ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਸੰਗਰੂਰ, 17 ਜਨਵਰੀ-ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢਿਆ ਗਿਆ। ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ, ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਸਕੀਮਾਂ ਸਾਲ 2025-26 ਅਧੀਨ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਆਈਆਂ ਅਰਜ਼ੀਆਂ ਦੀ ਚੋਣ ਕੀਤੀ ਗਈ।
ਕਰਾਪ ਰੈਜ਼ੀਡਿਊ ਮੈਨੇਜਮੈਨਟ ਸਕੀਮ ਦੇ ਦੂਜੇ ਪੜਾਅ ਦੌਰਾਨ ਐਸ.ਸੀ. ਸ਼੍ਰੈਣੀ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 682 ਅਰਜ਼ੀਆਂ ਅਤੇ ਨਿੱਜੀ ਕਿਸਾਨਾਂ ਦੀਆਂ 153 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਉਪਲਬਧ ਫੰਡ 01.33 ਕਰੋੜ ਅਨੁਸਾਰ 110 ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ ਨੂੰ ਚੁਣਿਆ ਗਿਆ।
ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਵੇਂ ਕਿ ਬੇਲਰ, ਰੇਕ, ਸੁਪਰ ...








