ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 7 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ।
ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨੇ ਵੱਖ-ਵੱਖ ਹੜ੍ਹਾਂ ਤੋਂ ਸੰਵੇਦਨਸ਼ੀਲ ਥਾਵਾਂ, ਜਿੱਥੇ ਕੰਮ ਚੱਲ ਰਹੇ ਸਨ ਜਾਂ ਮੁਕੰਮਲ ਹੋ ਚੁੱਕੇ ਸਨ, ਦਾ ਵਿਆਪਕ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਇਸ ਸਬੰਧੀ ਵਿਭਾਗ ਦੀਆਂ ਤਿਆਰੀਆਂ ਦੀ ਡੂੰਘਾਈ ਨਾਲ ਸਮ...








