ ਸਭ ਤੋਂ ਵੱਡੀ ਪ੍ਰੀਖਿਆ ਲਈ ਮੈਦਾਨ ਵਿੱਚ ਉਤਰੇਗੀ। ਪੂਲ E ਦੇ ਇਸ ਅਹਿਮ ਰਾਊਂਡ 2 ਮੁਕਾਬਲੇ ਵਿੱਚ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਟੀਮ ਦਾ ਸਾਹਮਣਾ ਮਜ਼ਬੂਤ ਅਰਜਨਟੀਨਾ ਦੀ ਟੀਮ ਨਾਲ ਹੋਵੇਗਾ। Hockey India ਨੇ ਸੋਸ਼ਲ ਮੀਡੀਆ 'ਤੇ ਭਾਰਤੀ ਪ੍ਰਸ਼ੰਸਕਾਂ ਨੂੰ ਟੀਮ ਦਾ ਹੌਸਲਾ ਵਧਾਉਣ ਦੀ ਅਪੀਲ ਕਰਦਿਆਂ ਲਿਖਿਆ ਹੈ, "Let's get the win, boys!"। ਭਾਰਤ ਲਈ ਜਿੱਤ ਕਿਉਂ ਹੈ ਅਹਿਮ? ਭਾਰਤੀ ਟੀਮ ਨੂੰ ਆਪਣੇ ਪਿਛਲੇ ਦੂਜੇ ਦੌਰ ਦੇ ਮੁਕਾਬਲੇ ਵਿੱਚ ਮੇਜ਼ਬਾਨ ਨੀਦਰਲੈਂਡ ਹੱਥੋਂ 3-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਤੋਂ ਬਾਅਦ ਭਾਰਤ ਦੀਆਂ ਸੈਮੀਫ਼ਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਹਾਲਾਂਕਿ, ਅਰਜਨਟੀਨਾ ਵੱਲੋਂ ਇੰਗਲੈਂਡ ਨੂੰ 3-1 ਨਾਲ ਹਰਾਉਣ ਤੋਂ ਬਾਅਦ ਭਾਰਤ ਦੀਆਂ ਉਮੀਦਾਂ ਅਜੇ ਵੀ ਗਣਿਤ ਦੇ ਮੁਤਾਬਕ ਜਿਉਂਦੀਆਂ ਹਨ। ਮੈਚ ਦਾ ਸਮਾਂ ਅਤੇ ਲਾਈਵ ਪ੍ਰਸਾਰਣ ਭਾਰਤੀ ਪ੍ਰਸ...
ਤਨਖਾਹ ਲੈਣ ਵਾਲੇ 4 ਵਿੱਚੋਂ ਇੱਕ Gen Z ਕਰਦਾ ਸਿਰਫ 20 ਫੀਸਦ ਬੱਚਤ, ਹੈਰਾਨ ਕਰਨ ਵਾਲੇ ਅੰਕੜੇ

ਤਨਖਾਹ ਲੈਣ ਵਾਲੇ 4 ਵਿੱਚੋਂ ਇੱਕ Gen Z ਕਰਦਾ ਸਿਰਫ 20 ਫੀਸਦ ਬੱਚਤ, ਹੈਰਾਨ ਕਰਨ ਵਾਲੇ ਅੰਕੜੇ

Health
ਹੈਦਰਾਬਾਦ: Gen Z Lifestyle: ਸ਼੍ਰੀਲੰਕਾ ਤੋਂ ਸ਼ੁਰੂ ਹੋਇਆ Gen Z ਦਾ ਦਬਦਬਾ ਨੇਪਾਲ ਅਤੇ ਬੰਗਲਾਦੇਸ਼ ਹੁੰਦੇ ਹੋਏ ਭਾਰਤ ਤੱਕ ਪਹੁੰਚ ਗਿਆ ਹੈ। ਕਾਕਰੋਚ ਜਨਤਾ ਪਾਰਟੀ (CJP) ਦੇ ਗਠਨ ਅਤੇ ਦਿੱਲੀ ਦੇ ਜੰਤਰ-ਮੰਤਰ 'ਤੇ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਲੋਕ ਇਸ ਪੀੜ੍ਹੀ ਦੀ ਹਿੰਮਤ ਅਤੇ ਤਾਕਤ ਨੂੰ ਸਮਝਣ ਲੱਗ ਪਏ ਹਨ। ਸੋਸ਼ਲ ਮੀਡੀਆ 'ਤੇ Gen Z ਦੇ ਨਵੇਂ ਰੁਝਾਨ, ਉਨ੍ਹਾਂ ਦੀ ਜੀਵਨ ਸ਼ੈਲੀ ਹਮੇਸ਼ਾ ਚਰਚਾ ਵਿੱਚ ਰਹਿੰਦੀ ਹੈ। ਅੱਜ ਦੇ ਸਮੇਂ ਵਿੱਚ, ਸਭ ਤੋਂ ਵੱਡਾ ਸਵਾਲ ਇਹ ਬਣ ਗਿਆ ਹੈ ਕਿ Gen Z ਆਪਣਾ ਪੈਸਾ ਕਿਵੇਂ ਅਤੇ ਕਿੱਥੇ ਖਰਚ ਕਰਦੀ ਹੈ? ETV ਭਾਰਤ ਦੀ ਇਸ ਰਿਪੋਰਟ ਵਿੱਚ ਜਾਣੋ, Gen Z ਦੀ ਜੀਵਨ ਸ਼ੈਲੀ ਕਿਹੋ ਜਿਹੀ ਹੈ? ਕੀ ਇਸ ਪੀੜ੍ਹੀ ਦੇ ਲੋਕ ਆਪਣੀ ਕਮਾਈ ਸਿਰਫ ਯਾਤਰਾ, ਬ੍ਰਾਂਡ ਵਾਲੇ ਕੱਪੜਿਆਂ ਜਾਂ ਮਹਿੰਗੇ ਸ਼ੌਕਾਂ ਵਿੱਚ ਸ਼ਾਮਲ ਹੋਣ 'ਤੇ ਖਰਚ ਕਰਦੇ ਹਨ? ਜਾਂ ਕੀ ਉਹ ਕੁਝ ਪੈਸੇ ਵੀ ਬਚਾਉਂਦੇ ਹਨ। Gen-Z ਕੌਣ ਹਨ? ਭਾਰਤ ਵਿੱਚ ਉਨ੍ਹਾਂ ਦੀ ਆਬਾਦੀ 377 ਮਿਲੀਅਨ ਹੈ। ਪਹਿਲਾਂ, ਆਓ ਇਹ ਪਤਾ ਕਰੀਏ ਕਿ ਇਹ Gen-Z ਕੌਣ ਹਨ। 1997 ਅਤੇ 2012 ਦੇ ਵਿਚਕਾਰ ਪੈਦਾ ਹੋਏ ਲੋ...
ਮੈਂਡੀ ਤੱਖਰ ਅਤੇ ਸਿੰਮੀ ਚਾਹਲ ਦੀ ਨਵੀਂ ਪੰਜਾਬੀ ਫਿਲਮ, ਅਗਲੇ ਮਹੀਨੇ ਹੋਏਗੀ ਰਿਲੀਜ਼

ਮੈਂਡੀ ਤੱਖਰ ਅਤੇ ਸਿੰਮੀ ਚਾਹਲ ਦੀ ਨਵੀਂ ਪੰਜਾਬੀ ਫਿਲਮ, ਅਗਲੇ ਮਹੀਨੇ ਹੋਏਗੀ ਰਿਲੀਜ਼

Entertainment
ਚੰਡੀਗੜ੍ਹ: ਪੰਜਾਬੀ ਫਿਲਮ ਉਦਯੋਗ ਦੀਆਂ ਮੋਹਰੀ ਕਤਾਰ ਔਰਤਾਂ ਅਤੇ ਸਟਾਰ ਚਿਹਰਿਆਂ ਵਜੋਂ ਜਾਣੀਆਂ ਜਾਂਦੀਆਂ ਹਨ ਮੈਂਡੀ ਤੱਖਰ ਅਤੇ ਸਿੰਮੀ ਚਾਹਲ, ਜੋ 9 ਸਾਲਾਂ ਦੇ ਲੰਮੇਂ ਵਕਫੇਂ ਬਾਅਦ ਇੱਕ ਵਾਰ ਮੁੜ ਇਕੱਠਿਆਂ ਅਪਣੀ ਸ਼ਾਨਦਾਰ ਸਿਨੇਮਾ ਮੌਜ਼ੂਦਗੀ ਦਰਜ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ, ਜਿੰਨਾਂ ਦੀਆਂ ਲੀਡਿੰਗ ਭੂਮਿਕਾਵਾਂ ਨਾਲ ਸਜੀ ਪੰਜਾਬੀ ਫਿਲਮ ਜਲਦ ਵਿਸ਼ਵ-ਭਰ ਵਿੱਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ। 'ਈਫਲ ਸਟੂਡਿਓਜ਼' ਦੇ ਬੈਨਰ ਹੇਠ ਬਣਾਈ ਗਈ ਹੈ ਉਕਤ ਮੰਨੋਰੰਜਕ ਫਿਲਮ, ਜਿਸ ਦਾ ਲੇਖਣ ਜੱਸ ਗਰੇਵਾਲ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਕਈ ਬਿਹਤਰੀਨ ਅਤੇ ਅਰਥ-ਭਰਪੂਰ ਪੰਜਾਬੀ ਫਿਲਮਾਂ ਦੀ ਲੇਖਣ ਜ਼ਿੰਮੇਵਾਰੀਆਂ ਨੂੰ ਸਫ਼ਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ। ਸਾਲ 2017 ਵਿੱਚ ਆਈ ਭਾਵਪੂਰਨ ਫਿਲਮ 'ਰੱਬ ਦਾ ਰੇਡੀਓ' ਅਪਾਰ ਕਾਮਯਾਬੀ ਹਾਸਿਲ ਕਰਨ ਵਿੱਚ ਸਫ਼ਲ ਰਹੀ, ਜਿਸ ਦਾ ਬਹੁ-ਪ੍ਰਭਾਵੀ ਹਿੱਸਾ ਰਹੀਆਂ ਮੈਂਡੀ ਤੱਖਰ ਅਤੇ ਸਿੰਮੀ ਚਾਹਲ, ਜਿੰਨਾਂ ਦੋਹਾਂ ਦੀ ਕੈਮਿਸਟਰੀ ਨੂੰ ਦਰਸ਼ਕਾਂ ਦੁਆਰਾ ਕਾਫ਼ੀ ਸਰਾਹਿਆ ਗਿਆ, ਜੋ ਹੁਣ 'ਟੁੱਟ ਪੈਣੀ ਇੰਗਲਿਸ਼ ਨੇ' ਵਿੱਚ ਬਹੁਤ ਹੀ ਮਹੱਤਵਪੂਰ...
41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ

Punjab News
ਚੰਡੀਗੜ੍ਹ, 24 ਅਗਸਤ: ਅੱਖਾਂ ਦੇ ਟਰਾਂਸਪਲਾਂਟੇਸ਼ਨ ਲਈ ਕਾਰਨੀਆ ਦੀ ਭਾਰੀ ਕਮੀ ਨੂੰ ਦੂਰ ਕਰਨ ਲਈ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੌਤ ਤੋਂ ਬਾਅਦ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 41ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, "ਅੱਖਾਂ ਦਾਨ ਕਰਨਾ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਕਿਸੇ ਨੇਤਰਹੀਣ ਵਿਅਕਤੀ ਨੂੰ ਨਜ਼ਰ ਦਾ ਤੋਹਫ਼ਾ ਦੇ ਸਕਦਾ ਹੈ।"41ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਇਸ ਪੰਦਰਵਾੜੇ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਚਲਾਏਗਾ।ਡਾ. ਬਲਬੀਰ ਸਿੰਘ, ਜੋ ਖ਼ੁਦ ਇੱਕ ਅੱਖਾਂ ਦੇ ਸਰਜਨ ਹਨ, ਨੇ ਜਾਣਕਾਰੀ ਦਿੱਤੀ ਕਿ ਕਾਰਨੀਆ ਦੇ ਨੁਕਸਾਨ ਕਾਰਨ ਅੰਨ੍ਹਾਪਣ ਹੁੰਦਾ ਹੈ, ਜਿਸ ਨੂੰ ਕਾਰਨੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

Breaking News
ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ।  ਇਸ ਦੇ ਨਾਲ ਖਿਡਾਰੀਆਂ ਨੂੰ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਲਈ 4.28 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ

Local news
ਸੁਨਾਮ, 24 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਵਿੱਚ ਕਰੀਬ 4 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਸਿੱਖਿਆ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਪਿੰਡ ਦੁੱਗਾਂ ਵਿਖੇ 35 ਲੱਖ ਰੁਪਏ ਦੀ ਲਾਗਤ ...
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

Local news
ਤਰਨ ਤਾਰਨ, 24 ਅਗਸਤ :       ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪਿੰਡ ਹਰਦੋ ਚੱਕ ਬਾਂਬਾ ਵਿਖੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ, ਇੰਚਾਰਜ਼, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਸ ਖੇਤ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਨਵੇਂ ਖੋਜ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉੱਤੇ ਵੀ ਚਾਨਣਾ ਪਾਇਆ। ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫ਼ਸਲ ਵਿਗਿਆਨੀ) ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰਨ ਲਈ ਕਿਹਾ ਜੋ ਬਿਜਾਈ ਅਤੇ ਨਦੀਨ ਨਾਸ਼ਕਾਂ ਦੀ ਸਪਰੇਅ ਨਾਲੋ- ਨਾਲ ਕਰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬੱਚਤ, ਖ਼ਰਚੇ ਵਿੱਚ ਕਟੋਤੀ ਅਤੇ ਝੋਨੇ ...
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ

Local news
ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ :        'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਸਮਾਗਮ ਵਾਲੇ ਸਥਾਨ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਟੇਜ, ਸ਼ਾਮਿਆਨੇ, ਸਜਾਵਟ, ਸਾਊਂਡ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲ...