ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ ( ) - ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਪਿੰਡ ਗੱਗੜਭਾਣਾ ਵਿੱਚ 1 ਕਰੋੜ 57 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਗੱਗੜਭਾਣਾ ਵਿੱਚ ਖੇਡ ਮੈਦਾਨ ਲਈ 23 ਲੱਖ 29 ਹਜ਼ਾਰ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਉਪਰੰਤ ਪਿੰਡ ਪੱਲਾ ਵਿੱਚ 32 ਲੱਖ 65 ਹਜ਼ਾਰ ਰੁਪਏ, ਪਿੰਡ ਬੁੱਟਰ ਖੁ...








