ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ
ਅੰਮ੍ਰਿਤਸਰ 2 ਫਰਵਰੀ 2026— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਝਾ ਜੋਨ ਨਸ਼ਾ ਮੁਕਤੀ ਦੀ ਇੰਚਾਰਜ਼ ਮੈਡਮ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਮੈਡਮ ਮਾਨ ਨੇ ਇਸ ਮੌਕੇ ਹਾਜ਼ਰ ਵੀ.ਐਲ.ਡੀ.ਸੀ. ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲਿਸ ਨੂੰ ਮੁਹੱਈਆ ਕਰਵਾ ਸਕਦੇ ਹਨ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਮੈਡਮ...








