Tuesday, August 4
Shadow

Author: Harvinder Singh

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 5 ਫਰਵਰੀ :             ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ।    ਸਮਾਗਮ ਦੇ ਦੌਰਾਨ ਸੰਤ ਸਮਾਜ ਦੀ ਮਾਣਮੱਤੀ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਉਚਾਈਆਂ 'ਤੇ ਪਹੁੰਚਾਇਆ। ਇਸ ਮੌਕੇ ਸੰਤ ਬਾਬਾ ਇੰਦਰ ਦਾਸ...
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ

Breaking News
ਚੰਡੀਗੜ੍ਹ, 5 ਫਰਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅੱਪਰ-ਪ੍ਰਾਇਮਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ  ਵੱਡੀ ਤੇ ਨਵੇਕਲੀ ਪੁਲਾਂਘ ਪੁੱਟਦਿਆਂ ‘ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਅਤੇ  ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ, ਨੇ ਅੱਜ ਮੋਹਾਲੀ ਵਿੱਚ ਇੱਕ ਵਰਕਸ਼ਾਪ ਦੌਰਾਨ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨਾਲ ਵਿਚਾਰ ਵਟਾਦਰਾ ਕੀਤਾ। ਸਿੱਖਿਆ ਮੰਤਰੀ ਨੇ  ਵਿਦਿਆਰਥੀਆਂ ਦੀ ਤੰਦਰੁਸਤੀ ਵਧਾਉਣ ਦੇ ਉਦੇਸ਼ ਵਾਲੇ  ‘ ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’  ਦੇ ਲਾਗੂਕਰਨ ਅਤੇ ਪ੍ਰਭਾਵਾਂ ਬਾਰੇ  ਵਰਕਸ਼ਾਪ ’ਚ ਮੌਜੂਦ ਲੋਕਾਂ ਨੂੰ ਜਾਣੂ ਕਰਵਾਇਆ। ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਗੂ ਕੀਤੀ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਵਿਦਿਆਰਥੀਆਂ ਹੁਣ ਸ਼ਾਂਤ,...
ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

Punjab News
ਫਰੀਦਕੋਟ 5 ਫਰਵਰੀ ()-ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਕਾਰਡ ਪੰਜਾਬ ਰੈਜੀਮੈਂਟ ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਮਿਸ਼ਨ ‘ਹਾਰਦਿਕ ਮਿਲਨ 4.0’ ਦੇ ਤਹਿਤ ਸਾਬਕਾ ਸੈਨਿਕਾਂ, ਵੀਰਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਸਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਵੱਲੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ, ਭੱਤਿਆਂ ਅਤੇ ਪੈਨਸ਼ਨ ਸਬੰਧੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.),ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਮੂਹ ਸਟਾਫ਼ ਵੱਲੋਂ ਹਾਰਦਿਕ ਮਿਲਨ ਟੀਮ ਦੇ ਮੈਂਬਰਾਂ ਸੂਬੇਦਾਰ ਕਲਰਕ ਵਿਵ...
ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ:-ਡਾ. ਜਗਸੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਅੱਜ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਅਕਾਲਗੜ੍ਹ, ਸਰਕਲ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਚੱਲ ਰਹੇ ਖੇਤੀ ਰੁਝੇਵੇਂ ਜਿਵੇਂ ਕਿ ਕਣਕ ਅਤੇ ਸਰੋਂ ਦੀਆਂ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੀ ਰੋਕਥਾਮ, ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਅਤੇ ਫਸਲੀ ਵਿਭਿੰਨਤਾ ਅਪਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਡਾ.ਹਰਮਨਦੀਪ ਸਿੰਘ, ਏ.ਡੀ.ਓ., ਸਰਕਲ ਬਧਾਈ ਵੱਲੋਂ ਆਏ ਹੋਏ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਸੈਪਲ ਲੈਣ ਦੀ ਵਿਧੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ. ਸਰਕਲ ਬਧਾਈ ਨੇ ਆਏ ਹੋਏ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿ...
ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

Local news
ਫਾਜ਼ਿਲਕਾ 05 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ ਦੇ ਪ੍ਰੋਜੈਕਟ ਕੋਆਰਡੀਨੇਟਰ ਵਿਜੈ ਪਾਲ ਨੂੰ ਕੌਮੀ ਪੱਧਰ ਤੇ ਹੋਈ ਸਮਾਗਮ ਦੌਰਾਨ ਵਿਸੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ਹੈ।ਆਪਣੀ ਇਸੇ ਪ੍ਰਾਪਤੀ ਨੂੰ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ ਅਤੇ ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ ਅਤੇ ਸਟੇਟ ਪੱਧਰ ਤੋਂ ਕੁਲਬੀਰ ਸਿੰਘ ਬਾਠ ਸੰਯੁਕਤ ਡਾਇਰੈਕਟਰ, ਸਾਇੰਸ ਤੇ ਵਾਤਾਵਰਨ ਆਉਟਰਿਚ ਪ੍ਰੋਗਰਾਮ ਅਤੇ ਮੈਡਮ ਮੰਦਾਕਨੀ ਨੇ ਕੁਸ਼ਲ ਮਾਰਗਦਰਸ਼ਨ ਨੂੰ ਸਮਰਪਿਤ ਕਰਦਿਆਂ ਵਿਜੈ ਪਾਲ ਨੇ ਕਿਹਾ ਕਿ ਇਸ ਲਈ ਜ਼ਿਲ੍ਹੇ ਦੇ ਉਨ੍ਹਾਂ ਸਾਰੇ ਸਕੂਲਾਂ ਦਾ ਵੀ ਉਹ ਧੰਨਵਾਦ ਕਰਦੇ ਹਨ ਜਿੰਨ੍ਹਾ ਨੇ ਇਸ ਪ੍ਰੋਗਰਾਮ ਨੂੰ ਪ੍ਰ...
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

Local news
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਸ਼ੇਰਾਂਵਾਲੀ, ਫਤਿਹਪੁਰ ਮਨੀਆਂ, ਥਰਾਜਵਾਲਾ ਅਤੇ ਮਿੱਡਾ ਵਿਖੇ ਪਿੰਡਾਂ ਦੇ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਦੇਣ ਦਾ ਐਲਾਨ ਕਰਨ ਮੌਕੇ ਕੀਤਾ ਗਿਆ। ਉਨਾਂ ਪਿੰਡ ਸ਼ੇਰਾਂਵਾਲੀ ਵਿੱਚ ਖੇਡ ਮੈਦਾਨ ਦੀ ਉਸਾਰੀ ਲਈ 30 ਲੱਖ, ਛੱਪੜ ਦਾ ਨਵੀਨੀਕਰਨ (ਥਾਪਰ ਸਕੀਮ ਤਹਿਤ) 5 ਲੱਖ, ਐਸਸੀ ਕਲੋਨੀ ਨੂੰ ਪਾਣੀ ਦੀ ਪਾਈਪ ਲਾਈਨ ਪਾਉਣ ਲਈ 15 ਲੱਖ, ਫਿਰਨੀ ਤੇ ਖਾਲ ਦੀ ਉਸਾਰੀ ਲਈ 5 ਲੱਖ, ਪਿੰਡ ਦੀ ਫਿਰਨੀ ਤੇ ਸ਼ਮਸਾਨਘਾਟ ਲਈ 9 ਲੱਖ 75ਹਜਾਰ, ਸ਼ੇਰਾਂਵਾਲਾ-ਖੇਮਾਖੇੜਾ ਲਿੰਕ ਸੜਕ ਵਾਸਤੇ 56&...
ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

Local news
ਸ੍ਰੀ ਮੁਕਤਸਰ  ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪੁਰਬ ਮੌਕੇ ਰਾਜ ਪੱਧਰੀ ਸਮਾਗਮ ‘ਚ ਪਹੁੰਚੀਆਂ ਲੱਖਾਂ ਸੰਗਤਾਂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪੁਰਬ ਮੌਕੇ ਰਾਜ ਪੱਧਰੀ ਸਮਾਗਮ ‘ਚ ਪਹੁੰਚੀਆਂ ਲੱਖਾਂ ਸੰਗਤਾਂ

Breaking News
ਹੁਸ਼ਿਆਰਪੁਰ, 5 ਫਰਵਰੀ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ 'ਤੇ ਲੱਖਾਂ ਸ਼ਰਧਾਲੂ ਆਪਣੇ ਗੁਰੂ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੇ ਹਨ।ਕੱਲ੍ਹ, ਪਹਿਲੇ ਦਿਨ, ਪੰਜਾਬ ਸਰਕਾਰ ਦੇ ਕਈ ਵਰਿਸ਼ਠ ਮੰਤਰੀਆਂ ਨੇ ਇਸ ਪਵਿੱਤਰ ਸਥਾਨ 'ਤੇ ਪਹੁੰਚ ਕੇ ਗੁਰੂ ਰਵਿਦਾਸ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਮੱਥਾ ਟੇਕਿਆ।ਅੱਜ ਦੂਜੇ ਦਿਨ ਵੀ ਆਮ ਆਦਮੀ ਪਾਰਟੀ ਦੇ ਕਈ ਹੋਰ ਵਰਿਸ਼ਠ ਨੇਤਾ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣਗੇ ਅਤੇ ਗੁਰੂ ਜੀ ਦੇ ਦਰਬਾਰ ਵਿੱਚ ਮੱਥਾ ਟੇਕਣਗੇ। ਸਮਾਗਮ ਵਿੱਚ ਕੀਰਤਨ, ਕਥਾ, ਅਤੇ ਸ਼ਬਦ ਗਾਇਨ ਦੇ ਦਿਵਿ ਪ੍ਰੋਗਰਾਮ ਚੱਲ ਰਹੇ ਹਨ। ਸ਼ਰਧਾਲੂ ਗੁਰੂ ਜੀ ਦੇ ਸੰਦੇਸ਼ਾਂ ਨੂੰ ਸੁਣ ਕੇ ਆਪਣੇ ਆਪ ਨੂੰ ਧੰਨ ਮਹਿਸੂਸ ਕਰ ਰਹੇ ਹਨ।ਗੁਰੂ ਰਵਿਦਾਸ ਜੀ ਨੇ ਸਮਾਜਿਕ ਬਰਾਬਰੀ, ਭਾਈਚਾਰੇ, ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਉਪਦੇਸ਼ ਹਰ ਯੁੱਗ ਵਿੱਚ ਪ੍ਰ...
ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ 

Local news
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।  ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਘ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵਧਦੇ ਪ੍ਰਭਾਵ ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਕੈਂਸਰ ਦਾ ਮਤਲਬ ਮੌਤ ਨਹੀਂ ਹੈ ਜੇਕਰ ਇਸ ਦੀ ਪਛਾਣ ਪਹਿਲੀ ਸਟੇਜ ਤੇ ਹੋ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਰੀਰ ਵਿੱਚ ਹੋਣ ਵਾਲੀ ਕਿਸੇ ਵੀ ਅਸਾਧਾਰਨ ਗੰਢ ਲਗਾਤਾਰ ਖੰਘ ਜਾਂ ਭਾਰ ਘਟਣ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਤੰਬਾਕੂ ਸਿਗਰਟਨੋਸ਼ੀ ਅਤੇ ਸ਼ਰਾਬ ਦਾ ਸੇਵਨ ਕੈਂਸਰ ਦੇ ਮੁੱਖ ਕਾਰਨ ਹਨ। ਸਾਨੂੰ ਸੰਤੁਲਿਤ ਖੁਰਾਕ ਅਤੇ ਰੋਜ਼ਾਨਾ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।  ਡਾ. ਨਵਰੂਪ ...