ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ
ਸੁਨਾਮ/ ਲੌਂਗੋਵਾਲ, 20 ਅਗਸਤ: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ।
ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾ...








