ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ, ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ,ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ; ਅਤੇ ਦਿਲਜਨਪ੍ਰੀਤ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ.ਐਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ , ਜਿਸਦਾ ਰਜਿਸਟਰੇਸ਼ਨ ...








