ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ
ਚੰਡੀਗੜ੍ਹ 6 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਮਿਟਾਉਣ ਅਤੇ ਨਵੀਂ ਪੀੜ੍ਹੀ ਨੂੰ ਸੂਬੇ ਦੇ ਅਤੀਤ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ ਦਾ ਸੱਚ ਜਾਣਨ ਤੋਂ ਰੋਕਣ ਲਈ ਕੰਮ ਕਰ ਰਹੀਆਂ ਹਨ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਫਿਲਮਾਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਇਤਿਹਾਸ ਬਾਰੇ ਜਾਗਰੂਕ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ, "ਨਵੀਂ ਪੀੜ੍ਹੀ ਇਹ ਜਾਣਨਾ ਚਾਹੁੰਦੀ ਹੈ ਕਿ 1978, 1984, 1990 ਦੇ ਦਹਾਕੇ ਅਤੇ ਹੋਰ ਅਹਿਮ ਦੌਰ ਦੌਰਾਨ ਪੰਜਾਬ ਵਿੱਚ ਕੀ ਵਾਪਰਿਆ ਸੀ। ਜੇਕਰ ਉਨ੍ਹਾਂ ਨੂੰ ਕਿਤਾਬਾਂ ਅਤੇ ਦਸਤਾਵੇਜ਼ੀ ਫਿਲਮਾਂ (ਡਾਕੂਮੈਂਟਰੀਜ਼) ਤੋਂ ਵਾਂਝਾ ਰੱਖਿਆ ਜਾਂਦਾ ਹੈ, ਤਾਂ ਫਿਲਮਾਂ ਇਤਿਹਾਸਕ ਸੱਚਾਈ ਨੂੰ ਸੰਭਾਲਣ ਦਾ ਇੱ...








