ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ: ਡਾ. ਇੰਦਰਬੀਰ ਸਿੰਘ ਨਿੱਜਰ
ਅੰਮ੍ਰਿਤਸਰ, 23 ਅਗਸਤ ( ) - ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਗੰਨੇ ਨੂੰ ਈਥਾਨੌਲ ਉਤਪਾਦਨ ਵੱਲ ਵੱਧ ਮੋੜਨ ਕਾਰਨ ਖੰਡ ਦੀ ਉਪਲਬਧਤਾ ਪ੍ਰਭਾਵਿਤ ਹੋਈ ਹੈ, ਜਿਸ ਦਾ ਸਿੱਧਾ ਬੋਝ ਦੇਸ਼ ਦੇ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ।
ਡਾ. ਨਿੱਜਰ ਨੇ ਕਿਹਾ ਕਿ ਮਹਿਜ਼ 18 ਦਿਨਾਂ ਦੇ ਅੰਦਰ ਖੰਡ ਦੀ ਕੀਮਤ 45 ਰੁਪਏ ਤੋਂ 70 ਰੁਪਏ ਪ੍ਰਤੀ ਕਿਲੋ ਤੋਂ ਵੱਧ ਪਹੁੰਚ ਗਈ ਹੈ ਜੋ ਕਿ ਚਿੰਤਾਜਨਕ ਹੈ। ਇਸ ਤੋਂ ਇਲਾਵਾ ਪਿਛਲੇ ਇੱਕ ਮਹੀਨੇ ਵਿੱਚ ਪਿਆਜ ਦੀਆਂ ਕੀਮਤਾਂ 30 ਰੁਪਏ ਤੋਂ ਵੱਧ ਕੇ 60 ਰੁਪਏ ਕਿਲੋ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਰੂਰੀ ਖੁਰਾਕੀ ਵਸਤੂਆਂ ਦੀਆਂ ਕੀਮਤਾਂ ਵਿੱਚ ਇੰਨਾ ਤੇਜ਼ ਵਾਧਾ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱ...








