ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ
ਭਰਤਗੜ੍ਹ / ਕੀਰਤਪੁਰ ਸਾਹਿਬ 11 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ। ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬੜਾ ਪਿੰਡ ਟੱਪਰੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱ...








