“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ -ਐੱਸ.ਐੱਸ.ਪੀ. ਗਗਨ ਅਜੀਤ ਸਿੰਘ
ਮਾਲੇਰਕੋਟਲਾ, 21 ਜਨਵਰੀ:- ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆ...








