ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 16 ਜਨਵਰੀ := ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਦੌਰਾਨ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬਿਜਲੀ ਅਤੇ ਸਿਹਤ ਸੇਵਾਵਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀ...








