ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ‘ਕਨੈਕਟ, ਡਿਟੈਕਟ, ਪ੍ਰੋਟੈਕਟ’ ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ
ਚੰਡੀਗੜ੍ਹ/ਲੁਧਿਆਣਾ/ਖੰਨਾ, 9 ਅਕਤੂਬਰ: ਰਵਾਇਤੀ ਨਸ਼ਾ ਵਿਰੋਧੀ ਇਨਫੋਰਸਮੈਂਟ ਨੂੰ ਵਿਦਿਆਰਥੀ-ਕੇਂਦਰਿਤ ਰੋਕਥਾਮ ਮਾਡਲ ਵਿੱਚ ਬਦਲਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਅੱਜ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਆਪ੍ਰੇਸ਼ਨ ਕਵਚ’ ਦੀ ਸ਼ੁਰੂਆਤ ਕੀਤੀ। ‘ਆਪ੍ਰੇਸ਼ਨ ਕਵਚ’ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਖੰਨਾ ਡਾ. ਦਰਪਨ ਆਹਲੂਵਾਲੀਆ ਦੀ ਪਹਿਲਕਦਮੀ ਹੈ।
‘ਆਪ੍ਰੇਸ਼ਨ ਕਵਚ’ ਦਾ ਮਕਸਦ ਸਿਰਫ਼ ਪ੍ਰਤੀਕਿਰਿਆਸ਼ੀਲ ਕਾਰਵਾਈ ਦੀ ਬਜਾਏ ਸ਼ੁਰੂਆਤੀ ਦਖਲਅੰਦਾਜ਼ੀ ਅਤੇ ਸਾਥੀਆਂ ਦੇ ਸਹਿਯੋਗ 'ਤੇ ਧਿਆਨ ਕੇਂਦਰਿਤ ਕਰਕੇ ਨੌਜਵਾਨਾਂ ਲਈ ਇੱਕ ਮਜ਼ਬੂਤ ਸੁਰੱਖਿਆ ਨੈੱਟਵਰਕ ਤਿਆਰ ਕਰਨਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਸੰਦੀਪ ਗੋਇਲ ਨੇ ਦੱਸਿਆ ਕਿ ਨਸ਼ੀਲੇ ਪਦਾਰਥ ਸਾਥੀਆਂ ਜ਼ਰੀਏ ਫੈਲਦਾ ਹੈ, ਜਿੱਥੇ ਇੱਕ ਨਸ਼ਾ ਕਰਨ ਵਾਲਾ ਅਣਜਾਣੇ ਵਿੱਚ ਦੂਜਿਆਂ ਨੂੰ ਇਸ ਲਤ ਵਿੱਚ ਧਕੇਲ ਦਿੰਦਾ ਹੈ, ਜੋ ਅੱਗੇ ਚੱਲ ਕੇ ਸਪਲਾਈ ਚੇਨ ਦਾ ਰੂਪ ਧਾਰਨ ਕਰ ਲੈਂਦੀ ਹੈ। ਡੀ.ਆਈ.ਜੀ. ਨੇ ਕਿਹਾ, “ਆਪ੍ਰੇ...








