ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ
ਚੰਡੀਗੜ੍ਹ, 17 ਫਰਵਰੀ:-ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ "ਅਧਿਆਪਕ ਮੇਲਾ 2025-26" ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ।
ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ 'ਤੇ ਪੰਜਾਬ ਦੇ ਹਰ ਬੱਚੇ ਦੇ ...








