Monday, August 3
Shadow

Author: Harvinder Singh

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

Punjab News
*ਚੰਡੀਗੜ੍ਹ, 29 ਜਨਵਰੀ:*-ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾ...
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 29 ਜਨਵਰੀ:- ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

Breaking News, Crime News
ਚੰਡੀਗੜ੍ਹ/ਫਰੀਦਕੋਟ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 'ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰਕੇ 2.1 ਕਿਲੋ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲਾਂ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਗੱਫਰ ਸਕਿਉਰਿਟੀ ਪਿਸਤੌਲ (ਐਮਪੀ-5 ਟਾਈਪ) ਅਤੇ 310 ਜ਼ਿੰਦਾ ਕਾਰਤੂਸ (9ਐਮਐਮ) ਸ਼ਾਮਲ ਹਨ। ਡੀਜੀਪੀ ਗੌ...
ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 29 ਜਨਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜ...
ਰਾਤ ਨੂੰ ਹੋਣ ਵਾਲੇ ਛਾਤੀ ਦੇ ਦਰਦ ਤੋਂ ਹੁੰਦਾ ਹੈ ਹਾਰਟ ਅਟੈਕ ਦਾ ਖ਼ਤਰਾ? ਕਾਰਡੀਓਲੋਜਿਸਟ ਤੋਂ ਜਾਣੋ ਪੂਰੀ ਡਿਟੇਲ 

ਰਾਤ ਨੂੰ ਹੋਣ ਵਾਲੇ ਛਾਤੀ ਦੇ ਦਰਦ ਤੋਂ ਹੁੰਦਾ ਹੈ ਹਾਰਟ ਅਟੈਕ ਦਾ ਖ਼ਤਰਾ? ਕਾਰਡੀਓਲੋਜਿਸਟ ਤੋਂ ਜਾਣੋ ਪੂਰੀ ਡਿਟੇਲ 

Health
ਜੇਕਰ ਤੁਸੀਂ ਸੌਂਦੇ ਸਮੇਂ ਛਾਤੀ ਵਿੱਚ ਦਰਦ ਜਾਂ ਭਾਰੀਪਨ ਮਹਿਸੂਸ ਕਰਦੇ ਹੋ, ਤਾਂ ਤੁਹਾਨੂੰ ਕਿੰਨੀ ਚਿੰਤਾ ਕਰਨੀ ਚਾਹੀਦੀ ਹੈ? ਕਾਰਡੀਓਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਸਮਝਾਇਆ ਕਿ ਇਸ ਨੂੰ ਹਮੇਸ਼ਾ ਚਿੰਤਾ ਜਾਂ ਐਸੀਡਿਟੀ ਨਾਲ ਨਹੀਂ ਜੋੜਨਾ ਚਾਹੀਦਾ; ਇਸਦੇ ਪਿੱਛੇ ਹੋਰ ਵੀ ਗੰਭੀਰ ਕਾਰਨ ਹੋ ਸਕਦੇ ਹਨ। ਹਾਲਾਂਕਿ, ਲੋਕ ਅਕਸਰ ਮੰਨਦੇ ਹਨ ਕਿ ਨੀਂਦ ਦੌਰਾਨ ਜਾਂ ਰਾਤ ਨੂੰ ਛਾਤੀ ਵਿੱਚ ਦਰਦ ਐਸੀਡਿਟੀ, ਬਦਹਜ਼ਮੀ, ਜਾਂ ਚਿੰਤਾ ਕਾਰਨ ਹੁੰਦਾ ਹੈ। ਜੈਪੁਰ ਦੇ ਮਨੀਪਾਲ ਹਸਪਤਾਲ ਦੇ ਕਾਰਡੀਓਲੋਜੀ ਦੇ ਸਲਾਹਕਾਰ ਡਾ. ਹਿਮਾਂਸ਼ੂ ਗੁਪਤਾ ਇਸ ਸੋਚ ਦੇ ਪਿੱਛੇ ਦਾ ਕਾਰਨ ਦੱਸਦੇ ਹਨ: ਉਹ ਮੰਨਦੇ ਹਨ ਕਿ ਕਿਉਂਕਿ ਸਰੀਰ ਇਸ ਸਮੇਂ ਕੰਮ ਨਹੀਂ ਕਰ ਰਿਹਾ ਹੈ, ਇਸ ਲਈ ਦਿਲ ਦੀ ਭਾਰੀਪਨ ਜਾਂ ਦਰਦ ਵਿੱਚ ਕੋਈ ਭੂਮਿਕਾ ਨਹੀਂ ਹੋਵੇਗੀ। ਹਾਲਾਂਕਿ, ਕਈ ਵਾਰ ਅਜਿਹੀ ਸਥਿਤੀ ਇੱਕ ਗੰਭੀਰ ਸਥਿਤੀ ਦਾ ਚੇਤਾਵਨੀ ਸੰਕੇਤ ਹੋ ਸਕਦੀ ਹੈ ਜਿਸਦੇ ਤੁਰੰਤ ਇਲਾਜ ਦੀ ਲੋੜ ਹੁੰਦੀ ਹੈ। ਦਿਲ ਦੀ ਧੜਕਣ ਦਾ ਇੱਕ ਖਾਸ ਪੈਟਰਨ ਦਿਲ ਇੱਕ ਖਾਸ ਪੈਟਰਨ ਵਿੱਚ ਧੜਕਦਾ ਹੈ, ਅਤੇ ਇਹ ਪੈਟਰਨ ਨੀਂਦ ਦੌਰਾਨ ਥੋੜ੍ਹਾ ਬਦਲਦਾ ਹੈ। ਡਾਕਟਰਾਂ ਦੇ ਅਨੁ...
IND vs NZ 4th T20 LIVE SCORE: ਭਾਰਤ ਅੱਗੇ 216 ਦੌੜਾਂ ਦਾ ਟੀਚਾ, ਨਿਊਜ਼ੀਲੈਂਡ ਨੇ 20.0 ਓਵਰਾਂ ਤੋਂ ਬਾਅਦ 215/7

IND vs NZ 4th T20 LIVE SCORE: ਭਾਰਤ ਅੱਗੇ 216 ਦੌੜਾਂ ਦਾ ਟੀਚਾ, ਨਿਊਜ਼ੀਲੈਂਡ ਨੇ 20.0 ਓਵਰਾਂ ਤੋਂ ਬਾਅਦ 215/7

Sports
India vs New Zealand 4th T20 Live Cricket Score and Updates: ਭਾਰਤ ਨੇ ਚੌਥੇ ਟੀ-20ਆਈ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ। ਈਸ਼ਾਨ ਕਿਸ਼ਨ ਨੂੰ ਬਾਹਰ ਕਰ ਦਿੱਤਾ ਗਿਆ, ਜਦੋਂ ਕਿ ਅਰਸ਼ਦੀਪ ਸਿੰਘ ਨੂੰ ਸ਼ਾਮਲ ਕੀਤਾ ਗਿਆ। ਭਾਰਤੀ ਟੀਮ ਪੰਜ ਮੈਚਾਂ ਦੀ ਲੜੀ ਵਿੱਚ 3-0 ਨਾਲ ਅੱਗੇ ਹੈ। ਇਹ ਮੈਚ ਵਿਸ਼ਾਖਾਪਟਨਮ ਦੇ ਏਸੀਏ ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ 20.0 ਓਵਰਾਂ ਤੋਂ ਬਾਅਦ 215/7 'ਤੇ ਭਾਰਤ ਅੱਗੇ 216 ਦੌੜਾਂ ਦਾ ਟੀਚਾ ਰੱਖਿਆ ਹੈ।...
ਵੀਡੀਓ ਵਿਵਾਦ ਤੋਂ ਬਾਅਦ ਮਾਸਟਰ ਸਲੀਮ, ਯੁਵਰਾਜ ਹੰਸ ਅਤੇ ਰੋਸ਼ਨ ਪ੍ਰਿੰਸ ਨੇ ਗਾਇਕ ਨਛੱਤਰ ਗਿੱਲ ਤੋਂ ਮੰਗੀ ਮੁਆਫ਼ੀ

ਵੀਡੀਓ ਵਿਵਾਦ ਤੋਂ ਬਾਅਦ ਮਾਸਟਰ ਸਲੀਮ, ਯੁਵਰਾਜ ਹੰਸ ਅਤੇ ਰੋਸ਼ਨ ਪ੍ਰਿੰਸ ਨੇ ਗਾਇਕ ਨਛੱਤਰ ਗਿੱਲ ਤੋਂ ਮੰਗੀ ਮੁਆਫ਼ੀ

Entertainment
ਚੰਡੀਗੜ੍ਹ: ਸੋਸ਼ਲ ਮੀਡੀਆ ਉਤੇ ਇਸ ਸਮੇਂ ਪੰਜਾਬੀ ਸੰਗੀਤ ਜਗਤ ਦੇ ਤਿੰਨ ਗਾਇਕ ਮਾਸਟਰ ਸਲੀਮ, ਯੁਵਰਾਜ ਹੰਸ ਅਤੇ ਰੋਸ਼ਨ ਪ੍ਰਿੰਸ ਚਰਚਾ ਵਿੱਚ ਬਣੇ ਹੋਏ ਹਨ, ਦਰਅਸਲ, ਹਾਲ ਹੀ ਵਿੱਚ ਗਾਇਕ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਇੱਕ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਹ ਪੰਜਾਬੀ ਗਾਇਕ ਨਛੱਤਰ ਗਿੱਲ ਦੇ ਇੱਕ ਦਰਦ ਭਰੇ ਪੁਰਾਣੇ ਗੀਤ 'ਤੇ ਮਜ਼ਾਕੀਆ ਅੰਦਾਜ਼ ਵਿੱਚ ਬਣਾਈ ਗਈ ਇੱਕ ਵੀਡੀਓ ਵਿੱਚ ਨਜ਼ਰ ਆਏ। ਇਸ ਦੌਰਾਨ ਗਾਇਕ ਨਛੱਤਰ ਗਿੱਲ ਨੂੰ ਉਨ੍ਹਾਂ ਗਾਇਕਾਂ ਦੀ ਇਹ ਗੱਲ ਚੰਗੀ ਨਹੀਂ ਲੱਗੀ, ਉਨ੍ਹਾਂ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਉਤੇ ਸਾਂਝਾ ਕੀਤਾ ਅਤੇ ਕਿਹਾ: "ਕਿਉਂ ਆਪਣੀ ਅਕਲ ਦਾ ਜਨਾਜ਼ਾ ਕੱਢ ਰਹੇ ਓ, ਤੁਸੀਂ ਸਾਰੇ ਮੇਰੇ ਤੋਂ ਵੱਡੇ ਅਤੇ ਸੁਰੀਲੇ ਕਲਾਕਾਰ ਹੋ ਮੰਨ ਲਿਆ। ਪਰ ਮੈਂ ਤੁਹਾਡੇ ਵੱਡਿਆਂ ਦੀ ਬਹੁਤ ਜ਼ਿਆਦਾ ਇੱਜ਼ਤ ਅਤੇ ਸਤਿਕਾਰ ਕਰਦਾ ਅਤੇ ਉਨ੍ਹਾਂ ਵੱਲੋਂ ਜੋ ਗਾਇਆ, ਉਹ ਤਾਂ ਹਮੇਸ਼ਾ ਸਾਰੀ ਦੁਨੀਆਂ ਯਾਦ ਕਰਦੀ ਹੈ। ਖੁਸ਼ ਰਹੋ, ਆਪਣੀ ਪੋਸਟ ਉਤੇ ਕੁਮੈਂਟਸ ਪੜ੍ਹ ਲਓ ਕਿੰਨੀ ਕੁ ਸ਼ਾਬਾਸ਼ ਮਿਲੀ ਤੁਹਾਨੂੰ...।" ਇਸ ਤੋਂ ਬਾਅਦ ਗਾਇਕ ਮਾਸਟਰ ਸਲੀਮ ਨੇ ਇੱ...
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੋਗਾ, 28 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ ਜੀ ਦੇ ਅਗਲੇ ਜਨਮ ਦਿਵਸ 'ਤੇ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਉੱਤੇ ਵਾਪਸ ਆਉਣਗੇ। ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ, ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ਕਰਵਾਏ ਕਬੱਡੀ ਅਤੇ ਹਾਕੀ ਟੂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 28 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 333 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,770 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 46,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...
ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ  ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ  ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

Chandigarh
ਚੰਡੀਗੜ੍ਹ, 28 ਜਨਵਰੀ:-ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ-2026 ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਅੱਜ ਸੜਕ ਸੁਰੱਖਿਆ ਪ੍ਰਬੰਧਨ ਅਤੇ ਹਾਦਸਿਆਂ ਦੌਰਾਨ ਰਸਾਇਣਾਂ ਦੇ ਪ੍ਰਬੰਧਨ ਦੇ ਸਬੰਧ ਵਿੱਚ ਫੀਲਡ ਕਰਮਚਾਰੀਆਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਵੈਬਿਨਾਰ ਕਰਵਾਇਆ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰਵਾਏ ਇਸ ਆਨਲਾਈਨ ਸਿਖਲਾਈ ਸੈਸ਼ਨ ਵਿੱਚ ਸੂਬੇ ਭਰ ਤੋਂ ਸੜਕ ਸੁਰੱਖਿਆ ਫੋਰਸ ਅਤੇ ਜ਼ਿਲ੍ਹਾ ਟ੍ਰੈਫਿਕ ਅਤੇ ਸੜਕ ਸੁਰੱਖਿਆ ਟੀਮਾਂ ਦੇ 600 ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏਐਸ ਰਾਏ ਨੇ ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕਾਂ 'ਤੇ ਸੁਰੱਖਿਆ, ਹਮਦਰਦੀ ਅਤੇ ਜ਼ਿੰਮੇਵਾਰਾਨਾ ਵਿਵਹਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜੋ ਕੀਮਤੀ ਜਾਨਾਂ, ਵਿਸ਼ੇਸ਼ ਤੌਰ '...