Saturday, September 12
Shadow

Author: Harvinder Singh

ਨਾਨ-ਸਟਿਕ ਕੁੱਕਵੇਅਰ ਤੋਂ ਲੈ ਕੇ ਡਿਸ਼ਵਾਸ਼ਿੰਗ ਸਕ੍ਰਬਰ ਤੱਕ, ਇਨ੍ਹਾਂ ਚੀਜ਼ਾਂ ਨੂੰ ਕਦੋਂ ਬਦਲਣਾ ਚਾਹੀਦਾ ਹੈ? ਜਾਣੋ

ਨਾਨ-ਸਟਿਕ ਕੁੱਕਵੇਅਰ ਤੋਂ ਲੈ ਕੇ ਡਿਸ਼ਵਾਸ਼ਿੰਗ ਸਕ੍ਰਬਰ ਤੱਕ, ਇਨ੍ਹਾਂ ਚੀਜ਼ਾਂ ਨੂੰ ਕਦੋਂ ਬਦਲਣਾ ਚਾਹੀਦਾ ਹੈ? ਜਾਣੋ

Health
NON STICK PAN EXPIRATION DATE: ਸਵੇਰੇ ਉੱਠਣ ਤੋਂ ਲੈ ਕੇ ਰਾਤ ਨੂੰ ਸੌਣ ਤੱਕ, ਅਸੀਂ ਕਈ ਤਰ੍ਹਾਂ ਦੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹਾਂ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਜੇਕਰ ਇਹ ਚੀਜ਼ਾਂ ਠੀਕ ਦਿੱਖ ਰਹੀਆਂ ਹਨ, ਤਾਂ ਉਹ ਇਨ੍ਹਾਂ ਨੂੰ ਕੁਝ ਹੋਰ ਸਮੇਂ ਤੱਕ ਇਸਤੇਮਾਲ ਕਰ ਸਕਦੇ ਹਨ ਪਰ ਮਾਹਰਾਂ ਦਾ ਕਹਿਣਾ ਹੈ ਕਿ ਚਾਹੇ ਇਨ੍ਹਾਂ ਚੀਜ਼ਾਂ ਦੀ ਮਿਆਦ ਪੁੱਗਣ ਦੀ ਤਰੀਕ ਸਾਫ ਤੌਰ 'ਤੇ ਨਾ ਲਿਖੀ ਹੋ, ਫਿਰ ਵੀ ਇਨ੍ਹਾਂ ਦੀ ਇੱਕ ਸੀਮਿਤ ਉਮਰ ਹੁੰਦੀ ਹੈ। ਦੂਜੇ ਸ਼ਬਦਾਂ ਵਿੱਚ, ਘਰ ਦਾ ਸਮਾਨ ਅਤੇ ਨਿੱਜੀ ਕੇਅਰ ਦੀਆਂ ਚੀਜ਼ਾਂ ਇੱਕ ਸੀਮਿਤ ਸਮੇਂ ਤੋਂ ਬਾਅਦ ਖਰਾਬ ਹੋ ਸਕਦੀਆਂ ਹਨ, ਚਾਹੇ ਉਹ ਬਾਹਰ ਤੋਂ ਚੰਗੀ ਹਾਲਾਤ ਵਿੱਚ ਦਿਖਣ। ਮਾਹਰ ਚਿਤਾਵਨੀ ਦਿੰਦੇ ਹਨ ਕਿ ਬਿਨਾਂ ਧਿਆਨ ਦਿੱਤੇ ਇਨ੍ਹਾਂ ਦਾ ਇਸਤੇਮਾਲ ਕਰਦੇ ਰਹਿਣ ਨਾਲ ਅਣਜਾਣੇ ਵਿੱਚ ਸਾਡੀ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ। ਕਿਹੜੀਆਂ ਚੀਜ਼ਾਂ ਨੂੰ ਬਦਲ ਲੈਣਾ ਚਾਹੀਦਾ ਹੈ? ਟੁੱਥਬੁਰਸ਼: ਟੁੱਥਬੁਰਸ਼ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਹੈ। ਬਹੁਤ ਸਾਰੇ ਲੋਕ ਇਸਨੂੰ ਬਦਲਣ ਦੀ ਲੋੜ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਲੰਬੇ ਸ...
ਗੋਲੀਆਂ ਚੱਲਣ ਤੋਂ ਬਾਅਦ ਪਹਿਲੀ ਵਾਰ ਬੋਲੇ ਐਮੀ ਵਿਰਕ, ਸਾਂਝੀ ਕੀਤੀ ਪੋਸਟ, ਕਿਹਾ-ਸਭ ਸੁੱਖ-ਸ਼ਾਂਤ…

ਗੋਲੀਆਂ ਚੱਲਣ ਤੋਂ ਬਾਅਦ ਪਹਿਲੀ ਵਾਰ ਬੋਲੇ ਐਮੀ ਵਿਰਕ, ਸਾਂਝੀ ਕੀਤੀ ਪੋਸਟ, ਕਿਹਾ-ਸਭ ਸੁੱਖ-ਸ਼ਾਂਤ…

Entertainment
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੇ ਕਾਫਿਲੇ ਦੀ ਇੱਕ ਗੱਡੀ 'ਤੇ ਕੈਨੇਡਾ ਦੇ ਐਬਟਸਫੋਰਡ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਹੁਣ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਪੋਸਟ ਸਾਂਝੀ ਕੀਤੀ ਹੈ। ਐਮੀ ਵਿਰਕ ਨੇ ਆਪਣੀ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਆਪਣੀ ਸਲਾਮਤੀ ਬਾਰੇ ਭਰੋਸਾ ਦਿੱਤਾ। ਗਾਇਕ ਨੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ, "ਸਭ ਸੁੱਖ-ਸ਼ਾਂਤ ਹੈ ਸੱਜਣੋਂ, ਤੁਸੀਂ ਗਾਣਾ ਸੁਣੋ ਅਤੇ ਤੁਹਾਡੀ ਦੁਆ ਲਈ ਸੱਚੀ ਕੋਈ ਸ਼ਬਦ ਨਹੀਂ ਹੈ ਮੇਰੇ ਕੋਲ, ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ।" ਦੱਸਿਆ ਜਾ ਰਿਹਾ ਹੈ ਕਿ 5 ਸਤੰਬਰ ਦੀ ਰਾਤ ਨੂੰ ਐਬਟਸਫੋਰਡ ਵਿੱਚ ਕੰਸਰਟ ਤੋਂ ਬਾਅਦ ਐਮੀ ਵਿਰਕ ਦੇ ਕਾਫਿਲੇ ਨਾਲ ਜੁੜੀ ਇੱਕ ਗੱਡੀ 'ਤੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਮੁਤਾਬਕ ਇੱਕ ਗੂੜ੍ਹੇ ਰੰਗ ਦੀ SUV ਵਿੱਚ ਸਵਾਰ ਲੋਕਾਂ ਨੇ ਚੱਲਦੀ ਗੱਡੀ 'ਤੇ ਕਈ ਰਾਊਂਡ ਫਾਇਰ ਕੀਤੇ। ਇਸ ਤੋਂ ਥੋੜ੍ਹੀ ਦੇਰ ਬਾਅਦ ਇੱਕ SUV ਨੂੰ ਅੱਗ ਲੱਗੀ ਹੋਈ ਵੀ ਮਿਲੀ। ਸਥਾਨਕ ਪੁਲਿਸ ਨੇ ਮੁੱਢਲੇ ਤੌਰ 'ਤੇ ਘਟਨਾ ਨੂੰ ਨਿਸ਼ਾਨਾ ਬਣਾ ਕੇ ਕੀਤੀ ਗੋਲੀਬਾਰੀ ਦੱਸਿਆ ਹੈ। ਹਾਲਾਂਕਿ, ...
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

Local news
ਸ਼੍ਰੀ ਅਨੰਦਪੁਰ ਸਾਹਿਬ 10 ਸਤੰਬਰ: ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ " ਖੇਡਾਂ ਵਤਨ ਪੰਜਾਬ ਦੀਆਂ " ਚੌਥਾ ਸੀਜਨ ਦੇ ਦੂਜੇ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਦੇ ਜੌਹਰ ਵੀ ਦਿਖਾਏ। ਦੂਜੇ ਦਿਨ ਦੀ ਸ਼ੁਰੂਆਤ ਆਪ ਚੰਗਰ ਜੋਨ ਦੇ ਪ੍ਰਧਾਨ ਸੂਬੇਦਾਰ ਰਾਜਪਾਲ ਮੋਹੀਵਾਲ ਵੱਲੋਂ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਇਹਨਾਂ ਖੇਡਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਦੇ ਵੱਡੀ ਗਿਣਤੀ ਖਿਡਾਰੀ ਭਾਗ ਲੈ ਰਹੇ ਹਨ। ਜਿਨ੍ਾਂ ਨੂੰ ਉਹ ਮੁਬਾਰਕਬਾਦ ਦਿੰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਵਿੱਚ ਪਿੰਡ ਦਾ ਹਰੇਕ ਖਿਡਾਰੀ ਭਾਗ ਲੈ ਸਕਦਾ ਹੈ ਇਸ ਲਈ ਪਿੰਡਾਂ ਵਿੱਚੋਂ ਖਿਡਾਰੀ ਵੱਧ ਚੜ ਕੇ ਭਾਗ ਲੈਣ। ਉਹਨਾਂ ਇਹਨਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਹੌਸਲਾ ਅ...
ਸਿਹਤ ਵਿਭਾਗ ਬਰਨਾਲਾ ਨੇ ਪ੍ਰਾਪਤ ਟੀਚੇ ਤੋਂ ਵੱਧ ਕੀਤੇ ਮੋਤੀਆਬਿੰਦ ਦੇ ਆਪ੍ਰੇਸ਼ਨ

ਸਿਹਤ ਵਿਭਾਗ ਬਰਨਾਲਾ ਨੇ ਪ੍ਰਾਪਤ ਟੀਚੇ ਤੋਂ ਵੱਧ ਕੀਤੇ ਮੋਤੀਆਬਿੰਦ ਦੇ ਆਪ੍ਰੇਸ਼ਨ

Local news
ਬਰਨਾਲਾ, 10 ਸਤੰਬਰ - ਸਿਹਤ ਵਿਭਾਗ ਬਰਨਾਲਾ ਵੱਲੋਂ ਐਨ.ਪੀ.ਸੀ.ਬੀ. ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਮਿਲੇ ਟੀਚੇ ਤੋਂ ਵੱਧ 121 ਪ੍ਰਤੀਸ਼ਤ ਮੋਤੀਆਬਿੰਦ ਦੇ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ ਗਏ ਹਨ। ਇਸ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਅੱਖਾਂ ਦੇ ਮਾਹਿਰ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ 'ਨੈਸ਼ਨਲ ਪ੍ਰੋਗਰਾਮ ਕੰਟਰੋਲ ਆਫ਼ ਬਲਾਇੰਡਨੈੱਸ' ਅਧੀਨ ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ, ਸਟਾਫ਼ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਲ 2025-26 ਦੌਰਾਨ 66 ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ 50 ਸਾਲ ਤੋਂ ਵੱਧ ਉਮਰ ਦੇ 11,806 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 6,263 ਲੋਕਾਂ ਦੀਆਂ ਕੈਟਾਰੈਕਟ ਸਰਜਰੀਆਂ ਕੀਤੀਆਂ ਗਈਆਂ। ਲੋਕਾਂ ਨੂੰ ਮੋਤੀਆਬਿੰਦ ਦੀ ਜਾਂਚ ਲਈ ਜਾਗਰੂਕ ਕਰਨ ਅਤੇ ਵਧੀਆ ਸੇਵਾਵਾਂ ਨਿਭਾਉਣ ਲਈ ਸੀਨੀਅਰ ਮੈਡੀਕਲ ਅਫ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ

Local news
ਮਾਲੇਰਕੋਟਲਾ, 10 ਸਤੰਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ’ਤੇ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਉਪਲਬਧ ਕਰਾਪ ਰੈਜ਼ੀਡਿਊ ਮੈਨੇਜਮੈਂਟ (CRM) ਮਸ਼ੀਨਰੀ ਦਾ ਜਾਇਜ਼ਾ ਲਿਆ ਗਿਆ ਅਤੇ ਪਿੰਡ-ਵਾਰ ਮਸ਼ੀਨਰੀ ਦੀ ਲੋੜ ਅਤੇ ਉਪਲਬਧਤਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸਾਲ 2018-19 ਤੋਂ 2025-26 ਤੱਕ ਸਬਸਿਡੀ ਤਹਿਤ ਕੁੱਲ 1,884 ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿੱਚੋਂ 688 ਮਸ਼ੀਨਾਂ ਆਪਣੀ ਪੰਜ ਸਾਲਾਂ ਦੀ ਵਰਕਿੰਗ ਲਾਈਫ ਪੂਰੀ ਕਰ ਚੁੱਕੀਆਂ ਹਨ, ਜਿਸ ਕਾਰਨ ਇਸ ਸਮੇਂ 1,196 CRM ਮਸ਼ੀਨਾਂ ਉਪਲਬਧ ਹਨ। ਇਸ ਤੋਂ ਇਲਾਵਾ, ਸਾਲ 202...
ਬਲਾਕ ਪੱਧਰੀ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ

ਬਲਾਕ ਪੱਧਰੀ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ

Local news
ਸੰਗਰੂਰ, 10 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸੰਗਰੂਰ, ਧੂਰੀ ਅਤੇ ਸ਼ੇਰਪੁਰ ਦੇ ਬਲਾਕ ਪੱਧਰੀ ਟੂਰਨਾਮੈਂਟ ਮੁਕੰਮਲ ਹੋ ਚੁੱਕੇ ਹਨ, ਜਦਕਿ ਅੱਜ 10 ਸਤੰਬਰ ਨੂੰ ਬਲਾਕ ਦਿੜ੍ਹਬਾ, ਲਹਿਰਾ ਅਤੇ ਅਨਦਾਣਾ ਵਿਖੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ ਅਤੇ 51 ਤੋਂ 60 ਸਾਲ ਦੇ ਉਮਰ ਵਰਗਾਂ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਹਲਕਾ ਲਹਿਰਾ ਦੇ ਸਰਕਾਰੀ ਹਾਈ ਸਕੂਲ ਭਾਈ ਕੀ ਪਿਸ਼ੋਰ ਵਿਖੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇ ਧਰਮਪਤਨੀ ਸ੍ਰੀਮਤੀ ਸੀਮਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰ...
BCCI ਨੇ ਇੰਡੀਆ ‘ਏ’ ਟੀਮ ਦਾ ਕੀਤਾ ਐਲਾਨ, ਪਡੀਕਲ ਤੇ ਗਾਇਕਵਾੜ ਬਣੇ ਕਪਤਾਨ

BCCI ਨੇ ਇੰਡੀਆ ‘ਏ’ ਟੀਮ ਦਾ ਕੀਤਾ ਐਲਾਨ, ਪਡੀਕਲ ਤੇ ਗਾਇਕਵਾੜ ਬਣੇ ਕਪਤਾਨ

Sports
India A squad: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਆਸਟ੍ਰੇਲੀਆ ਏ ਵਿਰੁੱਧ ਆਉਣ ਵਾਲੀ ਘਰੇਲੂ ਲੜੀ ਲਈ ਭਾਰਤ ਏ ਟੀਮ ਦਾ ਐਲਾਨ ਕਰ ਦਿੱਤਾ ਹੈ। ਦੇਵਦੱਤ ਪਡਿੱਕਲ ਨੂੰ ਮਲਟੀ-ਡੇ ਮੈਚ ਲਈ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਰੁਤੁਰਾਜ ਗਾਇਕਵਾੜ ਨੂੰ ਤਿੰਨ ਵਨਡੇ ਮੈਚਾਂ ਲਈ ਕਪਤਾਨੀ ਸੌਂਪੀ ਗਈ ਹੈ। ਇੰਡੀਆ ਏ ਦੀ ਘਰੇਲੂ ਲੜੀ ਵਿੱਚ ਦੋ ਚਾਰ-ਦਿਨਾਂ ਮੈਚ ਅਤੇ ਫਿਰ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਹੋਵੇਗੀ। ਸਾਰੇ ਪੰਜ ਮੈਚ ਪੁਡੂਚੇਰੀ ਵਿੱਚ 22 ਸਤੰਬਰ ਤੋਂ ਸ਼ੁਰੂ ਹੋਣਗੇ। ਜ਼ਿਕਰਯੋਗ ਹੈ ਕਿ ਤੇਜ਼ ਗੇਂਦਬਾਜ਼ੀ ਕਰਨ ਵਾਲੇ ਆਲਰਾਊਂਡਰ ਹਾਰਦਿਕ ਪੰਡਯਾ, ਜੋ ਕਿ ਪੱਟ ਅਤੇ ਲੱਤ ਦੀਆਂ ਸੱਟਾਂ ਕਾਰਨ ਆਈਪੀਐਲ 2026 ਤੋਂ ਬਾਹਰ ਹਨ, ਨੂੰ 50 ਓਵਰਾਂ ਦੇ ਮੈਚਾਂ ਲਈ ਇੰਡੀਆ ਏ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ, ਹਾਲਾਂਕਿ ਉਸਦੀ ਚੋਣ ਉਸਦੀ ਫਿਟਨੈਸ 'ਤੇ ਨਿਰਭਰ ਕਰੇਗੀ। ਇਹ ਲੜੀ ਦੀ ਸ਼ੁਰੂਆਤ ਪਹਿਲੇ ਰੈੱਡ-ਬਾਲ ਮੈਚ ਨਾਲ ਹੋਵੇਗੀ, ਪਹਿਲਾ ਮੈਚ 22 ਤੋਂ 25 ਸਤੰਬਰ ਤੱਕ ਖੇਡਿਆ ਜਾਵੇਗਾ। ਦੂਜਾ ਮੈਚ 29 ਸਤੰਬਰ ਤੋਂ 2 ਅਕਤੂਬਰ ਤੱਕ ਖੇਡਿਆ ਜਾਵੇਗਾ। ਫਿਰ ਮੈਚ ਚਿੱਟੇ-ਬਾਲ ਫਾਰਮੈਟ ਵਿੱਚ ...
ਕੀ ਤੁਹਾਡੀ ‘Eyebrows’ ਪਤਲੀ ਹੈ ਅਤੇ ਤੁਸੀਂ ਮੋਟੇ ਭਰਵੱਟੇ ਪਾਉਣਾ ਚਾਹੁੰਦੇ ਹੋ? ਅੱਜ ਹੀ ਟ੍ਰਾਈ ਕਰੋ ਇਹ ਅਸਾਨ ਟਿਪਸ

ਕੀ ਤੁਹਾਡੀ ‘Eyebrows’ ਪਤਲੀ ਹੈ ਅਤੇ ਤੁਸੀਂ ਮੋਟੇ ਭਰਵੱਟੇ ਪਾਉਣਾ ਚਾਹੁੰਦੇ ਹੋ? ਅੱਜ ਹੀ ਟ੍ਰਾਈ ਕਰੋ ਇਹ ਅਸਾਨ ਟਿਪਸ

Health
ਚਿਹਰੇ ਦੀ ਸੁੰਦਰਤਾਂ ਵਿੱਚ ਭਰਵੱਟੇ ਦੀ ਅਹਿਮ ਭੂਮਿਕਾ ਹੁੰਦੀ ਹੈ। ਮੋਟੇ ਅਤੇ ਸਹੀ ਅਕਾਰ ਵਾਲੇ ਭਰਵੱਟੇ ਨਾ ਸਿਰਫ ਤੁਹਾਡੀਆਂ ਅੱਖਾਂ ਨੂੰ ਆਕਰਸ਼ਕ ਬਣਾਉਦੇ ਹਨ ਸਗੋਂ ਤੁਹਾਡੀ ਸ਼ਖ਼ਸੀਅਤ ਨੂੰ ਵੀ ਬਿਹਤਰ ਬਣਾਉਦੇ ਹਨ। ਹਾਲਾਂਕਿ, ਤਣਾਅ, ਹਾਰਮੋਨਲ ਅਸੰਤੁਲਨ, ਖਰਾਬ ਖਾਣ-ਪੀਣ, ਵਾਰ-ਵਾਰ ਥ੍ਰੈਡਿੰਗ ਅਤੇ ਕੈਮੀਕਲ ਵਾਲੇ ਪ੍ਰੋਡਕਟਾਂ ਦੇ ਇਸਤੇਮਾਲ ਨਾਲ ਭਰਵੱਟੇ ਪਤਲੇ ਅਤੇ ਕੰਮਜ਼ੋਰ ਹੋ ਸਕਦੇ ਹਨ। ਅਜਿਹੇ ਵਿੱਚ ਕੁਦਰਤੀ ਆਇਲ ਸਭ ਤੋਂ ਸੁਰੱਖਿਅਤ ਅਤੇ ਅਸਰਦਾਰ ਉਪਾਅ ਸਾਬਿਤ ਹੁੰਦਾ ਹੈ। ਇਹ ਤੇਲ ਨਾ ਸਿਰਫ ਵਾਲਾਂ ਦੀਆਂ ਜੜਾਂ ਨੂੰ ਪੋਸ਼ਣ ਦਿੰਦਾ ਹੈ ਸਗੋਂ ਬਲੱਡ ਸਰਕੁਲੇਸ਼ਨ ਨੂੰ ਬਿਹਤਰ ਬਣਾ ਕੇ ਨਵੇਂ ਵਾਲ ਪੈਂਦਾ ਕਰਨ ਵਿੱਚ ਵੀ ਮਦਦ ਕਰਦਾ ਹੈ। ਭਰਵੱਟੇ ਦੀ ਸੁੰਦਰਤਾਂ ਲਈ ਤਰੀਕੇ ਆਰਗਨ ਤੇਲ:ਆਰਗਨ ਤੇਲ ਇੱਕ ਅਜਿਹੀ ਕੁਦਰਤੀ ਸਮੱਗਰੀ ਹੈ, ਜਿਸ ਵਿੱਚ ਮੌਜ਼ੂਦ ਵਿਟਾਮਿਨ E, ਫੈਟੀ ਐਸਿਡ ਅਤੇ ਐਂਟੀਆਕਸੀਡੈਂਟ ਭਰਵੱਟੇ ਦੀਆਂ ਜੜਾਂ ਨੂੰ ਪੋਸ਼ਣ ਦਿੰਦੇ ਹਨ। ਇਸ ਨਾਲ ਭਰਵੱਟੇ ਮੋਟੇ ਅਤੇ ਗਹਿਰੀ ਰੰਗਤ ਵਾਲੇ ਬਣ ਜਾਂਦੇ ਹਨ। ਕੈਸਟਰ ਆਇਲ:ਕੈਸਟਰ ਆਇਲ ਵਿੱਚ ਮੌਜ਼ੂਦ ਪ੍ਰੋਟੀਨ, ਫੈਟੀ ਐਸਿਡ, ਐਂਟੀਆਕਸੀਡੈ...
ਜਦੋਂ ‘ਖਿਲਾੜੀ’ ਬਣਿਆ ਖਲਨਾਇਕ, ਅਕਸ਼ੈ ਕੁਮਾਰ ਨੇ ਇਨ੍ਹਾਂ ਫਿਲਮਾਂ ‘ਚ ਨਿਭਾਏ ਨੈਗੇਟਿਵ ਕਿਰਦਾਰ

ਜਦੋਂ ‘ਖਿਲਾੜੀ’ ਬਣਿਆ ਖਲਨਾਇਕ, ਅਕਸ਼ੈ ਕੁਮਾਰ ਨੇ ਇਨ੍ਹਾਂ ਫਿਲਮਾਂ ‘ਚ ਨਿਭਾਏ ਨੈਗੇਟਿਵ ਕਿਰਦਾਰ

Entertainment
ਹੈਦਰਾਬਾਦ: ਬਾਲੀਵੁੱਡ ਦੇ 'ਖਿਲਾੜੀ' ਅਕਸ਼ੈ ਕੁਮਾਰ ਅੱਜ 9 ਸਤੰਬਰ ਨੂੰ 59 ਸਾਲ ਦੇ ਹੋ ਗਏ ਹਨ। ਉਹ 30 ਸਾਲਾਂ ਤੋਂ ਵੱਧ ਸਮੇਂ ਤੋਂ ਫਿਲਮ ਇੰਡਸਟਰੀ ਵਿੱਚ ਇੱਕ ਅਟੁੱਟ ਅੰਗ ਬਣੇ ਹੋਏ ਹਨ ਅਤੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹੇ ਹਨ। ਬਾਲੀਵੁੱਡ 'ਬੌਸ' ਨੇ 24 ਸਾਲ ਦੀ ਉਮਰ ਵਿੱਚ ਫਿਲਮ 'ਸੌਗੰਧ' (1991) ਨਾਲ ਮੁੱਖ ਅਦਾਕਾਰ ਵਜੋਂ ਸ਼ੁਰੂਆਤ ਕੀਤੀ ਸੀ। ਉਸਨੇ ਪਿਛਲੇ 34 ਸਾਲਾਂ ਤੋਂ ਇੰਡਸਟਰੀ 'ਤੇ ਦਬਦਬਾ ਬਣਾਇਆ ਹੈ, ਲਗਾਤਾਰ ਹਰ ਸਾਲ 3 ਤੋਂ 4 ਫਿਲਮਾਂ ਦਿੱਤੀਆਂ ਹਨ। ਹੁਣ ਉਸਦੀ ਨਵੀਂ ਫਿਲਮ 'ਹੈਵਾਨ' ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫਿਲਮ 2 ਕਾਰਨਾਂ ਕਰਕੇ ਖਾਸ ਹੈ: ਪਹਿਲਾ ਅਕਸ਼ੈ ਕੁਮਾਰ 18 ਸਾਲਾਂ ਬਾਅਦ ਸੈਫ ਅਲੀ ਖਾਨ ਨਾਲ ਦੁਬਾਰਾ ਇਕੱਠੇ ਹੋ ਰਹੇ ਹਨ, ਦੂਜਾ 'ਖਿਲਾੜੀ' ਇੱਕ ਵਾਰ ਫਿਰ ਵੱਡੇ ਪਰਦੇ 'ਤੇ ਖਲਨਾਇਕ ਵਜੋਂ ਦਿਖਾਈ ਦੇਵੇਗਾ। 'ਹੈਵਾਨ' 11 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਰਿਲੀਜ਼ ਤੋਂ ਪਹਿਲਾਂ ਆਓ ਉਨ੍ਹਾਂ ਫਿਲਮਾਂ 'ਤੇ ਇੱਕ ਨਜ਼ਰ ਮਾਰੀਏ, ਜਿਨ੍ਹਾਂ ਵਿੱਚ 'ਖਿਲਾੜੀ' ਨੇ ਨਕਾਰਾਤਮਕ ਭੂਮਿਕਾਵਾਂ ਨਿਭਾਈਆਂ ਹਨ। ਅਫਲਾਤੂਨ (1997) 'ਅਫਲਾਤੂਨ' ਅਕਸ਼ੈ ਕੁਮਾਰ ਦੀਆਂ...
ਡਾ. ਵਿਵੇਕ ਕੁਮਾਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

ਡਾ. ਵਿਵੇਕ ਕੁਮਾਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

Local news
ਰੂਪਨਗਰ, 9 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੇ ਗਏ ਹੁਕਮਾਂ ਤਹਿਤ ਡਾ. ਵਿਵੇਕ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ। ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਪਹੁੰਚਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਵਿਵੇਕ ਕੁਮਾਰ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਨੂੰ ਮਿਆਰੀ, ਸਮੇਂ ਸਿਰ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਮਾਤਾ ਤੇ ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀ.ਬੀ. ਮੁਕਤ ਭਾਰਤ ਮੁਹਿੰਮ, ਗੈਰ...