Friday, July 31
Shadow

Author: Harvinder Singh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

Punjab News
*ਚੰਡੀਗੜ੍ਹ, 30 ਦਸੰਬਰ*:- ਪੰਜਾਬ  ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਦਨ ਨੇ ਮਾਤਾ ਗੁਜਰੀ ਜੀ, ਬਾਬਾ ਜੀਵਨ ਸਿੰਘ ਜੀ, ਬਾਬਾ ਸੰਗਤ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਜੀ ਤੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਕੁਰਬਾਨੀਆਂ ਨੇ ਸਾਨੂੰ ਜਬਰ-ਜ਼ੁਲਮ ਅੱਗੇ ਕਦੇ ਵੀ ਈਨ ਨਾ ਮੰਨਣ ਅਤੇ ਹਮੇਸ਼ਾ ਆਪਣੇ ਅਸੂਲਾਂ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਭਾਵਨਾ ਨਾ...
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

Breaking News
ਚੰਡੀਗੜ੍ਹ, 30 ਦਸੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ। ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Punjab News
ਚੰਡੀਗੜ੍ਹ, 29 ਦਸੰਬਰ-ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਅਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸ. ਸੌਂਦ ਨੇ ਚੱਲ ਰਹੇ ਕਈ ਹੋਰ ਵੱਡੇ ਅਤੇ ਛੋਟੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਪੇਂਡੂ ਵਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ

Punjab News
ਚੰਡੀਗੜ੍ਹ, 29 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ। ਮੁ...
‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 29 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 303ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 303 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,297 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 80 ਕੁਇੰਟਲ ਭੁੱਕੀ, 543 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ

Punjab News
ਰੂਪਨਗਰ, 29 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਰੈਲੀ ਨੂੰ ਕੱਢਣ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਉਣਾ ਸੀ। ਇਸ ਰੈਲੀ ਦੀ ਅਗਵਾਈ ਚੀਫ ਐਲ.ਏ.ਡੀ.ਸੀ ਰੂਪਨਗਰ ਸ. ਰਾਜਵੀਰ ਸਿੰਘ ਨੇ ਕੀਤੀ। ਇਸ ਰੈਲੀ ਵਿੱਚ ਬੱਚੇ ਅਤੇ ਆਮ ਜਨਤਾ ਤੋਂ ਇਲਾਵਾ ਕੋਰਟ ਸਟਾਫ ਹਾਜਰ ਰਿਹਾ।...
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 29 ਦਸੰਬਰ:- ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਨਗਰ ਨਿਗਮ ਬਠਿੰਡਾ ਨੇ ਸਵੱਛ ਸ਼ਹਿਰ ਪੁਰਸਕਾਰ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ 25 ਯੂ.ਐਲ.ਬੀਜ਼ ਕੂੜਾ ਮੁਕਤ ਸਟਾਰ-1, 01 ਯੂਐਲਬੀ ਕੂੜਾ ਮੁਕਤ ਸਟਾਰ-3, 46 ਯੂ.ਐਲ.ਬੀਜ਼ ਪਾਣੀ+ ਵਜੋਂ, 53 ਯੂ.ਐਲ.ਬੀਜ਼ ਓਡੀਐਫ++ ਵਜੋਂ, 43 ਯੂ.ਐਲ.ਬੀਜ਼ ਓਡੀਐਫ+ ਵਜੋਂ ਅਤੇ 22 ਯੂ.ਐਲ.ਬੀਜ਼ ਓ.ਡੀ.ਐਫ ਵਜੋਂ ਪ੍ਰਮਾਣਿਤ ਕੀਤੇ ਗਏ ਹਨ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੀਆਂ ਚਾਲੂ ਵਰ੍ਹੇ ਦੌਰਾਨ ਕੀਤੀਆਂ ਪਹਿਲਕਦਮੀਆਂ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਨੇ ਸੂਬੇ ਦੀ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਤਹਿਤ 131 ਯੂ.ਐਲ.ਬੀਜ਼ ਵਿੱਚ ਪੁਰਾਣੇ ਕੂੜੇ ਪ੍ਰਬੰਧਨ ਕੀਤਾ ਹੈ। ਇਸੇ ਤਹਿਤ ਕੁੱਲ 84.09 ਲੱਖ ਮੀਟਰਕ ਟਨ ਪੁਰਾਣੇ ਕੂੜੇ ਵਿੱਚੋਂ 40.7...
ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

Breaking News
ਚੰਡੀਗੜ੍ਹ, 29 ਦਸੰਬਰ:- ਸੂਬੇ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੋਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਾਲ 2025 ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਭਾਗ ਦੀ ਬਹੁ-ਪੱਖੀ ਰਣਨੀਤੀ ਤਹਿਤ ਰੋਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਸਿਰਜੇ ਗਏ ਹਨ, ਜਿਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 59,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਤਾਂ ਜੋ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਨੂੰ ਰੋਕਣ ਲਈ ਹੁਨਰ ਵਿਕਾਸ ਪਹਿਲਕਦਮੀਆਂ ਸ਼ਾਮਲ ਹਨ। ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਯਕੀਨੀ ਬਣਾਉਣ ਲਈ ਵਿਭਾਗ ਦੇ ਠੋਸ ਯਤਨਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ 59,702 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਸਾਲ 2025 ਦੌਰਾਨ ਵਿਭਾਗ ਨੇ 9...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ

Breaking News
ਚੰਡੀਗੜ੍ਹ, 29 ਦਸੰਬਰ 2025:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ਵਿੱਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਚਿਰੋਕਣੀ ਰਾਹਤ ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ ਨਾਗਰਿਕਾਂ ਨੂੰ ਪਹਿਲ ਅਤੇ ਸੇਵਾ-ਮੁਖੀ ਪ੍ਰਸ਼ਾਸਨ ਵੱਲ ਸਪੱਸ਼ਟ ਬਦਲਾਅ ਨੂੰ ਦਰਸਾਉਂਦਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਇਸ ਕਦਮ ਨਾਲ ਵਸਨੀਕਾਂ ਲਈ ਪ੍ਰਬੰਧਕੀ ਸੇਵਾਵਾਂ ਤੱਕ ਵਧੇਰੇ ਆਸਾਨ ਪਹ...
ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 29 ਦਸੰਬਰ:- ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ ਤਾਂ ਜੋ ਬਾਗਬਾਨੀ ਨੂੰ ਹੁਲਾਰਾ ਦਿੱਤਾ ਜਾ ਸਕੇ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਸਰਗਰਮ ਅਤੇ ਕਿਸਾਨ ਨੂੰ ਪਹਿਲ ਵਾਲੀ ਪਹੁੰਚ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਲਾਭ ਕਿਸਾਨਾਂ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਤਾਲਮੇਲ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਯੋਗਤਾ ਸਬੰਧੀ ਸ਼ਰਤਾਂ, ਅਰਜ਼ੀ ਪ੍ਰਕਿਰਿਆਵਾਂ ਅਤੇ ...