ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ
ਚੰਡੀਗੜ੍ਹ/ ਅੰਮ੍ਰਿਤਸਰ, ਜਨਵਰੀ 28:
ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ, ਜਿਸ ਤਹਿਤ ਵਿਸ਼ਵਵਿਆਪੀ ਅਕਾਦਮਿਕ ਮਿਆਰਾਂ ਨਾਲ ਸਮਝੌਤਾ ਕੀਤੇ ਬਗੈਰ ਪੰਜਾਬੀ (ਗੁਰਮੁਖੀ) ਨੂੰ ਉਚੇਰੀ ਸਿੱਖਿਆ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ।
ਇਸ ਫੈਸਲੇ ਦਾ ਐਲਾਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਉਚੇਰੀ ਸਿੱਖਿਆ ਨੂੰ ਸਮਾਜ ਨਾਲ ਮੁੜ ਜੋੜਨਾ ਅਤੇ ਵਿਦਿਆਰਥੀਆਂ ਲਈ ਉਸ ਭਾਸ਼ਾ ਵਿੱਚ ਸਿੱਖਣ ਦੀ ਸਹੂਲਤ ਦੇਣਾ ਹੈ ਜਿਸ ਨੂੰ ਉਹ ਸਭ ਤੋਂ ਵਧੀਆ ਢੰਗ ਨਾਲ ਸਮਝਦੇ ਹਨ।
ਅਜਿਹੇ ਸਮੇਂ ਜਦੋਂ ਉਚੇਰੀ ਸਿੱਖਿਆ ਕਾਫ਼ੀ ਹੱਦ ਤੱਕ ਸਮਾਜ ਤੋਂ ਨਿੱਖੜ ਕੇ ਰਹਿ ਗਈ ਹੋਵੇ, ਇਹ ਨੀਤੀ ਯੂਨੀਵਰਸਿਟੀਆਂ ਨੂੰ ਸਥਾਨਕ ਲੋਕਾਂ ਦੀ ਭਾਸ਼ਾ ਨਾਲ ਮੁੜ ਜੋੜਨ ਦੀ ਕੋਸ਼ਿਸ਼ ਕਰਦੀ ਹੈ। ਜੀ.ਐਨ.ਡੀ.ਯੂ. ਵੱਲੋਂ ਇਸ ਨੀਤੀ ਦੀ ਪੇਸ਼ਕਸ਼ ਦੇ ਨਾਲ ਪ੍ਰਮੁੱਖ ਖੋਜ ਕਾਰਜ - ਜਿਵੇਂ ਕਿ ਪੀਐਚਡੀ ਥੀ...








