ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ; 36.39 ਲੱਖ ਲਾਭਪਾਤਰੀਆਂ ਨੂੰ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 10 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਸਮਾਜ ਦੇ ਕਮਜ਼ੋਰ, ਹਾਸ਼ੀਏ ’ਤੇ ਰਹਿੰਦੇ ਅਤੇ ਲੋੜਵੰਦ ਵਰਗਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਨਤੀਜਾ ਕੇਂਦਰਿਤ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਹੁਣ ਤੱਕ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਸੂਬੇ ਦੇ 36.39 ਲੱਖ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲੋੜਵੰਦ ਲੋਕਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਜੀਵਨ ਜਿਉਣ ਲਈ ਮਜ਼ਬੂਤ ਸਹਾਰਾ ਦੇਣਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ...








