Friday, July 31
Shadow

Author: Harvinder Singh

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

Breaking News
ਚੰਡੀਗੜ੍ਹ, 31 ਦਸੰਬਰ:- ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ 'ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਸੇਵਾਵਾਂ ਦੀ ਡਲਿਵਰੀ ਵਿੱਚ ਪਾਰਦਰਸ਼ਤਾ, ਪਹੁੰਚਯੋਗਤਾ, ਕੁਸ਼ਲਤਾ ਅਤੇ ਇਮਾਨਦਾਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਇੱਕ ਨਵਾਂ ਰੂਪ ਦੇਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਨਾਗਰਿਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਲੈਣਾ ਹੁਣ ਵਧੇਰੇ ਸੁਚਾਰੂ ਅਤੇ ਸੁਖਾਲਾ ਹੋ ਗਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਪ੍ਰਸ਼ਾਸਨ ਵਿੱਚ ਲਾਗੂ ਕੀਤੇ ਗਏ ਬੁਨਿਆਦੀ ਸੁਧਾਰਾਂ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਪਟਵਾਰੀਆਂ ਨੂੰ ਈ-ਸੇਵਾ ਪੋਰਟਲ 'ਤੇ ਆਨ-ਬੋਰਡ ਕਰਨ ਤੋਂ ਬਾਅਦ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ "ਭਗਵੰਤ ਮਾਨ ਸਰਕਾਰ, ਤੁਹਾਡ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ...
ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

Breaking News
ਚੰਡੀਗੜ੍ਹ, 31 ਦਸੰਬਰ:– ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਵਫ਼ਦ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਅਤੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਸਾਲ 2011 ਵਿੱਚ ਭਰਤੀ ਹੋਏ 400 ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸਰਵਿਸ ਵਜੋਂ ਵਿਚਾਰਨ, ਤਹਿਸੀਲ ਪੱਧਰ 'ਤੇ ਵੈਟਰਨਰੀ ਇੰਸਪੈਕਟਰਾਂ ਦੀਆਂ 87 ਨਵੀਆਂ ਅਸਾਮੀਆਂ ਸਿਰਜਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਰੱਖੀ। ਸ. ਖੁੱਡੀਆਂ ਦੇ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਲੰਬੀ ਦੀ ਪ੍ਰਸਤਾਵਿਤ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ...
ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

Breaking News
ਚੰਡੀਗੜ੍ਹ, ਦਸੰਬਰ 31- ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਬੇ ਦੇ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ। ਮੰਤਰੀ ਨੇ ਦੱਸਿਆ ਕਿ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Punjab News
ਫਰੀਦਕੋਟ 31 ਦਸੰਬਰ () ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀ ਜੁਗਰਾਜ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਪੀ.ਐੱਲ.ਵੀ., ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਸਹਾਇਤਾ ਨਾਲ ਪੰਚਾਇਤ ਘਰ ਪਿੰਡ ਮਚਾਕੀ ਖੁਰਦ ਵਿਖੇ ਕੰਪੇਨ ਯੂਥ ਅਗੇਨਸਟ ਡਰੱਗਜ਼ ਅਧੀਨ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਜੱਜ ਸਾਹਿਬ ਨੇ ਪੰਚਾਇਤ ਵਿੱਚ ਇਕੱਠੇ ਹੋਏ ਲੋਕਾਂ ਨੂੰ ਨਸ਼ੇ ਤੋਂ ਹੋਣ ਵਾਲੇ ਭਿਆਨਕ ਨੁਕਸਾਨਾਂ ਬਾਰੇ ਦੱਸਿਆ ਅਤੇ ਇਹ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ ਕਿ ਪਿੰਡ ਨਸ਼ਾ ਮੁਕਤ ਹੋਵੇ ਤਾਂ ਜੋ ਪਿੰਡ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਅਤੇ ਕੌਮਾਂਤਰੀ ਪੱਧਰ ਤੱਕ ਦੇਸ਼ ਨਸ਼ਾ ਮੁਕਤ ਹੋ ਸਕੇ। ਇਸ ਦੇ ਨਾਲ਼ ਹੀ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਵੀ ਕੋਈ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਓਹ ਟੋਲ-ਫ੍ਰੀ ਨੰਬਰ 15100 ਤੇ ਫੋਨ ਕਰ ਸਕਦ...
ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

Punjab News
ਮਾਨਸਾ, 31 ਦਸੰਬਰ- ਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ 'ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।             ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਦੀ ਇਮਾਰਤ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾ 72 ਬੈੱਡਾਂ ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਵਿੱਚ ਸਾਰੀਆਂ ਸਹੂਲਤਾਂ ਰਹਿਣਾ, ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਆਦਿ ਅਤੇ ਡੇਅ ਕੇਅਰ ਦਾ ਜਾਇਜ਼ਾ ਲਿਆ।ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਸੁਚੱਜੇ ਤਰੀਕੇ ਨਾਲ ਸਾਰੀਆਂ ਸਹੂਲਤਾ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ...
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Punjab News
ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ (    ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਕਰੀਬ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ...
ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

Punjab News
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ।ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਹਰ ਕੋਨੇ ਵਿੱਚ ਮਿਹਨਤ, ਇਮਾਨਦਾਰੀ ਅਤੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਆਸ ਜਤਾਈ ਕਿ ਨਵਾਂ ਸਾਲ ਸਮਾਜਿਕ ਏਕਤਾ, ਭਾਈਚਾਰੇ ਅਤੇ ਸਾਂਝੀ ਸੂਝ-ਬੂਝ ਨੂੰ ਹੋਰ ਮਜ਼ਬੂਤ ਕਰੇਗਾ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨਾਲ-ਨਾਲ ਬਾਹਰ ਵੱਸਦੇ ਪੰਜਾਬੀਆਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਵਿੱਚ ਸਕਾਰਾਤਮਕ ਸੋਚ, ਸਿੱਖਿਆ ਅਤੇ ਨਵੀਨਤਾ ਵੱਲ ਧਿਆਨ ਦੇਣ।ਅੰਤ ਵਿੱਚ ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਨਵਾਂ ਸਾਲ ਪੰਜਾਬ ਅਤੇ ਪੰਜਾਬੀਆਂ ਲਈ ਸ...
ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

ਨੌਜਵਾਨਾਂ ਨੂੰ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ `ਚ ਤਿਆਰੀ ਕਰਵਾਏਗਾ ਸੀ-ਪਾਈਟ ਕੈਂਪ, ਪੱਟੀ

Punjab News
ਪੱਟੀ/ਤਰਨ ਤਾਰਨ, 31 ਦਸੰਬਰ (         ) - ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੈ ਕਿ ਅਗਨੀਵੀਰ ਫ਼ੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2026 ਵਿੱਚ ਖੁੱਲਣ ਦੀ ਸੰਭਾਵਨਾ ਹੈ। ਇਸ ਕੰਪਿਊਟਰ ਬੇਸਿਸ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਸੁ਼ਰੂ ਹੈ। ਉਨ੍ਹਾਂ ਦੱਸਿਆ ਕਿ ਇਹ ਪੇਪਰ ਪੰਜਾਬੀ ਵਿੱਚ ਵੀ ਹੋਣਾ ਹੈ। ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਤਰਨ-ਤਾਰਨ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫ਼ੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਜੇਕਰ ਆਨਲਾਈਨ ਅਪਲਾਈ ਹੋ ਗਿਆ ਹੈ ਤਾਂ ਉਸ ਦੀ ਇੱਕ ਕਾਪੀ ਅਗਰ ਨਹੀਂ ਹੋਇਆ ਤਾਂ ਕੇਵਲ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰ...
ਮੁੱਖ ਮੰਤਰੀ ਨੇ ਸਾਲ 2026 ਲਈ ਰਾਜ ਸਰਕਾਰ ਦੇ ਕੈਲੰਡਰ ਜਾਰੀ ਕੀਤੇ

ਮੁੱਖ ਮੰਤਰੀ ਨੇ ਸਾਲ 2026 ਲਈ ਰਾਜ ਸਰਕਾਰ ਦੇ ਕੈਲੰਡਰ ਜਾਰੀ ਕੀਤੇ

Himachal
ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਇੱਥੇ ਸਾਲ 2026 ਲਈ ਰਾਜ ਸਰਕਾਰ ਦੇ ਕੈਲੰਡਰ ਜਾਰੀ ਕੀਤੇ। ਇਹ ਕੈਲੰਡਰ ਰਾਜ ਸਰਕਾਰ ਦੀਆਂ ਵੱਖ-ਵੱਖ ਭਲਾਈ ਅਤੇ ਵਿਕਾਸ ਯੋਜਨਾਵਾਂ ਨੂੰ ਦਰਸਾਉਂਦੇ ਹਨ। ਰਾਜ ਸਰਕਾਰ ਦੇ ਕੈਲੰਡਰਾਂ ਵਿੱਚੋਂ ਇੱਕ "ਚਿੱਟਾ-ਮੁਕਤ ਹਿਮਾਚਲ" ਦੇ ਥੀਮ 'ਤੇ ਅਧਾਰਤ ਹੈ। ਇਹ ਕੈਲੰਡਰ ਹਿਮਾਚਲ ਪ੍ਰਦੇਸ਼ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੁਆਰਾ ਪ੍ਰਕਾਸ਼ਿਤ ਕੀਤੇ ਗਏ ਹਨ।ਇਸ ਮੌਕੇ 'ਤੇ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਬਿਲਡਿੰਗ ਅਤੇ ਹੋਰ ਨਿਰਮਾਣ ਮਜ਼ਦੂਰ ਭਲਾਈ ਬੋਰਡ ਦਾ ਕੈਲੰਡਰ ਵੀ ਜਾਰੀ ਕੀਤਾ। ਸਿੱਖਿਆ ਮੰਤਰੀ ਰੋਹਿਤ ਠਾਕੁਰ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਅਨਿਰੁਧ ਸਿੰਘ, ਤਕਨੀਕੀ ਸਿੱਖਿਆ ਮੰਤਰੀ ਰਾਜੇਸ਼ ਧਰਮਾਣੀ, ਆਯੂਸ਼ ਮੰਤਰੀ ਯਾਦਵੇਂਦਰ ਗੋਮਾ, ਵਿਧਾਇਕ ਸੰਜੇ ਅਵਸਥੀ, ਹਿਮਾਚਲ ਪ੍ਰਦੇਸ਼ ਬਿਲਡਿੰਗ ਅਤੇ ਹੋਰ ਨਿਰਮਾਣ ਮਜ਼ਦੂਰ ਭਲਾਈ ਬੋਰਡ ਦੇ ਚੇਅਰਮੈਨ ਨਰਦੇਵ ਕੰਵਰ, ਵੂਲਫੈੱਡ ਦੇ ਚੇਅਰਮੈਨ ਮਨੋਜ ਕੁਮਾਰ, ਮੁੱਖ ਸਕੱਤਰ ਸੰਜੇ ਗੁਪਤਾ, ਸਕੱਤਰ ਪ੍ਰਿਯੰਕਾ ਬਾਸੂ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਟਰੋਲਰ ਪ੍ਰਭਾ ਰਾਜੀਵ ਅਤੇ ਹੋਰ ਸੀਨੀ...